ਡੇਹਲੋਂ, 10 ਮਈ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵਲੋਂ 16ਵਾਂ ਜੇ. ਐੱਸ. ਟੀ. ਟਰੱਕ ਪਰਮਿਟ ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲਾ ਧੂਮ ਧੜਕੇ ਨਾਲ ਜਾਖੜ ਖੇਡ ਸਟੇਡੀਅਮ ਵਿਖੇ ਆਰੰਭ ਹੋਇਆ | ਓਲੰਪੀਅਨ ਪਿ੍ਥੀਪਾਲ ਸਿੰਘ ਹਾਕੀ ਮੇਲੇ ਦਾ ਉਦਘਾਟਨ ਪਦਮ ਸ਼੍ਰੀ ਬਲਦੇਵ ਸਿੰਘ, ਜਰਖੜ ਖੇਡਾਂ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਐਡਵੋਕੇਟ ਦਵਿੰਦਰ ਪਾਲ ਸਿੰਘ ਲਾਡੀ ਸੰਗੋਵਾਲ , ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਅਮਰੀਕ ਸਿੰਘ ਮਿਨਹਾਸ ਏ. ਆਈ. ਜੀ., ਭੁਪਿੰਦਰ ਸਿੰਘ ਰੱਤੀਆਂ, ਪ੍ਰੋ. ਰਜਿੰਦਰ ਸਿੰਘ, ਹਰਦੀਪ ਸਿੰਘ ਬੀਰਮਪੁਰ, ਸੁਖਵਿੰਦਰ ਸਿੰਘ ਚੇਅਰਮੈਨ ਲੁਧਿਆਣਾ ਸਪੋਰਟਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਗੁਬਾਰੇ ਉਡਾ ਕੇ ਟੂਰਨਾਮੈਂਟ ਦਾ ਉਦਘਾਟਨ ਕੀਤਾ ਅਤੇ ਟੀਮਾਂ ਨਾਲ ਜਾਣ ਪਹਿਚਾਣ ਕੀਤੀ | ਖੇਡ ਮੇਲੇ ਦੌਰਾਨ ਜੂਨੀਅਰ ਅਤੇ ਸੀਨੀਅਰ ਵਰਗ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ | ਟੂਰਨਾਮੈਂਟ ਦਾ ਉਦਘਾਟਨੀ ਮੈਚ ਦੌਰਾਨ ਮੋਗਾ ਨੇ ਫ਼ਿਰੋਜ਼ਪੁਰ ਨੂੰ 5-2 ਗੋਲਾਂ ਨਾਲ ਹਰਾਇਆ | ਨੀਟਾ ਕਲੱਬ ਰਾਮਪੁਰ ਨੇ ਬਹੁਤ ਹੀ ਰੋਮਾਂਚਕ ਅਤੇ ਸੰਘਰਸ਼ ਪੂਰਨ ਮੁਕਾਬਲੇ ਵਿਚ ਅਮਰਗੜ੍ਹ ਸੈਂਟਰ ਨਾਲ 7-7 ਗੋਲਾਂ ਦੀ ਬਰਾਬਰੀ ਤੋਂ ਬਾਅਦ ਪੈਨਲਟੀ ਸ਼ੂਟ ਆਊਟ ਵਿਚ 3-1 ਗੋਲਾ ਨਾਲ ਜਿੱਤ ਪ੍ਰਾਪਤ ਕੀਤੀ | ਜੂਨੀਅਰ ਵਰਗ ਦਾ ਮੁੱਢਲਾ ਮੈਚ ਐੱਚ. ਟੀ. ਸੀ. ਸੈਂਟਰ ਰਾਮਪੁਰ ਅਤੇ ਘਵੱਦੀ ਸਕੂਲ ਵਿਚਕਾਰ ਖੇਡਿਆ ਗਿਆ, ਜਿਸ ਵਿਚ ਘਵੱਦੀ ਸੈਂਟਰ 2-1 ਗੋਲਾਂ ਨਾਲ ਜੇਤੂ ਰਿਹਾ | ਏਕ ਨੂਰ ਅਕੈਡਮੀ ਤੇਹਿੰਗ ਅਤੇ ਅਮਰਗੜ੍ਹ ਹਾਕੀ ਸੈਂਟਰ ਨੂੰ 7-3 ਗੋਲਾ ਨਾਲ ਹਰਾਇਆ | ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ਨੇ ਦੱਸਿਆ ਸੀਨੀਅਰ ਵਰਗ ਦੀਆਂ ਜੇਤੂ ਟੀਮਾਂ ਨੂੰ ਡੇਢ ਲੱਖ ਦੀ ਇਨਾਮੀ ਰਾਸ਼ੀ ਜੀ. ਐੱਸ. ਟੀ. ਟਰੱਕ ਪਰਮਿਟ ਦੇ ਐਮ.ਡੀ ਜੰਗਸ਼ੇਰ ਸਿੰਘ ਅਮਰੀਕਾ ਵਾਲਿਆਂ ਵਲੋਂ ਦਿੱਤੀ ਜਾਵੇਗੀ ਅਤੇ ਜੂਨੀਅਰ ਵਰਗ ਦੇ ਟੀਮਾਂ ਨੂੰ ਇਨਾਮੀ ਰਾਸ਼ੀ ਸਾਬਕਾ ਸਰਪੰਚ ਦੁਪਿੰਦਰ ਸਿੰਘ ਡਿੰਪੀ ਜਰਖੜ ਵਲੋਂ ਦਿੱਤੀ ਜਾਵੇਗੀ | ਸੀਨੀਅਰ ਵਰਗ ਦੀ ਚੈਂਪੀਅਨ ਟੀਮ ਨੂੰ 60 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ, ਓਲੰਪੀਅਨ ਪਿ੍ਥੀਪਾਲ ਸਿੰਘ ਰਨਿੰਗ ਹਾਕੀ ਟਰਾਫ਼ੀ ਅਤੇ ਸਰਵੋਤਮ ਖਿਡਾਰੀਆਂ ਨੂੰ ਟਾਪ ਕਲਾਸ ਸਾਈਕਲਾਂ ਨਾਲ ਸਨਮਾਨਿਤ ਕੀਤਾ ਜਾਵੇਗਾ | ਉਪ ਜੇਤੂ ਟੀਮ ਨੂੰ 40 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਅਤੇ ਤੀਸਰੇ ਨੰਬਰ ਤੇ ਆਉਣ ਵਾਲੇ ਟੀਮ ਨੂੰ 25 ਹਜਾਰ ਰੁਪਏ, ਚੌਥੇ ਨੰਬਰ 'ਤੇ ਆਉਣ ਵਾਲੀ ਟੀਮ ਨੂੰ 15 ਹਜ਼ਾਰ ਨਾਲ ਸਨਮਾਨਿਤ ਕੀਤਾ ਜਾਵੇਗਾ | ਸਬ ਜੂਨੀਅਰ ਵਰਗ ਦੀ ਜੇਤੂ ਟੀਮ ਨੂੰ ਜੇਤੂ ਰੰਨਿੰਗ ਟਰਾਫ਼ੀ ਅਤੇ 25000 ਰੁਪਏ ਦੀ ਇਨਾਮੀ ਰਾਸ਼ੀ, ਉਪ ਜੇਤੂ ਟੀਮ ਨੂੰ 18 ਹਜਾਰ, ਤੀਸਰੇ ਨੰਬਰ ਤੇ ਆਉਣ ਵਾਲੇ ਟਾਈਮ ਨੂੰ 13 ਹਜ਼ਾਰ ਅਤੇ ਚੌਥੇ ਨੰਬਰ ਤੇ ਆਉਣ ਵਾਲੀ ਟੀਮ ਨੂੰ 10 ਹਜ਼ਾਰ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ | ਖੇਡ ਮੇਲੇ ਦੀ ਆਰੰਭਤਾ ਸਮੇਂ ਬਲਾਕ ਸੰਮਤੀ ਡੇਹਲੋਂ ਚੇਅਰਮੈਨ ਸਾਹਿਬਜੀਤ ਸਿੰਘ ਸਾਬੀ ਜਰਖੜ, ਇੰਸਪੈਕਟਰ ਜਸਪਾਲ ਸਿੰਘ, ਕੁਲਦੀਪ ਸਿੰਘ ਘਵੱਦੀ, ਰਛਪਾਲ ਸਿੰਘ ਨਾਗੀ, ਸੁਸ਼ੀਲ ਕੁਮਾਰ ਸੈਕਟਰੀ ਸਪੋਰਟਸ ਰੇਲਵੇ ਫ਼ਿਰੋਜ਼ਪੁਰ, ਗੁਰਸਤਿੰਦਰ ਸਿੰਘ ਪਰਗਟ, ਸੋਨੀ ਗਿੱਲ, ਅਮਰਿੰਦਰ ਸਿੰਘ ਬੁਲਾਰਾ, ਸ਼ਿੰਗਾਰਾ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ, ਬੂਟਾ ਸਿੰਘ ਸਿੱਧੂ, ਦਲਵੀਰ ਸਿੰਘ ਜਰਖੜ, ਪਵਨਪ੍ਰੀਤ ਸਿੰਘ ਡੰਗੋਰਾ, ਰਘਵੀਰ ਸਿੰਘ ਡੰਗੋਰਾ, ਪਰਮਜੀਤ ਸਿੰਘ ਗਰੇਵਾਲ ਸਮੇਤ ਹੋਰ ਪ੍ਰਬੰਧਕ ਹਾਜ਼ਰ ਸਨ |