24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਚਦੇਵਾ ਸਕੂਲ ਸਾਹਨੇਵਾਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 13-05-2026
ਸਾਹਨੇਵਾਲ, 12 ਮਈ (ਹਨੀ ਚਾਠਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਨੇ ਇਕ ਵਾਰ ਫਿਰ ਆਪਣੀ ਅਕਾਦਮਿਕ ਉਤਮਤਾ ਸਾਬਤ ਕੀਤੀ ਹੈ | ਇਸ ਦੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਦੱਸਿਆ ਕਿ ਕੁੱਲ 46 ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਹਿੱਸਾ ਲਿਆ ਅਤੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਸਫਲਤਾਪੂਰਵਕ ਪਾਸ ਹੋਏ | ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 94.76 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ, ਰਿਤਿਕਾ ਨੇ 88.88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਪਲਕਪ੍ਰੀਤ ਨੇ 88.30 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਅੱਗੋਂ ਤੋਂ ਹੋਰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਆ |


ਪਿਛਲੀ ਖ਼ਬਰ ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਬਲਾਕ ਡੇਹਲੋਂ ਤੇ ਲੁਧਿਆਣਾ-1 ਦੇ ਮਨਰੇਗਾ ਵਰਕਰਾਂ ਨੂੰ ਪ੍ਰਸੰਸਾ ਪੱਤਰ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।