11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਰਾੜਾ ਸਾਹਿਬ ਵਲੋਂ ਵਾਤਾਵਰਨ ਦੀ ਸੰਭਾਲ ਸੰਬੰਧੀ 'ਸਾਈਕਲ ਰੈਲੀ'

ਅਜੀਤ ਡੈਸਕ 11-05-2026
ਰਾੜਾ ਸਾਹਿਬ, 10 ਮਈ (ਸੁਖਵੀਰ ਸਿੰਘ ਚਣਕੋਈਆਂ)- ਸੰਤ ਅਮਰ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ, ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਵੱਲੋਂ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦੇਣ ਲਈ ਇੱਕ ਵਿਸ਼ਾਲ ਸਾਈਕਲ ਰੈਲੀ ਕੱਢੀ ਗਈ | ਰੈਲੀ ਦਾ ਆਗਾਜ਼ ਸਕੂਲ ਦੇ ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਵਿਦਿਆਰਥੀਆਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ | ਇਹ ਰੈਲੀ ਰਾੜਾ ਸਾਹਿਬ ਤੋਂ ਆਰੰਭ ਹੋ ਕੇ ਜਗੇੜੇ ਦੇ ਪੁੱਲ ਤੱਕ ਪਹੁੰਚੀ ਅਤੇ ਰਸਤੇ ਵਿੱਚ ਲੋਕਾਂ ਨੂੰ ਵਾਤਾਵਰਨ ਬਚਾਉਣ ਦਾ ਹੋਕਾ ਦਿੰਦੀ ਹੋਈ ਵਾਪਸ ਸਕੂਲ ਵਿਖੇ ਸਮਾਪਤ ਹੋਈ | ਵਿਦਿਆਰਥੀਆਂ ਨੇ ਆਪਣੇ ਸਾਈਕਲਾਂ 'ਤੇ ਵਾਤਾਵਰਨ ਦੀ ਸੁਰੱਖਿਆ ਨਾਲ ਸਬੰਧਿਤ ਨਾਅਰੇ ਅਤੇ ਪੋਸਟਰ ਲਗਾਏ ਹੋਏ ਸਨ, ਜੋ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ | ਪਿ੍ੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਨੇ ਕਿਹਾ ਅੱਜ ਦੇ ਪ੍ਰਦੂਸ਼ਿਤ ਹੋ ਰਹੇ ਦੌਰ ਵਿੱਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇਣ ਲਈ ਵਾਤਾਵਰਨ ਦੀ ਸੰਭਾਲ ਲਾਜ਼ਮੀ ਹੈ | ਅਜਿਹੀਆਂ ਰੈਲੀਆਂ ਜਿੱਥੇ ਵਿਦਿਆਰਥੀਆਂ ਵਿੱਚ ਸਮਾਜਿਕ ਜਾਗਰੂਕਤਾ ਪੈਦਾ ਕਰਦੀਆਂ ਹਨ, ਉੱਥੇ ਹੀ ਸਾਈਕਲਿੰਗ ਰਾਹੀਂ ਉਨ੍ਹਾਂ ਦੀ ਸਰੀਰਕ ਤੰਦਰੁਸਤੀ ਵਿੱਚ ਵੀ ਸਹਾਈ ਹੁੰਦੀਆਂ ਹਨ | ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਰੈਲੀ ਦੇ ਦੌਰਾਨ ਐਂਬੂਲੈਂਸ ਅਤੇ ਸੁਰੱਖਿਆ ਕਰਮਚਾਰੀਆਂ ਦਾ ਵਿਸ਼ੇਸ਼ ਪ੍ਰਬੰਧ ਸੀ | ਰੈਲੀ ਦੀ ਸਮਾਪਤੀ ਤੋਂ ਬਾਅਦ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ |
ਪਿਛਲੀ ਖ਼ਬਰ ਭਾਦਲੇ ਵਾਲੀ ਸੜਕ ਬਣਾਉਣ ਲਈ ਲਗਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਅਗਲੀ ਖ਼ਬਰ ਦੋਰਾਹਾ ਦੀਆਂ ਵੋਟਰ ਸੂਚੀਆਂ ਵਿੱਚ ਧਾਂਦਲੀਆਂ ਖ਼ਿਲਾਫ਼ ਅੱਜ ਐਸ. ਡੀ. ਐਮ. ਪਾਇਲ ਦਫ਼ਤਰ ਅੱਗੇ ਦੇਵਾਂਗੇ ਧਰਨਾ - ਦੋਬੁਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।