25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਵਿਖੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਡੇਹਲੋਂ, 15 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਪੀ. ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੇਹਲੋਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਸਕੂਲ ਪਿ੍ੰਸੀਪਲ ਜਗਦੀਸ਼ ਸਿੰਘ ਦੀ ਅਗਵਾਈ ਵਿਚ ਜਿੱਥੇ ਅੱਠਵੀਂ ਅਤੇ ਦਸਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਉੱਥੇ ਬਾਰ੍ਹਵੀਂ ਜਮਾਤ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਵਿਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਜਗਦੀਸ਼ ਸਿੰਘ ਪਿ੍ੰਸੀਪਲ ਅਤੇ ਸਮੂਹ ਸਟਾਫ਼ ਨੇ ਬਾਰ੍ਹਵੀਂ ਜਮਾਤ ਵਿਚੋਂ ਸ਼ਾਨਦਾਰ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਬੱਚਿਆਂ ਸਨਮਾਨਿਤ ਕੀਤਾ, ਜਿਨ੍ਹਾਂ ਵਿਚ ਜਸਪ੍ਰੀਤ ਕੌਰ, ਗੁਰਪਿ੍ਆ ਕੌਰ, ਹਰਮਨਜੀਤ ਕੌਰ, ਇਸ਼ਮੀਤ ਸਿੰਘ, ਰਾਧਿਕਾ, ਸਨੇਹਾ, ਸੁਰਜੀਤ ਕੁਮਾਰ, ਦਿਲਜੋਤ ਸਿੰਘ, ਸਨਾ, ਗੁਰਵੀਰ ਸਿੰਘ, ਜਸ਼ਨਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਮੀਡੀਆ ਇੰਚਾਰਜ ਅਜੀਤਪਾਲ ਸਿੰਘ ਜੱਸੋਵਾਲ ਨੇ ਦੱਸਿਆ ਕਿ ਪੂਰੇ ਬਲਾਕ ਡੇਹਲੋਂ ਦੀ ਜੋ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਸੂਚੀ ਬਣੀ ਹੈ | ਉਸ 'ਚ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਵੀਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜਸਪ੍ਰੀਤ ਕੌਰ ਨੇ ਪਹਿਲਾ ਅਤੇ ਗੁਰਪਿ੍ਆ ਕੌਰ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਪੇਂਡੂ ਖੇਤਰ ਦੇ ਇਸ ਸਕੂਲ ਦਾ ਨਾਮ ਪੂਰੇ ਪੰਜਾਬ ਦੇ ਵਿਚ ਚਮਕਾਇਆ ਹੈ ਅਤੇ ਇਨ੍ਹਾਂ ਬੱਚਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਸਨਮਾਨਿਤ ਕੀਤਾ ਜਾਣਾ ਹੈ | ਇਸ ਸਮੇਂ ਹਰਪ੍ਰੀਤ ਕੌਰ, ਵਰਿੰਦਰ ਕੌਰ, ਨਵਦੀਪ ਕੌਰ, ਚਰਨਜੀਤ ਕੌਰ, ਸੁਖਪ੍ਰੀਤ ਕੌਰ, ਗੁਰਪ੍ਰੀਤ ਕੌਰ, ਸਿਮਰਨਜੀਤ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ, ਆਸ਼ਾ ਰਾਣੀ, ਨੀਲਮ ਦੇਵੀ, ਕਮਲਜੀਤ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਗਗਨਦੀਪ ਕੌਰ, ਪਰਮਜੀਤ ਕੌਰ, ਕਿਰਨਦੀਪ ਕੌਰ, ਤਰਸੇਮ ਲਾਲ, ਸੰਜੀਵ ਕੁਮਾਰ ਜੋਸ਼ੀ, ਹਰਪ੍ਰੀਤ ਸਿੰਘ, ਕੁਲਜੀਤ ਸਿੰਘ, ਇੰਦਰਦੀਪ ਸਿੰਘ, ਬਲਵੀਰ ਸਿੰਘ, ਗੁਰਤੇਜ ਸਿੰਘ, ਮੇਜਰ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਤਰਸੇਮ ਸਿੰਘ, ਗਗਨਦੀਪ ਸਿੰਘ, ਹਰਦੀਪ ਸਿੰਘ, ਨਰਿੰਦਰ ਸਿੰਘ ਸਮੇਤ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਧਨਾਨਸੂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ 2027 ਦੀਆਂ ਚੋਣਾਂ 'ਚ ਉੱਤਰੇਗੀ ਵਾਰਿਸ ਪੰਜਾਬ ਜਥੇਬੰਦੀ, ਪੰਜਾਬ ਨੂੰ ਨਸ਼ਾ ਮੁਕਤ ਕਰਨਾ ਪਹਿਲਾ ਟੀਚਾ-ਬਾਪੂ ਤਰਸੇਮ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।