26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

2027 ਦੀਆਂ ਚੋਣਾਂ 'ਚ ਉੱਤਰੇਗੀ ਵਾਰਿਸ ਪੰਜਾਬ ਜਥੇਬੰਦੀ, ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪਹਿਲਾ ਟੀਚਾ-ਬਾਪੂ ਤਰਸੇਮ ਸਿੰਘ

ਅਜੀਤ ਡੈਸਕ 16-05-2026
ਮਾਛੀਵਾੜਾ ਸਾਹਿਬ, 15 ਮਈ (ਮਨੋਜ ਕੁਮਾਰ)-ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਆਪਣੇ ਸਾਥੀਆਂ ਸਮੇਤ ਅੱਜ ਮਾਛੀਵਾੜਾ ਸਾਹਿਬ ਦੀ ਇਤਿਹਾਸਿਕ ਧਰਤੀ 'ਤੇ ਪਹੁੰਚੇ | ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਭਾਈ ਅੰਮਿ੍ਤਪਾਲ ਸਿੰਘ 'ਤੇ ਲੱਗੀ ਐਨ. ਐੱਸ. ਏ. ਹੱਟ ਚੁੱਕੀ ਹੈ | ਪਰ ਇਸ ਦੇ ਬਾਵਜੂਦ ਸਰਕਾਰ ਵਲੋਂ ਅਜੇ ਤੱਕ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਹ ਉਹੀ ਆਗੂ ਹਨ ਜਿਨ੍ਹਾਂ ਨੇ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਨਾਲ ਜਿੱਤ ਦਰਜ ਕੀਤੀ ਸੀ | ਉਨ੍ਹਾਂ ਦੱਸਿਆ ਕਿ ਭਾਈ ਅੰਮਿ੍ਤਪਾਲ ਸਿੰਘ 'ਤੇ ਦਰਜ ਕੀਤੇ ਗਏ ਕੇਸਾਂ ਦੀ ਪੈਰਵਾਈ ਹੁਣ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਸਕਦੇ ਹਨ | ਉਨ੍ਹਾਂ ਕਿਹਾ ਕਿ ਵਾਰਿਸ ਪੰਜਾਬ ਜਥੇਬੰਦੀ ਦਾ ਸਭ ਤੋਂ ਪਹਿਲਾ ਟੀਚਾ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਹੋਵੇਗਾ | ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵਾਰਿਸ ਪੰਜਾਬ ਜਥੇਬੰਦੀ ਪੂਰੀ ਤਾਕਤ ਨਾਲ ਚੋਣ ਮੈਦਾਨ ਵਿਚ ਉੱਤਰੇਗੀ ਅਤੇ ਵੱਡੀ ਜਿੱਤ ਦਰਜ ਕਰੇਗੀ | ਇਸ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਸੁੱਖਾ ਮਾਨ ਅਤੇ ਬਲਵੀਰ ਸਿੰਘ ਮਾਨ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੀ ਅਤੇ ਪੰਜਾਬ ਦੀ ਸੱਚੀ ਅਗਵਾਈ ਕਰਨ ਵਾਲੀ ਇਕ ਮਾਤਰ ਧਿਰ ਵਾਰਿਸ ਪੰਜਾਬ ਹੈ | ਇਸ ਸਮਾਗਮ ਦੌਰਾਨ ਸੀਨੀਅਰ ਆਗੂ ਮਨਮੋਹਣ ਸਿੰਘ ਖੇੜਾ, ਗੁਰਭਗਤ ਸਿੰਘ ਸਮੇਤ ਹੋਰ ਸਾਥੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁੱਡਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।