25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਦਸਵੀਂ ਦੀ ਪ੍ਰੀਖਿਆ 'ਚ ਕਿੰਡਰ ਗਾਰਟਨ ਸਕੂਲ ਸਮਰਾਲਾ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 13-05-2026
ਸਮਰਾਲਾ, 12 ਮਈ (ਗੋਪਾਲ ਸੋਫਤ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਕਿੰਡਰ ਗਾਰਟਨ ਐਂਡ ਸੀ. ਸੈ. ਸਕੂਲ ਸਮਰਾਲਾ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸੈਸ਼ਨ 'ਚ 61 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਹਨਾਂ 'ਚੋਂ ਸਾਰੇ ਵਿਦਿਆਰਥੀ ਬਹੁਤ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਮਨਸ਼ਦੀਪ ਕੌਰ ਚਾਹਲ ਨੇ 650 ਵਿਚੋਂ 619 ਅੰਕ (95.2%) ਲੈ ਕੇ ਆਪਣੀ ਜਮਾਤ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਸਲੀਨ ਕੌਰ ਨੇ 613 ਅੰਕ (94.3%), ਲੈ ਕੇ ਜਮਾਤ ਵਿਚੋਂ ਦੂਜਾ ਸਥਾਨ ਹਾਸਿਲ ਕੀਤਾ, ਹਰਵੀਰ ਸਿੰਘ ਨੇ 601 ਅੰਕ (92.4%) ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਬਾਕੀ ਸਾਰੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕਰਕੇ ਆਪਣੇ ਮਾਤਾ ਪਿਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ |
ਸਕੂਲ ਦੇ ਚੇਅਰਮੈਨ ਦਲਜੀਤ ਸਿੰਘ ਸ਼ਾਹੀ, ਉਪ ਚੇਅਰਮੈਨ ਕਮਲਜੀਤ ਸਿੰਘ ਸ਼ਾਹੀ ਅਤੇ ਡਾਇਰੈਕਟਰ ਸਰਬਜੀਤ ਕੌਰ ਨੇ ਬੱਚਿਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਇਹਨਾਂ ਬੱਚਿਆਂ ਤੇ ਮਾਣ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਹ ਬੱਚੇ ਭਵਿੱਖ ਵਿੱਚ ਹੋਰ ਵੱਧ ਮਿਹਨਤ ਕਰਕੇ ਅਗਲੀਆਂ ਪ੍ਰੀਖਿਆਵਾਂ ਵਿੱਚ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨਗੇ |

ਪਿਛਲੀ ਖ਼ਬਰ ਜਗਰਾਉਂ ਨਗਰ ਕੌਂਸਲ ਦੇ 23 ਵਾਰਡਾਂ 'ਚ ਕਾਂਗਰਸ ਦੇ ਦਾਅਵੇਦਾਰਾਂ ਦੀ ਲੰਮੀ ਲਾਈਨ <br/> ਅਗਲੀ ਖ਼ਬਰ ਟਰੇਡ ਕਮਿਸ਼ਨ ਦੀ ਵਿਸ਼ੇਸ਼ ਮੀਟਿੰਗ ਕੱਲ੍ਹ ਪਾਇਲ ਵਿਖੇ-ਘੁਡਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।