ਰਾੜਾ ਸਾਹਿਬ, 10 ਮਈ (ਸੁਖਵੀਰ ਸਿੰਘ ਚਣਕੋਈਆਂ)-ਹਲਕਾ ਪਾਇਲ ਦੇ ਸਾਬਕਾ ਵਿਧਾਇਕ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪੂਰਨ ਬ੍ਰਹਮ ਗਿਆਨੀ ਮਹਾਂਪੁਰਸ਼ ਬਾਵਾ ਪੂਰਨ ਦਾਸ ਦੀ 60ਵੀਂ ਸਲਾਨਾ ਬਰਸੀ ਮੌਕੇ ਰੋੜੇਵਾਲ ਸਾਹਿਬ ਵਿਖੇ ਸਾਥੀਆਂ ਸਮੇਤ ਨਤਮਸਤਕ ਹੋਏ ਅਤੇ ਸਮਾਗਮ ਵਿੱਚ ਪਹੰੁਚ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਨ੍ਹਾਂ ਅਸਥਾਨ ਦੇ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਤੋਂ ਆਸ਼ੀਰਵਾਦ ਲਿਆ | ਇਸ ਸਮੇਂ ਮੌਜੂਦਾ ਮੁਖੀ ਸੰਤ ਬਾਬਾ ਗੁਰਚਰਨ ਸਿੰਘ ਵੱਲੋਂ ਜਿੱਥੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਲੋਈ ਨਾਲ ਸਨਮਾਨ ਕੀਤਾ ਗਿਆ ਗਿਆ, ਉੱਥੇ ਹੀ ਉਨ੍ਹਾਂ ਨਾਲ ਨਤਮਸਤਕ ਹੋਏ ਪ੍ਰੋ. ਗੁਰਮੁਖ ਸਿੰਘ ਗੋਮੀ ਸਿਆੜ੍ਹ ਸੰਮਤੀ ਮੈਂਬਰ , ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਅਤੇ ਪੀ ਏ ਰਣਜੀਤ ਸਿੰਘ ਪਾਇਲ ਦਾ ਵੀ ਸਨਮਾਨ ਕੀਤਾ ਗਿਆ |