04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਬਾਰ੍ਹਵੀਂ ਜਮਾਤ ਦੇ ਨਤੀਜਿਆਂ ਨਾਲ ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਨੇ ਰਚਿਆ ਨਵਾਂ ਇਤਿਹਾਸ

ਅਜੀਤ ਡੈਸਕ 15-05-2026
ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨ ਾਂਅ ਰੌਸ਼ਨ ਕੀਤਾ | ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਸਟਰੀਮਾਂ 'ਚ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਨਵੀਆਂ ਉਪਲਬਧੀਆਂ ਹਾਸਲ ਕੀਤੀਆਂ | ਹਿਊਮੈਨਿਟੀਜ਼ ਸਟਰੀਮ 'ਚ ਬੇਅੰਤ ਸਿੰਘ ਅਤੇ ਯਸ਼ਦੀਪ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਾਂਝੇ ਤੌਰ 'ਤੇ ਪਹਿਲਾ, ਗੁਰਮਨ ਕੌਰ ਨੇ 92.2 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਤਰਨਜੋਤ ਸਿੰਘ ਨੇ 88 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਸਟਰੀਮ 'ਚ ਗੁਰਲੀਨ ਕੌਰ ਨੇ 92.4 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ, ਸੋਨੀ ਕੁਮਾਰੀ ਨੇ 89 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਇਸ਼ਮੀਤ ਕੌਰ ਨੇ 84.6 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਸਾਇੰਸ ਸਟਰੀਮ 'ਚ ਪ੍ਰਭਨੂਰ ਕੌਰ ਨੇ 92 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਦਿਲਪ੍ਰੀਤ ਸਿੰਘ ਨੇ 89.8 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਦਿਲਪ੍ਰੀਤ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਨਤੀਜੇ ਵਿਦਿਆਰਥੀਆਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹਨ |
ਪਿਛਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਸਾਹਨੇਵਾਲ, ਸੀ. ਬੀ. ਐੱਸ. ਈ. ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸਰਸਵਤੀ ਮਾਡਲ ਸੀ. ਸੈ. ਸਕੂਲ ਦੋਰਾਹਾ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।