28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹਲਕਾ ਸਾਹਨੇਵਾਲ ਦੇ ਸੈਂਕੜੇ ਨੌਜਵਾਨ ਭਾਜਪਾ 'ਚ ਸ਼ਾਮਿਲ

ਅਜੀਤ ਡੈਸਕ 10-05-2026
ਸਾਹਨੇਵਾਲ, 9 ਮਈ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਦੀ ਪ੍ਰੇਰਨਾ ਸਦਕਾ ਹਲਕਾ ਸਾਹਨੇਵਾਲ ਦੇ ਸੈਂਕੜੇ ਨੌਜਵਾਨਾਂ ਨੇ ਚੰਡੀਗੜ੍ਹ 'ਚ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਪਹੰੁਚ ਕੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਐੱਸ. ਸੀ. ਮੋਰਚਾ ਪ੍ਰਧਾਨ ਲਾਲ ਸਿੰਘ ਆਰੀਆ ਅਤੇ ਐੱਸ. ਸੀ. ਮੋਰਚਾ ਪੰਜਾਬ ਦੇ ਪ੍ਰਧਾਨ ਐਸ ਆਰ ਲੱਧੜ ਦੀ ਹਾਜ਼ਰੀ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ | ਇਸ ਸੰਬੰਧੀ ਰਸ਼ਪਾਲ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਸਾਹਨੇਵਾਲ ਵਿਚ ਭਾਜਪਾ ਦਾ ਅੱਜ ਵਿਸ਼ੇਸ਼ ਦਿਨ ਸੀ ਕਿਉਂਕਿ ਇਸ ਦਿਨ ਸੈਂਕੜੇ ਨੌਜਵਾਨਾਂ ਨੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹੋ ਕੇ ਭਾਜਪਾ ਦਾ ਪੱਲਾ ਫੜਿਆ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਗੁਜ਼ਾਰੀ ਅਤੇ ਭਾਜਪਾ ਦੀ ਰਾਸ਼ਟਰਵਾਦ ਦੀ ਨੀਤੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਦੇਸ਼ ਪ੍ਰਤੀ ਕੰਮ ਕਰਨ ਲਈ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ | ਰਸ਼ਪਾਲ ਸਿੰਘ ਨੇ ਦੱਸਿਆ ਕਿ ਭਾਜਪਾ 'ਚ ਸ਼ਾਮਿਲ ਕਰਦਿਆਂ ਨੌਜਵਾਨਾਂ ਨੂੰ ਲਾਲ ਸਿੰਘ ਆਰੀਆ ਅਤੇ ਐੱਸ. ਆਰ. ਲੱਧੜ ਵਲੋਂ ਇਨ੍ਹਾਂ ਦਾ ਭਾਰਤੀ ਜਨਤਾ ਪਾਰਟੀ ਪਰਿਵਾਰ ਵਿਚ ਆਉਣ 'ਤੇ ਨਿੱਘਾ ਸਵਾਗਤ ਕਰ ਕੇ ਉਨ੍ਹਾਂ ਨੂੰ ਇਹ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਰੁਣ ਪਪਨੇਜਾ, ਸ਼ਿਸਪਾਲ ਬਿਰਲਾ, ਸੁਰਜੀਤ ਸਿੰਘ, ਅਜੈਬ ਸਿੰਘ, ਪੰਕਜ ਬਿਰਲਾ, ਪੰਕਜ ਤਿਵਾੜੀ, ਮੋਹਿਤ ਕੁਮਾਰ, ਸੋਨੂੰ ਸ਼ਰਮਾ, ਗੋਪਾਲ ਸ਼ਰਮਾ, ਆਨੰਦ ਕੁਮਾਰ ਨੂੰ ਭਾਜਪਾ ਵਿਚ ਸ਼ਾਮਲ ਕੀਤਾ ਗਿਆ ਹੈ |
ਪਿਛਲੀ ਖ਼ਬਰ ਗੁਰੂ ਨਾਨਕ ਮਾਡਲ ਸੀਨੀ. ਸੈਕੰ. ਸਕੂਲ, ਦੋਰਾਹਾ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਲੋਂ ਮਾਂ ਦਿਵਸ ਨੂੰ ਸਮਰਪਿਤ ਰੰਗਾਰੰਗ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।