11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਸਰਕਾਰ ਵਲੋਂ ਅਹਿਮਦਗੜ੍ਹ ਸਿਵਲ ਹਸਪਤਾਲ ਅਪਗ੍ਰੇਡ ਕਰਨ ਲਈ 7.87 ਕਰੋੜ ਦੀ ਪਹਿਲੀ ਕਿਸ਼ਤ ਜਾਰੀ

ਅਜੀਤ ਡੈਸਕ 11-05-2026
ਅਹਿਮਦਗੜ੍ਹ, 10 ਮਈ (ਰਵਿੰਦਰ ਪੁਰੀ)-ਪੰਜਾਬ ਸਰਕਾਰ ਵਲੋਂ ਅਹਿਮਦਗੜ੍ਹ ਸ਼ਹਿਰ ਦੇ ਲੋਕਾਂ ਦੀ ਚਿਰਾਂ ਤੋਂ ਲਟਕਦੀ ਮੰਗ ਨੂੰ ਮਨਜ਼ੂਰ ਕਰਦਿਆਂ ਸਥਾਨਕ ਸਿਵਲ ਹਸਪਤਾਲ ਨੂੰ 30 ਤੋਂ 50 ਬੈੱਡ ਦਾ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ | ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਆਈ. ਏ. ਐੱਸ. ਵਲੋਂ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਪੱਤਰ 'ਚ ਹੁਕਮ ਜਾਰੀ ਕਰਦਿਆਂ ਸਥਾਨਕ ਹਸਪਤਾਲ ਨੂੰ 50 ਬੈੱਡ ਦਾ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ | ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ ਇਸੇ ਸਬੰਧੀ ਅੱਜ ਪਾਰਟੀ ਵਰਕਰਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਹਸਪਤਾਲ ਦਾ ਮੁਆਇਨਾ ਕਰਨ ਪਹੁੰਚੇ | ਜਿੱਥੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ਼ਹਿਰ ਦੇ ਲੋਕਾਂ ਨੂੰ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਬਾਅਦ ਇਹ ਵੱਡਾ ਤੋਹਫ਼ਾ ਦਿੱਤਾ ਗਿਆ ਹੈ | ਜਿਸ ਨਾਲ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਚੰਗੀਆਂ ਮੈਡੀਕਲ ਸੇਵਾਵਾਂ ਪ੍ਰਤੀ ਵੱਡੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ 7.87 ਕਰੋੜ ਦੀ ਪਹਿਲੀ ਕਿਸ਼ਤ ਸਿਹਤ ਵਿਭਾਗ ਪਾਸ ਪਹੁੰਚ ਚੁੱਕੀ ਹੈ | ਜਿਸ ਉਪਰੰਤ ਇੰਜੀਨੀਅਰ ਵਿੰਗ ਵਲੋਂ ਹਸਪਤਾਲ ਉਸਾਰੀ ਸਬੰਧੀ ਪਲੈਨਿੰਗ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਉਨ੍ਹਾਂ ਇੱਕ ਹੋਰ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਹਸਪਤਾਲ ਦੀ ਬਿਲਡਿੰਗ ਨਾਲ ਲੱਗਦੇ ਪਸ਼ੂ ਹਸਪਤਾਲ ਅਤੇ ਨਗਰ ਕੌਂਸਲ ਦਫ਼ਤਰ ਨੂੰ ਵੀ ਹਸਪਤਾਲ ਦੀ ਬਿਲਡਿੰਗ ਵਿਚ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਸਹੀ ਢੰਗ ਨਾਲ ਹਸਪਤਾਲ ਬਣ ਸਕੇ | ਇਸ ਮੌਕੇ ਤੇ ਸਿਵਲ ਸਰਜਨ ਡਾਕਟਰ ਪ੍ਰਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਜਗਜੀਤ ਸਿੰਘ, ਐੱਸ. ਐੱਮ. ਓ. ਡਾ. ਜੋਤੀ ਕਪੂਰ, ਨਗਰ ਕੌਂਸਲ ਦੇ ਪ੍ਰਧਾਨ ਵਿੱਕੀ ਸ਼ਰਮਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਬਿੱਲੂ ਮਾਜਰੀ, ਸਾਹਿਲ ਜਿੰਦਲ, ਜਗਤਾਰ ਸਿੰਘ ਚੀਮਾ, ਰਿਸ਼ੀ ਜੋਸ਼ੀ, ਲਾਡੂ ਖਾਂ, ਸ਼ੰਕਰ ਪਾਠਕ, ਪਾਲੀ ਛੰਨਾ, ਅਮਨ ਅਫਰੀਦੀ ਵਿਸ਼ੇਸ਼ ਕਰ ਕੇ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰ ਨੇ 15 ਪੀ.ਸੀ.ਐਸ. ਅਧਿਕਾਰੀ ਬਦਲੇ ਸਕੱਤਰ ਸਿੰਘ ਬੱਲ ਨੂੰ ਡਾਇਰੈਕਟਰ, ਸਕੂਲ ਸਿੱਖਿਆ ਲਗਾਇਆ <br/> ਅਗਲੀ ਖ਼ਬਰ ਐਸ. ਐਸ. ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਸੋਚ ਨੇ ਜਿੱਤੇ ਲੋਕਾਂ ਦੇ ਦਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।