13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਈਕੋ ਕਲੱਬ ਤੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 11-05-2026
ਦੋਰਾਹਾ, 10 ਮਈ (ਪੱਤਰ ਪ੍ਰੇਰਕ)-ਗੁਰੂ ਨਾਨਕ ਨੈਸ਼ਨਲ ਕਾਲਜ, ਦੋਰਾਹਾ ਨੇ ਵਾਤਾਵਰਣ ਦੀ ਸੰਭਾਲ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਆਪਣੀ ਵਿਲੱਖਣ ਪਛਾਣ ਬਣਾਈ ਹੈ | ਕਾਲਜ ਪਿ੍ੰਸੀਪਲ ਡਾ. ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਭਾਰਤ ਸਰਕਾਰ ਦੇ ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ, ਇੱਕ ਰੋਜ਼ਾ ਵਰਕਸ਼ਾਪ ਦੌਰਾਨ ਕਾਲਜ ਨੂੰ ਸਰਟੀਫਿਕੇਟ ਆਫ ਐਕਸੀਲੈਂਸ ਅਤੇ ਮੈਡਲ ਆਫ ਆਊਟਸਟੈਂਡਿੰਗ ਪਰਫਾਰਮੈਂਸ ਪ੍ਰਦਾਨ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਕਾਲਜ ਨੇ 'ਬੈੱਸਟ ਆਊਟ ਆਫ਼ ਵੇਸਟ' ਵਿਸ਼ੇ 'ਤੇ ਲਗਾਈ ਗਈ ਪ੍ਰਦਰਸ਼ਨੀ ਵਿੱਚ ਦੂਜਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ | ਕਾਲਜ ਵੱਲੋਂ ਈਕੋ ਕਲੱਬ ਦੇ ਇੰਚਾਰਜ ਅਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਪ੍ਰੋ. ਅਮਨਦੀਪ ਕੌਰ ਚੀਮਾ ਅਤੇ ਪ੍ਰੋ. ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਬੀ. ਕਾਮ ਭਾਗ ਪਹਿਲਾ ਦੇ ਵਿਦਿਆਰਥੀ ਤਰਨਵੀਰ ਸਿੰਘ ਅਤੇ ਰੇਨ ਨੇ ਭਾਗ ਲੈਂਦਿਆਂ, ਹਰੀ ਰਹਿੰਦ-ਖੂੰਹਦ ਨੂੰ ਬਾਇਓਚਾਰ ਵਿੱਚ ਤਬਦੀਲ ਕਰਨ ਦੇ ਪ੍ਰੋਜੈਕਟ ਰਾਹੀਂ ਕੂੜੇ ਦੇ ਨਿਪਟਾਰੇ ਦਾ ਵਧੀਆ ਹੱਲ ਪੇਸ਼ ਕੀਤਾ | ਇਹ ਪ੍ਰਾਪਤੀ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ ਦੀ ਦੂਰ-ਅੰਦੇਸ਼ੀ ਅਤੇ ਉਸਾਰੂ ਸੋਚ ਸਦਕਾ ਸੰਭਵ ਹੋਈ ਹੈ | ਇਸ ਪ੍ਰਾਪਤੀ ਲਈ ਕਾਲਜ ਪ੍ਰਬੰਧਕੀ ਕਮੇਟੀ ਪ੍ਰਧਾਨ ਹਰਪ੍ਰਤਾਪ ਸਿੰਘ ਬਰਾੜ, ਜਨਰਲ ਸਕੱਤਰ ਡਾ. ਪਵਿੱਤਰਪਾਲ ਸਿੰਘ ਪਾਂਗਲੀ, ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਕੌਰ ਬਰਾੜ, ਅਹੁਦੇਦਾਰ, ਮੈਂਬਰ ਅਤੇ ਕਾਲਜ ਪਿ੍ੰਸੀਪਲ ਨੇ ਸੰਬੰਧਿਤ ਪ੍ਰਾਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਜਰਖੜ ਵਿਖੇ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦੀ ਧੂਮਧੜੱਕੇ ਨਾਲ ਸ਼ੁਰੂਆਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਇੱਕ ਚੰਗੀ ਭੂਮਿਕਾ ਅਦਾ ਕਰਕੇ ਆਪਣਾ ਫ਼ਰਜ਼ ਨਿਭਾਇਆ- ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।