15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ 40 ਸਾਲ ਪੂਰੇ ਹੋਣ 'ਤੇ ਰੂਬੀ ਜੁਬਲੀ ਮਨਾਈ

ਅਜੀਤ ਡੈਸਕ 14-05-2026
ਕੁਹਾੜਾ, 13 ਮਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦੇ 40 ਸ਼ਾਨਦਾਰ ਵਰ੍ਹੇ ਪੂਰੇ ਹੋਣ 'ਤੇ ਰੂਬੀ-ਜੁਬਲੀ ਸਮਾਰੋਹ ਬੁੱਢੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ | ਸਭ ਤੋਂ ਪਹਿਲਾਂ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਉਸ ਤੋਂ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਰਸਭਿੰਨਾ ਸ਼ਬਦ ਕੀਰਤਨ ਕੀਤਾ ਗਿਆ | ਪਿ੍ੰਸੀਪਲ ਅਮਰਦੀਪ ਕੌਰ ਗਿੱਲ ਵਲੋਂ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ 12 ਮਈ, 1986 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਦੀ ਸਥਾਪਨਾ ਵਿਚ ਸੈਕਟਰੀ ਆਤਮਾ ਸਿੰਘ ਅਤੇ ਨਨਕਾਣਾ ਸਾਹਿਬ ਐਜੂਕੇਸ਼ਨ ਟਰੱਸਟ ਦਾ ਬਹੁਤ ਵੱਡਾ ਯੋਗਦਾਨ ਰਿਹਾ ਜਿਨ੍ਹਾਂ ਸਦਕਾ ਇੱਕ ਪਛੜੇ ਇਲਾਕੇ ਦੇ ਬੱਚਿਆਂ ਲਈ ਵਿੱਦਿਆ ਦਾ ਚਾਨਣ ਫੈਲਾਇਆ ਗਿਆ | ਉਨ੍ਹਾਂ ਆਪਣੇ ਭਾਸ਼ਣ ਦੌਰਾਨ ਸਕੂਲ ਦੇ 40 ਸਾਲਾਂ ਦੇ ਸ਼ਾਨਦਾਰ ਸਫ਼ਰ ਬਾਰੇ ਚਾਨਣਾ ਪਾਇਆ ਅਤੇ ਸਕੂਲ ਦੀਆਂ ਉਪਲਬਧੀਆਂ ਨੂੰ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਕੂਲ ਦੀ ਬੁੱਢੇਵਾਲ ਬਰਾਂਚ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਹਜ਼ਾਰਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰ ਕੇ ਸਮਾਜ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਇਸ ਮੌਕੇ ਪਿਛਲੇ ਵਰ੍ਹੇ ਅਕਾਦਮਿਕ ਅਤੇ ਧਾਰਮਿਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਸਰਟੀਫਿਕੇਟ, ਮੋਮੈਂਟੋ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਲਵੀਰ ਸਿੰਘ ਗਿੱਲ, ਕੁਲਦੀਪ ਸਿੰਘ, ਸੈਕਟਰੀ ਰਾਜਵੰਤ ਸਿੰਘ ਗਿੱਲ, ਕੈਪਟਨ ਚਮਕੌਰ ਸਿੰਘ ਗਰੇਵਾਲ, ਦਵਿੰਦਰ ਸਿੰਘ ਗਰੇਵਾਲ, ਤੇਜਿੰਦਰ ਸਿੰਘ ਗਰੇਵਾਲ ਅਤੇ ਸਰਪੰਚ ਇੰਦਰਜੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਅਖੀਰ 'ਚ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਅਤੇ ਸਮੂਹ ਸਟਾਫ਼ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ |
ਪਿਛਲੀ ਖ਼ਬਰ ਨਰੋਤਮ ਵਿਦਿਆ ਮੰਦਰ ਸੀ. ਸੈਕ. ਸਕੂਲ ਖੰਨਾ ਵਿਖੇ ਹੋਇਆ ਵਿਦਿਆਰਥੀ ਕੌਂਸਲ ਦਾ ਗਠਨ ਅਗਲੀ ਖ਼ਬਰ ਮੈਰਿਟ ਸੂਚੀ 'ਚ ਆਉਣ ਵਾਲੀ ਅਮਨਦੀਪ ਕੌਰ ਅਤੇ ਜਸਲੀਨ ਕੌਰ ਨੂੰ ਸ਼ਹਿਰ 'ਚ ਥਾਂ ਥਾਂ ਮਿਲਿਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।