04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੈਨਸ਼ਨਰਾਂ ਦੀ ਮੀਟਿੰਗ 'ਚ ਮੰਗਾਂ ਨੂੰ ਮਨਾਉਣ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਫ਼ੈਸਲਾ

ਅਜੀਤ ਡੈਸਕ 15-05-2026
ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਦੇ ਸਮੂਹ ਮੈਂਬਰਾਂ ਦੀ ਜਨਰਲ ਮੀਟਿੰਗ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਹੋਈ | ਮੋਹਨ ਸਿੰਘ ਸਕੱਤਰ ਅਤੇ ਪ੍ਰੈੱਸ ਸਕੱਤਰ ਵਿਧੀ ਚੰਦ ਨੇ ਦੱਸਿਆ ਕਿ ਮੀਟਿੰਗ ਵਿੱਚ ਕੇਂਦਰ ਅਤੇ ਪੰਜਾਬ ਦੀ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵਿੱਚ ਵੇਚਣਾ ਬੰਦ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੇ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਲਈ ਕੈਸਲੈਸ ਸਕੀਮ ਦੁਆਰਾ ਚਾਲੂ ਕੀਤੀ ਜਾਵੇ, ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਵਿੱਚ ਰਿਆਇਤ ਦਿੱਤੀ ਜਾਵੇ, ਸਮੂਹ ਪੈਨਸ਼ਨਰਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਸਕੇਲਾ ਦਾ ਅਤੇ ਡੀ. ਏ. ਦੀਆਂ ਕਿਸ਼ਤਾਂ ਦਾ ਬਕਾਇਆ ਛੇਤੀ ਤੋਂ ਛੇਤੀ ਦਿੱਤਾ ਜਾਵੇ, ਸਾਰੇ ਮਹਿਕਮਿਆਂ ਵਿੱਚ ਪੱਕੀ ਭਰਤੀ ਕੀਤੀ ਜਾਵੇ, ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਸਮੇਤ ਪਾਵਰਕਾਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਦਾ ਕੀਤਾ ਫ਼ੈਸਲਾ ਰੱਦ ਕੀਤਾ ਜਾਵੇ, ਮੀਟਿੰਗ ਵਿੱਚ ਸਰਕਲ ਕਮੇਟੀ ਨੂੰ ਅਪੀਲ ਕੀਤੀ ਕਿ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਾਉਣ ਲਈ ਨਿਗਰਾਨ ਇੰਜੀਨੀਅਰ ਅਤੇ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਲਾਗੂ ਕਰਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਤੇਜ਼ ਕੀਤਾ ਜਾਵੇ | ਮੀਟਿੰਗ ਵਿੱਚ ਵਰਿਆਮ ਸਿੰਘ, ਹਰਜਿੰਦਰ ਸਿੰਘ, ਨਛੱਤਰ ਸਿੰਘ, ਦਲਵਾਰ ਸਿੰਘ, ਰੁਲਦਾ ਸਿੰਘ, ਸੇਰ ਸਿੰਘ, ਬਲਜੀਤ ਸਿੰਘ, ਫੋਰਮੈਨ ਜਗਦੇਵ ਸਿੰਘ, ਨਿਰਮਲ ਸਿੰਘ, ਜਗਮੇਲ ਸਿੰਘ, ਮਲਕੀਤ ਸਿੰਘ, ਬਲਦੇਵ ਸਿੰਘ, ਮਨੀਰਾਮ, ਰਾਜ ਕੁਮਾਰ, ਕਰਮਜੀਤ ਸਿੰਘ, ਸੁਖਪਾਲ ਸਿੰਘ, ਅਵਤਾਰ ਸਿੰਘ, ਮੱਲ ਸਿੰਘ, ਲਾਭ ਸਿੰਘ, ਪ੍ਰੀਤਮ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ |
ਪਿਛਲੀ ਖ਼ਬਰ ਆਯੁਰਵੈਦਿਕ ਦਵਾਖ਼ਾਨਾ ਮਾਲਕ ਨੂੰ ਅਣਪਛਾਤੇ ਨੰਬਰ ਤੋਂ ਆਇਆ ਧਮਕੀ ਭਰਿਆ ਫ਼ੋਨ, ਪੁਲਿਸ ਵਲੋਂ ਮਾਮਲਾ ਦਰਜ ਅਗਲੀ ਖ਼ਬਰ ਸ੍ਰੀ ਸ਼ੰਕਰ ਦਾਸ ਸਰਕਾਰੀ ਸਕੂਲ ਦੇ ਵਿਦਿਆਰਥੀ ਮੈਟਿ੍ਕ ਨਤੀਜਿਆਂ 'ਚ ਛਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।