03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਕਾਰੀ ਸਕੂਲ ਕੁਹਾੜਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 15-05-2026
ਕੁਹਾੜਾ, 14 ਮਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਹਾਈ ਸਕੂਲ ਕੁਹਾੜਾ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਪਿ੍ੰਸੀਪਲ ਨੀਰਜ ਸ਼ਰਮਾ ਦੀ ਅਗਵਾਈ ਹੇਠ 8ਵੀਂ ਅਤੇ 10ਵੀਂ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪਿ੍ੰਸੀਪਲ ਨੀਰਜ ਸ਼ਰਮਾ ਨੇ ਦੱਸਿਆ ਕਿ ਕਲਾਸ 10ਵੀਂ ਦੇ ਨਤੀਜਿਆਂ ਵਿਚ ਅਭਿਜੀਤ ਨੇ 571 ਅੰਕ ਪ੍ਰਾਪਤ ਕਰ ਕੇ ਪਹਿਲਾ, ਸਿਮਰਜੋਤ ਨੇ 556 ਨਾਲ ਦੂਜਾ ਅਤੇ ਦਿਸ਼ਾ ਨੇ 539 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕਲਾਸ 8ਵੀਂ ਦੇ ਨਤੀਜਿਆਂ ਵਿਚ ਜਸਮੀਨ ਨੇ 579 ਅੰਕਾਂ ਨਾਲ ਪਹਿਲਾ ਸ਼ਿਵਾ ਨੇ 572 ਨਾਲ ਦੂਜਾ ਅਤੇ ਕਿਸ਼ਨਾ ਨੇ 559 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਸਰਪੰਚ ਰਣਧੀਰ ਸਿੰਘ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਲੋਹਟ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਨੀਰਜ ਸ਼ਰਮਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਲਗਨ, ਅਧਿਆਪਕਾਂ ਦੀ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਅੰਤ ਵਿਚ ਸਾਰੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ |
ਪਿਛਲੀ ਖ਼ਬਰ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਹੋਰ ਆਗੂ ਹਲਵਾਰਾ ਦੇ ਏਅਰਪੋਰਟ 'ਤੇ ਪਹਿਲੀ ਫਲਾਈਟ ਵਿਚ ਆਉਣਗੇ ਅਗਲੀ ਖ਼ਬਰ ਸਾਬਕਾ ਪ੍ਰਧਾਨ ਜਤਿੰਦਰ ਭੋਲਾ ਆਪ ਪਾਰਟੀ ਦੇ ਚੋਣ ਇੰਚਾਰਜ ਲਗਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।