31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਅਜੀਤ ਡੈਸਕ 12-05-2026
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪਿੰਡ ਕਾਦੀਆਂ ਨੇੜੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਰਵੀ (18) ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਕਾਦੀਆਂ ਵਜੋਂ ਕੀਤੀ ਗਈ ਹੈ | ਰਵੀ ਕੁਮਾਰ ਮੋਟਰਸਾਈਕਲ 'ਤੇ ਆਪਣੀ ਮਾਤਾ ਨੂੰ ਮੁੱਖ ਸੜਕ 'ਤੇ ਛੱਡ ਕੇ ਵਾਪਸ ਘਰ ਜਾ ਰਿਹਾ ਸੀ ਕਿ ਇਕ ਤੇਜ਼ ਰਫ਼ਤਾਰ ਦੇ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ | ਸਿੱਟੇ ਵਜੋਂ ਉਹ ਮੌਕੇ 'ਤੇ ਦਮ ਤੋੜ ਗਿਆ | ਅੱਖੀਂ ਦੇਖਣ ਵਾਲਿਆਂ ਮੁਤਾਬਿਕ ਟਿੱਪਰ ਦੀ ਰਫ਼ਤਾਰ ਇੰਨੀ ਜ਼ਿਆਦਾ ਤੇਜ਼ ਸੀ ਕਿ ਚਾਲਕ ਆਪਣਾ ਸੰਤੁਲਨ ਗਵਾ ਬੈਠਾ ਅਤੇ ਉਸ ਨੇ ਮੋਟਰਸਾਈਕਲ 'ਤੇ ਜਾ ਰਹੇ ਰਵੀ ਨੂੰ ਆਪਣੀ ਲਪੇਟ ਵਿਚ ਲੈ ਲਿਆ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਟਿੱਪਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਇਸ ਸੰਬੰਧੀ ਕੇਸ ਦਰਜ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਲਿਆ ਫ਼ੈਸਲਾ ਸ਼ਲਾਘਾਯੋਗ-ਅੜੈ੍ਹਚਾ... ਅਗਲੀ ਖ਼ਬਰ ਸਵਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।