04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਆਰ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 15-05-2026
ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਆਰ. ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 100% ਨਤੀਜਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਸ਼ਾਨਦਾਰ ਪ੍ਰਦਰਸ਼ਨ ਦੇ ਨਤੀਜੇ ਵਜੋਂ ਜਸਲੀਨ ਕੌਰ ਨੇ 378 ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਅਵਨੂਰਜੋਤ ਕੌਰ ਨੇ 374 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਰਮਵੀਰ ਸਿੰਘ ਨੇ 369 ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਜਸਲੀਨ ਕੌਰ ਨੇ ਸਮਾਜ ਸ਼ਾਸਤਰ ਵਿੱਚ 91 ਅੰਕ ਪ੍ਰਾਪਤ ਕੀਤੇ, ਜਦੋਂ ਕਿ ਜ਼ਿਆਦਾਤਰ ਵਿਦਿਆਰਥੀਆਂ ਨੇ 89+ ਅੰਕ ਪ੍ਰਾਪਤ ਕੀਤੇ | ਸਕੂਲ ਦੀ ਇਸ ਸ਼ਾਨਦਾਰ ਸਫਲਤਾ ਤੇ ਸਕੂਲ ਮੈਨੇਜਮੈਂਟ, ਪਿ੍ੰਸੀਪਲ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਏਡਿਡ ਕਾਲਜਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਅੱਗੇ ਗੁਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।