28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਮਰਾਲਾ ਕੌਂਸਲ ਦੀਆਂ ਚੋਣਾਂ ਲਈ 30 ਨਾਮਜ਼ਦਗੀਆਂ ਦਾਖਲ

ਅਜੀਤ ਡੈਸਕ 16-05-2026
ਸਮਰਾਲਾ, 15 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਦੀਆਂ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਹੋਣ ਵਾਲੀਆਂ ਚੋਣਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਦੂਸਰੇ ਦਿਨ ਅੱਜ ਸਥਾਨਕ ਨਗਰ ਕੌਂਸਲ ਦੇ 15 ਵਾਰਡਾਂ ਵਿਚੋਂ 21 ਉਮੀਦਵਾਰਾਂ ਅਤੇ ਉਨ੍ਹਾਂ ਦੇ 9 ਕਵਰਿੰਗ ਉਮੀਦਵਾਰਾਂ ਸਮੇਤ ਕੁੱਲ 30 ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਹਨ | ਸਥਾਨਕ ਤਹਿਸੀਲਦਾਰ ਸੰਦੀਪ ਚੁੱਘ ਨੇ ਦੱਸਿਆ ਕਿ ਅੱਜ ਕਾਂਗਰਸ ਪਾਰਟੀ ਵਲੋਂ 5, ਭਾਰਤੀ ਜਨਤਾ ਪਾਰਟੀ ਵਲੋਂ 1 ਅਤੇ ਅਕਾਲੀ ਦਲ ਤੇ 12 ਉਮੀਦਵਾਰਾਂ ਨੇ ਨਾਮਜ਼ਦਗੀ ਪੇਪਰ ਪ੍ਰਾਪਤ ਹੋਏ ਹਨ | ਕਵਰਿੰਗ ਉਮੀਦਵਾਰਾਂ ਵਜੋਂ ਸਿਰਫ਼ ਅਕਾਲੀ ਦਲ ਦੇ 9 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ ਹਨ | ਕਾਂਗਰਸ ਵਲੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣ ਲਈ ਸਥਾਨਕ ਐੱਸ. ਡੀ. ਐੱਮ. ਦਫ਼ਤਰ ਪਹੁੰਚੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਜਮੇਰ ਸਿੰਘ ਪੂਰਬਾ, ਜਤਿੰਦਰ ਸਿੰਘ ਜੋਗਾ ਸਰਪੰਚ ਬਲਾਲਾ ਅਤੇ ਪਰਮਿੰਦਰ ਸਿੰਘ ਗੋਲਡੀ ਪ੍ਰਧਾਨ ਹਲਕਾ ਯੂਥ ਕਾਂਗਰਸ ਨੇ ਦੱਸਿਆ ਕਿ ਨਗਰ ਕੌਂਸਲ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਅਤੇ ਵੋਟਰਾਂ ਵਿਚ ਕਾਂਗਰਸ ਪ੍ਰਤੀ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 10 ਵਾਰਡਾਂ ਦੇ ਕਾਂਗਰਸੀ ਉਮੀਦਵਾਰ ਵੀ ਆਪਣੇ ਨਾਮਜ਼ਦਗੀਆਂ ਦਾਖਲ ਕਰਨਗੇ | ਅਕਾਲੀ ਦਲ ਵਲੋਂ ਅੱਜ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਨਾਮਜ਼ਦਗੀਆਂ ਦਾਖਲ ਕਰਨ ਲਈ ਪਾਰਟੀ ਦੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ ਅਕਾਲੀ ਦਲ ਦੇ 12 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ | ਢਿੱਲੋਂ ਨੇ ਦੱਸਿਆ ਕਿ ਬਾਕੀ ਰਹਿੰਦੇ ਤਿੰਨ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਕੱਲ੍ਹ ਦਾਖਲ ਕਰਵਾਈਆਂ ਜਾਣਗੀਆਂ | ਉਨ੍ਹਾਂ ਦੇ ਨਾਲ ਜਥੇਦਾਰ ਹਰਜਤਿੰਦਰ ਸਿੰਘ ਬਾਜਵਾ ਅਤੇ ਡਾ. ਪਰਵਿੰਦਰ ਸਿੰਘ ਬੱਲੀ ਆਦਿ ਸਥਾਨਕ ਆਗੂ ਵੀ ਹਾਜ਼ਰ ਸਨ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖਲ ਕਰਵਾਉਣ ਲਈ ਪਹੁੰਚੇ ਭਾਜਪਾ ਆਗੂ ਨੀਸ਼ੂ ਚਹਿਲਾਂ, ਅਜੀਤ ਗੁਪਤਾ, ਬਲਰਾਮ ਸ਼ਰਮਾ, ਡਾ. ਅਸ਼ੋਕ ਸਲਵਾਨ ਅਤੇ ਮਨੋਜ ਤਿਵਾੜੀ ਨੇ ਕਿਹਾ ਕਿ ਪਹਿਲੀ ਵਾਰ ਭਾਜਪਾ ਸਮਰਾਲਾ ਦੇ ਸਾਰੇ ਵਾਰਡਾਂ ਵਿਚ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰਨ ਜਾ ਰਹੀ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਿਛਲੇ ਕਈ ਦਹਾਕਿਆਂ ਤੋਂ ਵਿਕਾਸ ਪੱਖੋਂ ਪਿਛੜੇ ਸਮਰਾਲਾ ਦੇ ਸਰਵਪੱਖੀ ਵਿਕਾਸ ਅਤੇ ਪੰਜਾਬ ਵਿਚ ਅਗਲੀ ਵਾਰ ਡਬਲ ਇੰਜਨ ਸਰਕਾਰ ਬਣਾਉਣ ਦੀ ਸ਼ੁਰੂਆਤ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੇ ਨਾਲ ਹੀ ਰੱਖ ਹੋਵੇਗੀ |
ਪਿਛਲੀ ਖ਼ਬਰ ਮਜੀਠੀਆ ਨੂੰ ਮਿਲੇ ਸੰਜੀਵ ਪੁਰੀ ਅਤੇ ਧਾਲੀਵਾਲ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਨੇ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਵੱਖ-ਵੱਖ ਵਾਰਡਾਂ ਤੋਂ ਉਮੀਦਵਾਰ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।