28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੱਛਮੀ ਬੰਗਾਲ ਦੇ ਚੋਣ ਨਤੀਜੇ ਨੇ ਦੱਸਿਆ ਕਿ ਲੋਕ ਭਾਜਪਾ ਨਾਲ ਹਨ-ਰਾਏ ਮੰਜਾਲੀ

ਅਜੀਤ ਡੈਸਕ 10-05-2026

ਬੀਜਾ, 9 ਮਈ (ਅਵਤਾਰ ਸਿੰਘ ਜੰਟੀ ਮਾਨ)-ਪਿਛਲੇ ਦਿਨੀਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਇਸੇ ਤਰ੍ਹਾਂ ਪੰਜਾਬ ਦੀਆਂ ਵਿਧਾਨ ਸਭਾ 2027 ਦੀਆਂ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਸਰਕਾਰ ਬਣਾਵੇਗੀ | ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਜੀਤ ਸਿੰਘ ਰਾਏ ਮੰਜਾਲੀ ਨੇ ਦੱਸਿਆ
ਕਿ ਜਿਸ ਤਰ੍ਹਾਂ ਪੱਛਮੀ ਬੰਗਾਲ ਦੇ ਲੋਕਾਂ ਨੇ ਮਾਫੀਆ, ਨਸ਼ਿਆਂ ਅਤੇ ਭਿ੍ਸ਼ਟਾਚਾਰ ਖ਼ਿਲਾਫ਼ ਵੋਟ ਪਾ ਕੇ ਸਾਲਾਂ ਤੋਂ ਚਲੀ ਆ ਰਹੀ ਮਮਤਾ ਬੈਨਰਜੀ ਦੀ ਸਰਕਾਰ ਨੂੰ ਚੱਲਦਾ ਕੀਤਾ | ਉਸੇ ਤਰ੍ਹਾਂ ਹੁਣ ਪੰਜਾਬ ਦੀ ਵਾਰੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਵੀ ਜਲਦ ਹੀ 'ਤਖ਼ਤਾ ਪਲਟ' ਦੇਖਣ ਨੂੰ ਮਿਲੇਗਾ ਕਿਉਂਕਿ ਇੱਥੋਂ ਦੇ ਲੋਕ ਵੀ ਬਿਹਤਰੀ ਲਈ ਬਦਲਾਅ ਚਾਹੁੰਦੇ ਹਨ |

ਪਿਛਲੀ ਖ਼ਬਰ ਲੰਡਨ ਦੀਆਂ ਹੰਸਲੋ ਤੇ ਹਿਲੰਗਡਨ ਬਾਰੋ ਕੌਂਸਲ ਚੋਣਾਂ 'ਚ ਪੰਜਾਬੀਆਂ ਦੀ ਜਿੱਤ <br/> ਅਗਲੀ ਖ਼ਬਰ ਕਣਕ ਦੀ ਅਦਾਇਗੀ 'ਚ ਦੇਰੀ ਨਾਲ ਕਿਸਾਨ ਹੋ ਰਹੇ ਪ੍ਰੇਸ਼ਾਨ-ਮੇਹਲੋਂ/ਜੰਡਿਆਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।