27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਕੱਚੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ ਹੈ 'ਆਪ' ਦੀ ਸਰਕਾਰ-ਸਿਮਰਨਜੀਤ ਸਿੰਘ ਢਿੱਲੋਂ

ਅਜੀਤ ਡੈਸਕ 16-05-2026
ਸਾਹਨੇਵਾਲ, 15 ਮਈ (ਹਨੀ ਚਾਠਲੀ)-ਨਗਰ ਕੌਂਸਲ ਸਾਹਨੇਵਾਲ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਲਗਾਏ ਗਏ ਧਰਨੇ ਵਿਚ ਸ਼ਾਮਿਲ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਮਰਨਜੀਤ ਸਿੰਘ ਢਿੱਲੋਂ ਨੇ ਕਰਮਚਾਰੀਆਂ ਨਾਲ ਏਕਤਾ ਪ੍ਰਗਟ ਕੀਤੀ | ਇਸ ਮੌਕੇ ਉਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੱਕੇ ਮੁਲਾਜ਼ਮਾਂ ਦਾ ਬਕਾਇਆ ਡੀ. ਏ. ਜਾਰੀ ਕਰਨ ਅਤੇ ਮੁਲਾਜ਼ਮ ਵਰਗ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਸਿਮਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਯਕੀਨ ਦਿਵਾਇਆ ਸੀ ਕਿ ਸਰਕਾਰ ਬਣਦੇ ਹੀ ਪਹਿਲੀ ਕੈਬਨਿਟ ਮੀਟਿੰਗ ਵਿਚ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ | ਪਰ ਅੱਜ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਹਜ਼ਾਰਾਂ ਮੁਲਾਜ਼ਮ ਆਪਣੇ ਹੱਕਾਂ ਲਈ ਸੜਕਾਂ 'ਤੇ ਰੁਲਣ ਲਈ ਮਜਬੂਰ ਹਨ | ਇਹ ਸਰਕਾਰ ਸਿਰਫ਼ ਝੂਠੇ ਵਾਅਦੇ ਅਤੇ ਇਸ਼ਤਿਹਾਰਬਾਜ਼ੀ ਤੱਕ ਸੀਮਤ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਮਜ਼ਦੂਰ ਅਤੇ ਮੁਲਾਜ਼ਮ ਵਰਗ ਦੇ ਨਾਲ ਡਟ ਕੇ ਖੜ੍ਹਾ ਰਿਹਾ ਹੈ ਅਤੇ ਅੱਗੇ ਵੀ ਉਨ੍ਹਾਂ ਦੀ ਹਰ ਜਾਇਜ਼ ਮੰਗ ਲਈ ਪੂਰੀ ਤਾਕਤ ਨਾਲ ਸੰਘਰਸ਼ ਕਰਦਾ ਰਹੇਗਾ | ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਹਰ ਮੋਰਚੇ 'ਤੇ ਮੁਲਾਜ਼ਮਾਂ ਦੇ ਨਾਲ ਖੜ੍ਹੇਗਾ |
ਪਿਛਲੀ ਖ਼ਬਰ ਅਗਲੀ ਖ਼ਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।