ਰਾੜਾ ਸਾਹਿਬ, 10 ਮਈ (ਸੁਖਵੀਰ ਸਿੰਘ ਚਣਕੋਈਆਂ)- ਅੱਜ ਗੁ. ਕਰਮਸਰ ਰਾੜਾ ਸਾਹਿਬ ਵਿਖੇ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ 6ਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਮਨਾਇਆ ਗਿਆ ਤੇ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੇ 182ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ | ਅੰਮਿ੍ਤ ਵੇਲੇ ਪਾਠ ਦੇ ਭੋਗ ਪਾਉਣ ਉਪਰੰਤ ਗੁਰਮਤਿ ਸਮਾਗਮ ਵਿੱਚ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਨੇ ਜਥੇ ਸਮੇਤ ਕੀਰਤਨ ਵਿਖਿਆਨ ਕਰਦਿਆਂ ਕਿਹਾ ਕਿ ਅੱਜ ਅਸੀਂ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਾਵਨ ਗੁਰਤਾ ਗੱਦੀ ਦਿਵਸ ਇਹ ਦਿਹਾੜਾ ਸਿਰਫ਼ ਇਤਿਹਾਸਕ ਨਹੀਂ, ਸਗੋਂ ਸਿੱਖ ਕੌਮ ਦੀ ਆਤਮਿਕ ਅਤੇ ਸੂਰਬੀਰਤਾ ਭਰੀ ਸੋਚ ਦਾ ਪ੍ਰਤੀਕ ਹੈ | ਉਨ੍ਹਾਂ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਨੂੰ 182ਵੇਂ ਸ਼ਹੀਦੀ ਦਿਹਾੜੇ ਤੇ ਕੀਰਤਨ ਵਿਖਿਆਨ ਦੁਆਰਾ ਸਰਧਾ-ਸਤਿਕਾਰ ਭੇਟ ਕੀਤਾ | ਗੁ. ਰਾੜਾ ਸਾਹਿਬ ਵਿਖੇ ਉੱਚੀ ਰੱਬੋਂ ਤੋਂ ਸੰਗਤਾਂ ਨਾਲ ਵਿਸ਼ਾਲ ਨਗਰ ਕੀਰਤਨ ਲੈ ਕੇ ਪਹੰੁਚੇ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਨੇ ਜਿੱਥੇ ਸੰਗਤਾਂ ਨੂੰ ਸਮਾਗਮ ਵਿੱਚ ਗੁਰਬਾਣੀ ਨਾਲ ਜੋੜਿਆ, ਉੱਥੇ ਹੀ ਹੈੱਡ ਗ੍ਰੰਥੀ ਬਾਬਾ ਬਲਦੇਵ ਸਿੰਘ, ਵਿਦਿਆਰਥੀ ਗੁਰਮਤਿ ਸੰਗੀਤ ਵਿਦਿਆਲਾ, ਭਾਈ ਯੁਵਰਾਜ ਸਿੰਘ, ਭਾਈ ਜਤਿੰਦਰ ਸਿੰਘ ਢੱਡਿਆਂ ਵਾਲੇ, ਭਾਈ ਪਿਆਰਾ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਕੁਲਦੀਪ ਸਿੰਘ ਆਦਿ ਨੇ ਵੀ ਹਾਜ਼ਰੀ ਭਰੀ | ਸਮਾਗਮ ਵਿੱਚ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਵੱਲੋਂ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਤੋਂ ਇਲਾਵਾ ਵੱਖ-ਵੱਖ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਟੇਜ ਸਕੱਤਰ ਭਾਈ ਹਰਦੇਵ ਸਿੰਘ ਦੋਰਾਹਾ ਨੇ ਸਮਾਗਮ ਵਿੱਚ ਪੁੱਜੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਅਗਲੇ ਸਮਾਗਮਾਂ ਸੰਬੰਧੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਜਥੇਦਾਰ ਭਾਈ ਬਾਵਾ ਸਿੰਘ, ਗਿਆਨੀ ਅਜਵਿੰਦਰ ਸਿੰਘ, ਭਾਈ ਜਸਵੀਰ ਸਿੰਘ ਕੋਹਲੀ , ਭਾਈ ਗੁਰਨਾਮ ਸਿੰਘ ਅੜੈਚਾਂ, ਪਿੰ੍ਰਸੀਪਲ ਡਾ. ਗੁਰਨਾਮ ਕੌਰ ਚੰਦੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਹਰਪ੍ਰੀਤ ਸਿੰਘ, ਲੱਡੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਸਨ |