30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸਕੂਲੀ ਵਿਦਿਆਰਥੀਆਂ ਵਲੋਂ ਨਾਬਾਲਗ ਸਾਥੀ ਦੀ ਕੁੱਟਮਾਰ

ਅਜੀਤ ਡੈਸਕ 16-05-2026
ਮਾਛੀਵਾੜਾ ਸਾਹਿਬ, 15 ਮਈ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਇੱਕ ਸਰਕਾਰੀ ਸਕੂਲ 'ਚ ਅੱਜ ਵਿਦਿਆਰਥੀਆਂ ਵਲੋਂ ਆਪਣੇ ਹੀ ਨਾਬਾਲਗ ਸਾਥੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਜਿਸ ਕਾਰਨ ਉਸ ਨੰੂ ਹਸਪਤਾਲ ਦਾਖਲ ਕਰਵਾਉਣਾ ਪਿਆ | ਜਾਣਕਾਰੀ ਅਨੁਸਾਰ ਸਵੇਰੇ ਜਦੋਂ ਸਕੂਲ ਸਮੇਂ ਤੋਂ ਪਹਿਲਾਂ 4 ਵਿਦਿਆਰਥੀਆਂ ਨੇ ਇਕੱਠੇ ਹੋ ਕੇ ਇੱਕ ਵਿਦਿਆਰਥੀ ਨੂੰ ਘੇਰ ਕੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ | ਇਸ ਕੁੱਟਮਾਰ ਕਾਰਨ ਬੱਚਾ ਬੁਰੀ ਤਰ੍ਹਾਂ ਘਬਰਾ ਗਿਆ ਅਤੇ ਉੱਚੀ-ਉੱਚੀ ਰੋਣ ਲੱਗਾ ਜਿਸ ਕਾਰਨ ਸਕੂਲ ਪ੍ਰਬੰਧਕਾਂ ਵਲੋਂ ਉਸ ਦੇ ਮਾਪਿਆਂ ਨੂੰ ਬੁਲਾਇਆ ਗਿਆ | ਮਾਪੇ ਉਸ ਨੂੰ ਇੱਕ ਪ੍ਰਾਈਵੇਟ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਗਿਆ | ਮੌਕੇ 'ਤੇ ਪੁਲਿਸ ਵੀ ਪਹੁੰਚ ਗਈ ਪਰ ਬਾਅਦ ਵਿਚ ਸਕੂਲ ਵਿਚ ਪ੍ਰਬੰਧਕਾਂ ਵਲੋਂ ਦੋਵਾਂ ਧਿਰਾਂ ਨੂੰ ਬੁਲਾ ਕੇ ਰਾਜ਼ੀਨਾਮਾ ਕਰਵਾ ਦਿੱਤਾ ਗਿਆ |
ਪਿਛਲੀ ਖ਼ਬਰ ਪਿੰਡ ਜਗੇੜਾ ਨੇੜੇ ਨੌਜਵਾਨ ਦੀ ਲਾਸ਼ ਮਿਲੀ, ਮਾਮਲਾ ਕਤਲ ਦਾ ਨਿਕਲਿਆ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਤਲਵਾੜਾ ਵਿਖੇ ਹਰਵਿੰਦਰ ਸਿੰਘ ਨੇ ਬਤੌਰ ਪਿ੍ੰਸੀਪਲ ਅਹੁਦਾ ਸੰਭਾਲਿਆ ਆਈ. ਟੀ. ਆਈ. ਇੰਪਲਾਈਜ਼ ਐ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।