25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦਾ ਦਸਵੀਂ ਬੋਰਡ ਦਾ ਨਤੀਜਾ ਰਿਹਾ 100 ਫ਼ੀਸਦੀ

ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦੇ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦੀ ਤਸਵੀਰ | ਤਸਵੀਰ : ਸੋਨੀ ਗਿੱਲ <br/> 13-05-2026
ਖੰਨਾ, 12 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਅਲਪਨਾ ਮਹਾਜਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸੈਸ਼ਨ 2025-26ਵਿੱਚ ਬੋਰਡ ਪ੍ਰੀਖਿਆ ਵਿੱਚ 32 ਵਿਦਿਆਰਥੀ ਅਪੀਰਡ ਹੋਏ | ਸਾਰੇ ਦੇ ਸਾਰੇ ਵਿਦਿਆਰਥੀ ਚੰਗੇ ਅੰਕ ਪ੍ਰਾਪਤ ਕਰਕੇ ਪਾਸ ਹੋਏ | ਵਿਦਿਆਰਥੀ ਮਾਰਸ਼ਲਦੀਪ ਸਿੰਘ ਪੁੱਤਰ ਸਰਦਾਰ ਹਰਦੀਪ ਸਿੰਘ ਨੇ 87.53 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਏਕਮਜੋਤ ਕੌਰ ਪੁੱਤਰੀ ਸੁਰਿੰਦਰ ਸਿੰਘ ਨੇ 87.07 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਦੂਜਾ ਅਤੇ ਦਮਨਜੋਤ ਕੌਰ ਪੁੱਤਰੀ ਜਗਦੇਵ ਸਿੰਘ ਨੇ 83.84 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਅਲਪਨਾ ਮਹਾਜਨ ਅਤੇ ਸਕੂਲ ਦੇ ਟਰੱਸਟ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਮਿਹਨਤ ਨੂੰ ਦਿੱਤਾ |

ਪਿਛਲੀ ਖ਼ਬਰ ਏ. ਐੱਸ. ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਕਲਾਸ ਦਾ ਸਾਲਾਨਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਸਬ ਡਵੀਜ਼ਨ ਸਮਰਾਲਾ 'ਚ ਸਟਬਲ ਬਰਨਿੰਗ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਹਿੱਤ ਪ੍ਰਸ਼ਾਸਨ ਹੋਇਆ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।