28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਖੰਨਾ ਵਿਖੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਅਜੀਤ ਡੈਸਕ 10-05-2026
ਖੰਨਾ, 9 ਮਈ (ਹਰਜਿੰਦਰ ਸਿੰਘ ਲਾਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਖੰਨਾ ਵਿਖੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦਾ ਕੀਤਾ ਗਿਆ ਘਿਰਾਓ, ਉਨ੍ਹਾਂ ਕਿਹਾ ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਬੰਦ ਕਰ ਕਾਮਿਆਂ ਨੂੰ ਪੱਕਾ ਕਰੇ ਅਤੇ ਬਣਦੀ ਤਨਖ਼ਾਹ ਦੇਵੇ | ਖੰਨਾ ਵਿਖੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਵਲੋਂ ਦੂਜੀਆਂ ਸਰਕਾਰਾਂ ਤੇ ਇਲਜ਼ਾਮ ਲਗਾਏ ਜਾਂਦੇ ਸਨ ਕਿ ਉਹ ਆਪਣੇ ਰਿਸ਼ਤੇਦਾਰਾਂ ਨੂੰ ਠੇਕਾ ਦੇ ਕੇ ਮੁਲਾਜ਼ਮਾਂ ਦਾ ਸ਼ੋਸ਼ਣ ਕਰ ਰਹੇ ਹਨ ਪਰ ਹਜੇ ਵੀ ਠੇਕੇਦਾਰੀ ਸਿਸਟਮ ਬੰਦ ਨਹੀਂ ਹੋਇਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਸਾਡਾ ਸੰਘਰਸ਼ ਜਾਰੀ ਰਹੇਗਾ ਮਜ਼ਦੂਰ ਨੂੰ ਵੀ 600 ਦਿਹਾੜੀ ਮਿਲਦੀ ਹੈ ਜੋ ਕਿ 18 ਹਜਾਰ ਰੁਪਏ ਬਣਦੀ ਹੈ ਪਰ ਠੇਕੇ ਤੇ ਮੁਲਾਜ਼ਮਾਂ ਨੂੰ ਮਹਿਜ਼ 10 ਹਜਾਰ ਰੁਪਏ ਤਨਖ਼ਾਹਾਂ ਮਿਲਦੀ ਹੈ ਜਿਸ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੁੰਦਾ ਹੈ | ਉਨ੍ਹਾਂ ਕਿਹਾ ਸਾਡਾ ਇਹ ਧਰਨਾ ਦੀਨ ਰਾਤ ਜਾਰੀ ਰਹੇਗਾ |
ਪਿਛਲੀ ਖ਼ਬਰ ਜਥੇ. ਸਹਾਰਨ ਮਾਜਰਾ ਗੁਰੂ ਨਾਨਕ ਦੇਵ ਇੰਜ. ਕਾਲਜ ਲੁਧਿਆਣਾ ਦੇ ਟਰੱਸਟ ਦੇ ਮੈਂਬਰ ਚੁਣੇ ਗਏ ਅਗਲੀ ਖ਼ਬਰ ਜਨਗਣਨਾ ਡਿਊਟੀਆਂ ਕਾਰਨ ਅਧਿਆਪਕਾਂ ਨੂੰ ਆ ਰਹੀਆਂ ਮੁਸ਼ਕਿਲਾਂ, ਬੀ. ਐੈੱਡ ਅਧਿਆਪਕ ਫ਼ਰੰਟ ਵਲੋਂ ਸਖ਼ਤ ਨਿਖੇਧੀ-ਬਿਲਗਾ/ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।