13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਇੱਕ ਚੰਗੀ ਭੂਮਿਕਾ ਅਦਾ ਕਰਕੇ ਆਪਣਾ ਫ਼ਰਜ਼ ਨਿਭਾਇਆ- ਖ਼ਾਲਸਾ

ਅਜੀਤ ਡੈਸਕ 11-05-2026
ਬੀਜਾ, 10 ਮਈ (ਅਵਤਾਰ ਸਿੰਘ ਜੰਟੀ ਮਾਨ)-ਸ਼ੋ੍ਰਮਣੀ ਅਕਾਲੀ ਦਲ ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਬਿਕਰਮਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਪੰਥ ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਮਜ਼ਬੂਤ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਪੰਥ ਅਤੇ ਪੰਜਾਬੀਅਤ ਦੀ ਗੱਲ ਜ਼ਰੂਰ ਕਰਨਗੇ | ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਬਹੁਤ ਸਾਰੇ ਕਾਲਜ ਸਕੂਲ ਮੈਡੀਕਲ ਕਾਲਜ ਸਿਹਤ ਤੇ ਸਿੱਖਿਆ ਸੰਸਥਾਵਾਂ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਚੱਲ ਰਹੀਆਂ ਹਨ ਅਤੇ ਵੱਡੇ ਪੱਧਰ ਤੇ ਸਹਾਇਤਾ ਸੇਵਾਵਾਂ ਵੀ ਜਿੱਥੇ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੁਆਰਾ ਚੁਣੀ ਹੋਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹੁਤ ਵਿਸ਼ਾਲ ਕਾਰਜ ਕਰ ਰਹੀ ਹੈ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਇੱਕ ਚੰਗੀ ਭੂਮਿਕਾ ਅਦਾ ਕਰਕੇ ਆਪਣਾ ਫ਼ਰਜ਼ ਨਿਭਾਇਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਸੰਘਰਸ਼ ਕਰਨ ਵਾਲੀ ਨੁਮਾਇੰਦਾ ਸਿਆਸੀ ਜਮਾਤ ਹੈ ਅਤੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਮਹਾਰਾਜ ਦੁਆਰਾ ਬਖ਼ਸ਼ੇ ਮੀਰੀ ਅਤੇ ਪੀਰੀ ਦੇ ਸਿਧਾਂਤ ਮੁਤਾਬਿਕ ਜਿੱਥੇ ਸਿੱਖ ਪੰਥੀ ਸੇਵਾ ਕੀਤੀ ਜਾ ਰਹੀ ਹੈ, ਉੱਥੇ ਸਿਆਸੀ ਤੌਰ ਤੇ ਵੀ ਪੰਜਾਬ ਦੇ ਲੋਕਾਂ ਦੀ ਬਾਂਹ ਸ਼੍ਰੋਮਣੀ ਅਕਾਲੀ ਦਲ ਨੇ ਹੀ ਫੜੀ ਹੈ | ਇਸ ਮੌਕੇ ਉਨ੍ਹਾਂ ਪ੍ਰਮੁੱਖ ਆਗੂਆਂ ਨਾਲ ਪਾਰਟੀ ਦੀ ਮਜ਼ਬੂਤੀ ਅਤੇ ਵੱਖ ਵੱਖ ਹਲਕਿਆਂ ਦੀ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰਾ ਵੀ ਕੀਤਾ | ਉਨ੍ਹਾਂ ਨਾਲ ਹਾਜ਼ਰ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਇਫਕੋ ਪੰਜਾਬ ਦੇ ਡੈਲੀਗੇਟ ਨਵਤੇਜ ਸਿੰਘ ਖੱਟੜਾ, ਜਥੇ. ਹਰਪਾਲ ਸਿੰਘ ਜੱਲਾ ਮੈਂਬਰ ਸ਼ੋ੍ਰਮਣੀ ਕਮੇਟੀ, ਸੁਖਵਿੰਦਰ ਸਿੰਘ ਸੁੱਖਾ ਮਾਂਗਟ, ਮਾ. ਬਲਵਿੰਦਰ ਸਿੰਘ ਭੁੱਲਰ, ਰਣਜੀਤ ਸਿੰਘ ਮਾਂਗਟ ਸਾਬਕਾ ਸਰਪੰਚ, ਮਨਦੀਪ ਸਿੰਘ ਖ਼ਾਲਸਾ, ਭਾਈ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਈਕੋ ਕਲੱਬ ਤੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਖੰਨਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।