25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਪੀ. ਐਮ. ਸ੍ਰੀ. ਸ. ਹਾਈ ਸਕੂਲ ਬੇਗੋਵਾਲ, ਮੈਟਿ੍ਕ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਦੋਰਾਹਾ, 15 ਮਈ (ਪੱਤਰ ਪ੍ਰੇਰਕ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਕਲਾਸ ਦੇ ਨਤੀਜਿਆਂ ਵਿਚ ਪੀ. ਐਮ. ਸ਼੍ਰੀ ਸਰਕਾਰੀ ਹਾਈ ਸਕੂਲ ਬੇਗੋਵਾਲ ਦਾ ਨਤੀਜਾ 100 ਫੀਸਦਾ ਰਿਹਾ | ਸਮਾਜਿਕ ਸਿੱਖਿਆ ਅਧਿਆਪਕ ਵਿਸ਼ਵਿੰਦਰ ਵਸ਼ਿਸ਼ਟ ਨੇ ਦੱਸਿਆ ਕਿ ਸਕੂਲ ਦੇ ਕੁੱਲ 33 ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ | ਸਹਿਜਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਨੇ 93.69 ਫੀਸਦੀ, ਖ਼ੁਸ਼ੀ ਕੁਮਾਰੀ ਪੁੱਤਰੀ ਪਰਮੇਸ਼ਵਰ ਯਾਦਵ ਨੇ 83.07 ਫੀਸਦੀ ਅਤੇ ਸਿਮਰਨਜੀਤ ਕੌਰ ਪੁੱਤਰੀ ਰਜਿੰਦਰ ਸਿੰਘ ਨੇ 80.46 ਫੀਸਦੀ ਅੰਕਾਂ ਨਾਲ ਪਹਿਲੇ ਸਥਾਨ ਹਾਸਿਲ ਕੀਤੇ | ਸਕੂਲ ਦੀ ਮੁੱਖ ਅਧਿਆਪਕਾ ਬਲਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਜਸਵੀਰ ਸਿੰਘ, ਤਲਵਿੰਦਰ ਸਿੰਘ, ਰੇਨੂ ਬਾਲਾ, ਤਜਿੰਦਰ ਕੌਰ, ਰਵਿੰਦਰ ਕੌਰ, ਗੁਰਿੰਦਰ ਕੌਰ, ਰੁਪਿੰਦਰ ਕੌਰ, ਜਸਵੀਰ ਕੌਰ, ਅਮਨਪ੍ਰੀਤ ਕੌਰ, ਮਨਦੀਪ ਕੌਰ, ਅਕਵੀਰ ਕੌਰ, ਪੁਸ਼ਪਿੰਦਰ ਕੌਰ, ਰਮਨਦੀਪ ਸਿੰਘ ਅਤੇ ਰਵਿੰਦਰ ਸਿੰਘ ਨੇ ਸਕੂਲ ਦੇ ਹੋਣਹਾਰ ਬੱਚਿਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਅਤੇ ਇਨ੍ਹਾਂ ਬੱਚਿਆਂ ਦਾ ਭਵਿੱਖ ਉੱਜਵਲ ਹੋਣ ਦੀ ਕਾਮਨਾ ਕੀਤੀ |
ਪਿਛਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਕਰਾਟੇ ਬੈਲਟ ਗ੍ਰੇਡਿੰਗ ਮੁਕਾਬਲੇ ਕਰਵਾਏ ਅਗਲੀ ਖ਼ਬਰ ਭਗਤ ਪੂਰਨ ਸਿੰਘ ਮੈਮੋਰੀਅਲ ਸਕੂਲ ਰਾਜੇਵਾਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।