30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜਥੇ ਨੇ ਚੰਡੀਗੜ੍ਹ ਇਕੱਠ 'ਚ ਕੀਤੀ ਸ਼ਮੂਲੀਅਤ

ਅਜੀਤ ਡੈਸਕ 16-05-2026
ਮਲੌਦ, 15 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 15 ਮਈ ਨੂੰ ਚੰਡੀਗੜ੍ਹ ਵਿਖੇ ਪਾਣੀਆਂ ਦੇ ਮੁੱਦੇ ਸਮੇਤ ਹੋਰ ਕਿਸਾਨੀ ਮੰਗਾਂ ਲਈ ਰੱਖੇ ਗਏ ਇਕੱਠ ਵਿਚ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਮਲੌਦ ਵਲੋਂ ਜਥੇ ਨੇ ਸ਼ਮੂਲੀਅਤ ਕੀਤੀ | ਬਲਾਕ ਪ੍ਰਧਾਨ ਗੁਰਮੇਲ ਸਿੰਘ ਸਿਹੌੜਾ ਤੇ ਸਕੱਤਰ ਗੁਰਦੀਪ ਸਿੰਘ ਨੇ ਕਿਹਾ ਕਿ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੇਂ-ਸਮੇਂ ਦੀਆਂ ਕਿਸਾਨ ਵਿਰੋਧੀ ਸਰਕਾਰਾਂ ਖ਼ਿਲਾਫ਼ ਕਿਸਾਨੀ ਮੰਗਾਂ ਲਈ ਹਮੇਸ਼ਾ ਦੀ ਤਰ੍ਹਾਂ ਵਧ ਚੜ ਕੇ ਯੋਗਦਾਨ ਪਾਉਂਦੇ ਰਹਾਂਗੇ | ਇਸ ਮੌਕੇ ਸੰਤੋਖ ਸਿੰਘ ਇਕਾਈ ਪ੍ਰਧਾਨ, ਰਣਧੀਰ ਸਿੰਘ ਸੇਠੀ, ਕੁਲਵਿੰਦਰ ਸਿੰਘ ਗਿੱਲ, ਗੋਲਡੀ ਖਾਂ, ਭੋਲਾ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਲਈ ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਆਜ਼ਾਦ ਸਮੇਤ 69 ਉਮੀਦਵਾਰਾਂ ਵਲੋਂ ਕਾਗ਼ਜ਼ ਦਾਖ਼ਲ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਆਗੂ ਵੱਡੇ ਜਥੇ ਨਾਲ ਚੰਡੀਗੜ੍ਹ ਰੋਸ ਧਰਨੇ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।