03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਾਬਕਾ ਪ੍ਰਧਾਨ ਜਤਿੰਦਰ ਭੋਲਾ ਆਪ ਪਾਰਟੀ ਦੇ ਚੋਣ ਇੰਚਾਰਜ ਲਗਾਏ ਗਏ

ਅਜੀਤ ਡੈਸਕ 15-05-2026
ਅਹਿਮਦਗੜ੍ਹ, 14 ਮਈ (ਰਵਿੰਦਰ ਪੁਰੀ)-ਨਗਰ ਕੌਂਸਲ ਚੋਣ ਮੁਹਿੰਮ ਪ੍ਰਤੀ ਆਮ ਆਦਮੀ ਪਾਰਟੀ ਵਲੋਂ ਸਰਗਰਮੀਆਂ ਜ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸੇ ਸਬੰਧੀ ਹਲਕਾ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਅਹਿਮਦਗੜ੍ਹ ਦੇ ਸਾਰੇ ਪਾਰਟੀ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਅਤੇ ਨਾਲ ਹੀ ਨਗਰ ਕੌਂਸਲ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੇ ਜਤਿੰਦਰ ਭੋਲਾ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹਿਰ ਦੇ 17 ਵਾਰਡਾਂ ਲਈ ਆਪ ਪਾਰਟੀ ਦੇ ਉਮੀਦਵਾਰ ਚੋਣ ਮੈਦਾਨ ਵਿਚ ਹਨ, ਜਿਨ੍ਹਾਂ ਦੀ ਚੋਣ ਮੁਹਿੰਮ ਦੀ ਦੇਖ-ਰੇਖ ਲਈ ਪਾਰਟੀ ਦਫ਼ਤਰ ਖੋਲਿਆ ਜਾ ਰਿਹਾ ਹੈ, ਜਿਸ ਦੇ ਇੰਚਾਰਜ ਜਤਿੰਦਰ ਭੋਲਾ ਹੋਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਕਮਲਜੀਤ ਸਿੰਘ ਉੱਭੀ, ਪ੍ਰਧਾਨ ਵਿੱਕੀ ਸ਼ਰਮਾ, ਸਾਬਕਾ ਪ੍ਰਧਾਨ ਜਤਿੰਦਰ ਭੋਲਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ, ਚੇਅਰਮੈਨ ਬਲਦੇਵ ਮਲੌਦੀਏ, ਰੋਮੀ ਢੰਡ, ਬਿੱਲੂ ਮਾਜਰੀ, ਸੰਜੇ ਸੂਦ, ਰਿੰਕੂ ਗਰਗ, ਪ੍ਰਧਾਨ ਮਨਿੰਦਰਪਾਲ ਸਿੰਘ, ਸ਼ੰਕਰ ਪਾਠਕ, ਸੋਨੀ ਸਲੋਕੀ, ਰਜਿੰਦਰ ਵਿੱਕੀ, ਡਾ. ਕੁਲਦੀਪ ਭੁੱਲਰ, ਗੁਰਪ੍ਰੀਤ ਸਿੰਘ ਸੌਂਦ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਕੁਹਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ - ਖੰਨਾ ਨਗਰ ਕੌਂਸਲ ਚੋਣਾਂ- ਵਾਰਡ ਨੰ. 20 ਤੋਂ ਰਾਮ ਸਿੰਘ ਅਤੇ ਅਮਰਜੀਤ ਸਿੰਘ ਨੇ ਭਰੇ ਆਜ਼ਾਦ ਉਮੀਦਵਾਰ ਵਜੋਂ ਕਾਗ਼ਜ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।