24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਲਜੀਏਟ ਸਕੂਲ, ਕੋਟਾਂ ਦੇ ਨੌਜਵਾਨ ਉਮੀਦਵਾਰਾਂ ਨੇ ਐੱਨ. ਡੀ. ਏ. 2026 ਸਕਰੂਟਨੀ ਟੈਸਟ ਰਾਹੀਂ ਰੱਖਿਆ ਸੇਵਾਵਾਂ ਵੱਲ ਪਹਿਲਾ ਕਦਮ ਚੁੱਕਿਆ <br/>

ਅਜੀਤ ਡੈਸਕ 13-05-2026
ਬੀਜਾ, 12 ਮਈ (ਪੱਤਰ ਪ੍ਰੇਰਕ)-ਡਾਇਰੈਕਟੋਰੇਟ ਆਫ ਐਜੂਕੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਅਤੇ ਇੰਜੀ. ਸੁਖਮਿੰਦਰ ਸਿੰਘ, ਸਕੱਤਰ (ਸਿੱਖਿਆ), ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਮਾਰਗਦਰਸ਼ਨ ਹੇਠ ਅਤੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ, 8 ਮਈ 2026 ਨੂੰ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਐੱਨ. ਡੀ. ਏ. 2026 ਬੈਚ ਦੀ ਚੋਣ ਲਈ ਸਕਰੂਟਨੀ ਟੈਸਟ ਕਰਵਾਇਆ ਗਿਆ | ਇਹ ਟੈਸਟ ਉਨ੍ਹਾਂ ਵਿਦਿਆਰਥੀਆਂ ਦੀ ਯੋਗਤਾ, ਵਿਸ਼ਲੇਸ਼ਣਾਤਮਿਕ ਸਮਰੱਥਾ ਅਤੇ ਕੁੱਲ ਸੰਭਾਵਨਾਵਾਂ ਦਾ ਅੰਕਲਨ ਕਰਨ ਲਈ ਕਰਵਾਇਆ ਗਿਆ, ਜੋ ਰੱਖਿਆ ਸੇਵਾਵਾਂ ਵਿੱਚ ਭਵਿੱਖ ਬਣਾਉਣਾ ਚਾਹੁੰਦੇ ਹਨ | ਇਸ ਪ੍ਰੀਖਿਆ ਦਾ ਮੁੱਖ ਉਦੇਸ਼ ਇਮਾਨਦਾਰ ਅਤੇ ਯੋਗ ਉਮੀਦਵਾਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਐੱਨ. ਡੀ. ਏ. ਦੀ ਕੇਂਦਿ੍ਤ ਤਿਆਰੀ ਅਤੇ ਉਚਿਤ ਮਾਰਗਦਰਸ਼ਨ ਪ੍ਰਦਾਨ ਕਰਨਾ ਸੀ | ਕੁੱਲ 47 ਵਿਦਿਆਰਥੀਆਂ ਨੇ ਬੜੇ ਉਤਸ਼ਾਹ, ਸਮਰਪਣ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਇਸ ਟੈਸਟ ਵਿੱਚ ਭਾਗ ਲਿਆ |
ਇਹ ਪਹਿਲ ਬਾਬਾ ਬੁੱਢਾ ਜੀ ਕਰੀਅਰ ਗਾਈਡੈਂਸ ਐਂਡ ਪਲੇਸਮੈਂਟ ਸੈੱਲ ਵੱਲੋਂ ਆਈ. ਕਿਊ. ਏ. ਸੀ. ਦੀ ਦੇਖ-ਰੇਖ ਹੇਠ ਆਯੋਜਿਤ ਕੀਤੀ ਗਈ | ਸਕਰੂਟਨੀ ਟੈਸਟ ਦਾ ਸੁਚੱਜਾ ਪ੍ਰਬੰਧ ਸੈੱਲ ਦੀ ਕੋਆਰਡੀਨੇਟਰ ਡਾ. ਕਮਰੁਨਨਿਸ਼ਾ ਅਤੇ ਸੈੱਲ ਦੀ ਮੈਂਬਰ ਪ੍ਰੋ. ਦਲਵੀਰ ਕੌਰ ਵਲੋਂ ਕੀਤਾ ਗਿਆ | ਦੋਵੇਂ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੂਰੀ ਪ੍ਰਕਿਰਿਆ ਦੌਰਾਨ ਮਾਰਗਦਰਸ਼ਨ ਦਿੱਤਾ ਅਤੇ ਉਨ੍ਹਾਂ ਨੂੰ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਦਿ੍ੜ ਨਿਸ਼ਚੇ ਨਾਲ ਆਪਣੇ ਲਕਸ਼ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨੇ ਵਿਦਿਆਰਥੀਆਂ ਦੇ ਉਤਸ਼ਾਹਪੂਰਨ ਜਵਾਬ ਅਤੇ ਸਰਗਰਮ ਭਾਗੀਦਾਰੀ ਦੀ ਸਰਾਹਨਾ ਕੀਤੀ ਅਤੇ ਸੁਨਹਿਰੇ ਭਵਿੱਖ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ |


ਪਿਛਲੀ ਖ਼ਬਰ ਨਗਰ ਕੌਂਸਲ ਦੋਰਾਹਾ ਤੇ ਪਾਇਲ ਲਈ ਸ਼੍ਰੋਮਣੀ ਅਕਾਲੀ ਦਲ ਨਿਗਰਾਨ ਕਮੇਟੀ ਦਾ ਐਲਾਨ <br/> ਅਗਲੀ ਖ਼ਬਰ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।