28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

3 ਰਾਜਾਂ 'ਚ ਭਾਜਪਾ ਦੀ ਜਿੱਤ 'ਤੇ ਚੇਅਰਮੈਨ ਟਿੱਲੂ ਨੇ ਦਿੱਤੀ ਵਧਾਈ

ਅਜੀਤ ਡੈਸਕ 10-05-2026
ਮਲੌਦ, 9 ਮਈ (ਸਹਾਰਨ ਮਾਜਰਾ)-ਭਾਜਪਾ ਦੇ ਸੀਨੀਅਰ ਨੇਤਾ ਅਤੇ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਟਿੱਲੂ (ਸਾਬਕਾ ਚੇਅਰਮੈਨ ਲੈਂਡ ਮਾਰਗੇਜ਼ ਬੈਂਕ ਮਲੌਦ) ਨੇ ਕਿਹਾ ਕਿ ਤਿੰਨ ਰਾਜਾਂ ਵਿੱਚ ਭਾਜਪਾ ਦੀ ਸ਼ਾਨਦਾਰ ਜਿੱਤ ਤੇ ਬੇਹੱਦ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਜਿੱਤ ਨੇ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਆਗੂਆਂ ਦੀ ਸਿਆਸੀ ਬੋਲਤੀ ਬੰਦ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ, ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਮਤਾ ਬੈਨਰਜੀ ਸਮੇਤ ਹੋਰ ਆਗੂਆਂ ਨੂੰ ਹਾਰ ਜਾਣ ਤੋਂ ਬਾਅਦ ਖ਼ੁਦ ਸਮਝ ਲੈਣਾ ਚਾਹੀਦਾ ਹੈ ਕਿ ਪੂਰੇ ਦੇਸ਼ ਵਿਚ ਇਨ੍ਹਾਂ ਨੂੰ ਸਿਆਸੀ ਤੌਰ ਤੇ ਚਲਦਾ ਕਰਨ ਲਈ ਸੂਝਵਾਨ ਵੋਟਰਾਂ ਨੇ ਮੁੱਢ ਬੰਨ੍ਹ ਦਿੱਤਾ ਹੈ | ਟਿੱਲੂ ਨੇ ਕਿਹਾ ਕਿ ਆਪ ਅਤੇ ਕਾਂਗਰਸ ਦੇ ਆਪਣੇ ਪੱਲੇ ਸਿਆਸੀ ਤੌਰ 'ਤੇ ਕੁੱਝ ਵੀ ਨਹੀਂ ਸਗੋਂ ਧਿਰਾਂ ਬਣਾ ਕੇ ਜਿੱਥੇ ਰਾਜਨੀਤਕ ਰੋਟੀਆਂ ਸੇਕਦੇ ਹਨ | ਉਨ੍ਹਾਂ ਕਿਹਾ ਕਿ ਹੁਣ 2027 ਵਿਚ ਪੰਜਾਬ ਦੀਆਂ ਚੋਣਾਂ ਜਿੱਤਣ ਲਈ ਸਮੁੱਚੀ ਟੀਮ ਲਗਾਤਾਰ ਜੁੱਟ ਗਈ ਹੈ | ਕਿਉਂਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨੂੰ ਸਭ ਤੋਂ ਉੱਪਰ ਰੱਖਦਿਆਂ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ |
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ ਅਗਲੀ ਖ਼ਬਰ ਸਮਰਾਲਾ ਨਗਰ ਕੌਂਸਲ ਦੇ 10 ਵਾਰਡਾਂ ਦੇ ਆਮ ਆਦਮੀ ਪਾਰਟੀ ਨੇ ਇੰਚਾਰਜ ਥਾਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।