25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਵਲੋਂ ਟੇਬਲ ਸਾਕਰ ਕੱਪ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 16-05-2026
ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁੱਢੇਵਾਲ ਦੇ ਵਿਦਿਆਰਥੀਆਂ ਨੇ ਪੰਜਾਬ ਟੇਬਲ ਸਾਕਰ ਕੱਪ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਹ ਮੁਕਾਬਲਾ ਪਾਈਨ ਗਰੋਵ ਪਬਲਿਕ ਸਕੂਲ, ਬੱਸੀ ਪਠਾਣਾਂ ਵਿਖੇ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ | ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀ ਪਵਨਜੋਤ ਸਿੰਘ ਅਤੇ ਪੁਰਖਜੋਤ ਸਿੰਘ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ | ਉਨ੍ਹਾਂ ਦੀ ਇਸ ਉਪਲਬਧੀ ਨਾਲ ਸਕੂਲ 'ਚ ਖ਼ੁਸ਼ੀ ਦੀ ਲਹਿਰ ਦੌੜ ਗਈ | ਦੋਵਾਂ ਖਿਡਾਰੀਆਂ ਦੀ ਮਿਹਨਤ, ਟੀਮ ਵਰਕ ਅਤੇ ਖੇਡ ਭਾਵਨਾ ਨੇ ਦਰਸ਼ਕਾਂ ਅਤੇ ਜੱਜਾਂ ਨੂੰ ਪ੍ਰਭਾਵਿਤ ਕੀਤਾ | ਸਕੂਲ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਉਪਲਬਧੀਆਂ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਅੱਗੇ ਵਧਣ ਦੀ ਪੇ੍ਰਰਨਾ ਮਿਲਦੀ ਹੈ | ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾਂਦੀ ਹੈ | ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਵੀ ਜੇਤੂਆਂ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ |
ਪਿਛਲੀ ਖ਼ਬਰ ਧਨਾਨਸੂ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ ਅਗਲੀ ਖ਼ਬਰ ਦਸਵੀਂ ਦੇ ਨਤੀਜਿਆਂ 'ਚ ਬੁਲੇ੍ਹਪੁਰ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।