ਸਾਹਨੇਵਾਲ, 11 ਮਈ (ਹਨੀ ਚਾਠਲੀ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਾਬਕਾ ਜਨਰਲ ਸਕੱਤਰ ਰਸ਼ਪਾਲ ਸਿੰਘ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਸੰਬੰਧਿਤ ਮਾਮਲੇ ਵਿਚ (ਈ. ਡੀ.) ਵਲੋਂ ਕੀਤੀ ਗਈ ਕਾਰਵਾਈ ਨੂੰ ਬਿਲਕੁਲ ਠੀਕ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਈ. ਡੀ. ਨੇ ਆਪਣਾ ਕੰਮ ਕਾਨੂੰਨ ਦੇ ਅਧੀਨ ਰਹਿੰਦੇ ਹੋਏ ਕੀਤਾ ਹੈ ਅਤੇ ਇਸ ਵਿਚ ਕਿਸੇ ਤਰ੍ਹਾਂ ਦੀ ਗ਼ਲਤੀ ਨਹੀਂ ਹੈ | ਰਸ਼ਪਾਲ ਸਿੰਘ ਨੇ ਕਿਹਾ ਕਿ ਜੇਕਰ ਸੰਜੀਵ ਅਰੋੜਾ ਬੇਕਸੂਰ ਹਨ ਤਾਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੋਣਾ ਚਾਹੀਦਾ | ਕਾਨੂੰਨੀ ਪ੍ਰਕਿਰਿਆ ਆਪਣੇ ਆਪ ਸੱਚ ਨੂੰ ਸਾਹਮਣੇ ਲਿਆਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਕੁੱਝ ਵਿਧਾਇਕਾਂ ਵਲੋਂ ਧਰਨੇ ਲਗਾ ਕੇ ਮਾਮਲੇ ਨੂੰ ਰਾਜਨੀਤਿਕ ਰੂਪ ਦੇਣ ਦੀ ਕੋਸ਼ਿਸ਼ ਕੀਤੀ ਜਾ