04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅਜੀਤ ਡੈਸਕ 15-05-2026
ਮਾਛੀਵਾੜਾ ਸਾਹਿਬ, 14 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਪੁਲਿਸ ਨੂੰ ਇੱਕ ਵਿਅਕਤੀ ਦੀ ਲਾਸ਼ ਮਿਲੀ ਜਿਸ ਦੀ ਪਹਿਚਾਣ ਨਾ ਹੋ ਸਕੀ | ਇਸ ਸਬੰਧੀ ਥਾਣਾ ਮੁਖੀ ਪਵਿੱਤਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਇੱਕ ਵਿਅਕਤੀ ਬੇਹੋਸ਼ ਪਿਆ ਹੈ ਅਤੇ ਜਦੋਂ ਪੁਲਿਸ ਪਾਰਟੀ ਮੌਕੇ 'ਤੇ ਪੁੱਜੀ ਤਾਂ ਉਨ੍ਹਾਂ ਦੇਖਿਆ ਕਿ ਵਿਅਕਤੀ ਦੀ ਮੌਤ ਹੋ ਚੁੱਕੀ ਸੀ | ਪੁਲਿਸ ਵਲੋਂ ਮਿ੍ਤਕ ਦੇ ਕੱਪੜਿਆਂ ਦੀ ਤਲਾਸ਼ੀ ਦੌਰਾਨ ਕੋਈ ਵੀ ਦਸਤਾਵੇਜ਼ ਨਾ ਮਿਲਿਆ ਜਿਸ ਤੋਂ ਉਸ ਦੀ ਪਹਿਚਾਣ ਹੋ ਸਕੇ | ਮਿ੍ਤਕ ਦੀ ਬਾਂਹ 'ਤੇ ਸੁਰੇਸ਼ ਰੁੜਕੀ ਦਾ ਟੈਟੂ ਬਣਿਆ ਹੋਇਆ ਹੈ ਜਿਸ ਨੂੰ ਪਹਿਚਾਣ ਲਈ ਮੋਰਚਰੀ ਵਿਚ ਰਖਵਾ ਦਿੱਤਾ ਹੈ |
ਪਿਛਲੀ ਖ਼ਬਰ ਸੇਂਟ ਮਦਰ ਟੇਰੈਸਾ ਸਕੂਲ, ਖੰਨਾ ਦੇ 12ਵੀਂ ਸੀ. ਬੀ. ਐਸ. ਈ. ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜੇ ਅਗਲੀ ਖ਼ਬਰ ਕਾਂਗਰਸ ਵਲੋਂ ਨਗਰ ਕੌਂਸਲ ਚੋਣਾਂ ਸਮਰਾਲਾ ਦੇ 15 ਉਮੀਦਵਾਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।