ਮਲੌਦ, 15 ਮਈ (ਸਹਾਰਨ ਮਾਜਰਾ)-ਹੁਣ ਪੂਰੇ ਦੇਸ਼ 'ਚ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਦੇ ਵਿੱਚ ਲੋਕ ਲਹਿਰ ਖੜ੍ਹੀ ਹੋ ਰਹੀ ਹੈ ਅਤੇ ਹਰ ਰੋਜ਼ ਹਰ ਵਰਗ 'ਚੋਂ ਲੋਕ ਪਾਰਟੀ ਦੇ ਨਾਲ ਜੁੜਨ ਕਾਰਨ ਪਾਰਟੀ ਨੂੰ ਪਿੰਡਾਂ ਤੇ ਸ਼ਹਿਰਾਂ 'ਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਇਹ ਦਾਅਵਾ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਨੇ ਵਿਧਾਨ ਸਭਾ ਹਲਕਾ ਪਾਇਲ ਦੇ ਪਿੰਡ ਬੇਰ ਕਲਾਂ ਵਿਖੇ ਬਲਾਕ ਯੂਥ ਪ੍ਰਧਾਨ ਵਰਿੰਦਰ ਸਿੰਘ ਬੇਰ ਕਲਾਂ ਦੀ ਪ੍ਰਧਾਨਗੀ ਹੇਠ ਰੱਖੀ ਗਈ ਮੀਟਿੰਗ ਦੌਰਾਨ ਕੀਤਾ | ਇਸ ਮੌਕੇ ਇੰਚਾਰਜ ਸੰਦੀਪ ਸਿੰਘ ਰੁਪਾਲੋਂ ਵਲੋਂ ਜਾਰੀ ਪੈੱ੍ਰਸ ਬਿਆਨ ਰਾਹੀਂ ਦੱਸਿਆ ਗਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪਿੰਡ ਬੇਰ ਕਲਾਂ ਦੇ ਨੌਜਵਾਨਾਂ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਦਾ ਪੱਲਾ ਫੜਿਆ ਹੈ | ਉਨ੍ਹਾਂ ਪਾਰਟੀ ਵਿੱਚ ਆਉਣ ਤੇ ਇਨ੍ਹਾਂ ਨੌਜਵਾਨਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਨੇ ਦੇਖਿਆ ਕਿ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਵਲੋਂ ਕੀਤੇ ਸਵਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲ ਕੋਈ ਜਵਾਬ ਨਹੀਂ ਸੀ | ਇਸ ਤਰ੍ਹਾਂ ਲੋਕਾਂ ਤੋਂ ਪੱਲਾ ਛਡਾਉਣਾ ਅਤੇ ਪੁਲਿਸ ਦੇ ਜ਼ੋਰ ਦੇ ਨਾਲ ਸ਼ੁਕਰਾਨਾ ਯਾਤਰਾ ਕਰਨਾ ਦੱਸਦਾ ਹੈ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਸਵਾਲਾਂ ਤੋਂ ਭੱਜ ਚੁੱਕੀ ਹੈ | ਇਸ ਮੀਟਿੰਗ ਨੂੰ ਗਗਨਦੀਪ ਸਿੰਘ, ਤਾਰਾ ਸਿੰਘ ਘੁਡਾਣੀ, ਬਲਵਿੰਦਰ ਸਿੰਘ ਚੋਮੋਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬਚਿੱਤਰ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ, ਜੋਗਾ ਸਿੰਘ, ਹਨੀ ਗਿੱਲ, ਪਰਦੀਪ ਸਿੰਘ ਪੱਪੀ, ਜਗਰੂਪ ਸਿੰਘ, ਮਨਦੀਪ ਸਿੰਘ, ਮਨਿੰਦਰ ਸਿੰਘ, ਅਵੀ ਸਿੰਘ, ਬਲਵੰਤ ਸਿੰਘ, ਰਣਧੀਰ ਸਿੰਘ, ਬੂਟਾ ਸਿੰਘ ਹਾਜ਼ਰ ਸਨ |