25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਅਜੀਤ ਡੈਸਕ 16-05-2026
ਬੀਜਾ, 15 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਨਤੀਜੇ ਵਿੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਦੇ ਵਿਦਿਆਰਥੀਆਂ ਦਾ ਨਤੀਜਾ 100% ਰਿਹਾ | ਪਿ੍ੰਸੀਪਲ ਗੁਰਜੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਕੂਲ ਵਿਚੋਂ ਪਹਿਲਾ ਸਥਾਨ ਰਾਧਾ ਬਾਈ 90%, ਦੂਜਾ ਸਥਾਨ ਸ਼ਮਾ ਬੇਗ਼ਮ 89%, ਤੀਸਰਾ ਸਥਾਨ ਸੁਭਾ ਸ੍ਰੀ ਪਾਂਡੀ 88% ਹਾਸਲ ਕੀਤੇ | ਬਾਕੀ ਸਾਰੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ, ਖ਼ਜ਼ਾਨਚੀ ਭੁਪਿੰਦਰ ਸਿੰਘ, ਜਗਦੀਪ ਸਿੰਘ, ਹਰਮਨਦੀਪ ਸਿੰਘ, ਜਸਜੋਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਸ਼ਮਾ ਰਤਨ, ਨਵਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਰੌਣੀ ਦੰਗਲ ਮੇਲੇ 'ਤੇ ਵੱਡੀ ਝੰਡੀ ਦੀ ਕੁਸ਼ਤੀ ਸ਼ੇਰਾ ਗੁੱਜਰ ਬਾਬਾ ਫਲਾਹੀ ਨੇ ਜਿੱਤ ਕੇ ਮੈਸੀ ਟਰੈਕਟਰ 'ਤੇ ਕੀਤਾ ਕਬਜ਼ਾ... ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫ਼ਤਿਹਪੁਰ ਵਿਖੇ ਕਰਾਟੇ ਬੈਲਟ ਗ੍ਰੇਡਿੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।