27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਡੀ. ਟੀ. ਐੱਫ. ਯੂਨੀਅਨ ਦੀ ਮੀਟਿੰਗ

ਅਜੀਤ ਡੈਸਕ 16-05-2026
ਕੁਹਾੜਾ, 15 ਮਈ (ਸੰਦੀਪ ਸਿੰਘ ਕੁਹਾੜਾ)-ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਮਾਂਗਟ 3 ਦੀ ਮੀਟਿੰਗ ਪ੍ਰਧਾਨ ਰਾਜਿੰਦਰ ਜੰਡਿਆਲੀ ਦੀ ਪ੍ਰਧਾਨਗੀ ਹੇਠ ਕੁਹਾੜਾ ਵਿਖੇ ਹੋਈ | ਇਸ ਮੌਕੇ ਹਰਭਜਨ ਸਿੰਘ ਢਿੱਲੋਂ, ਹਰਪ੍ਰੀਤ ਸਿੰਘ, ਜਗਦੀਪ ਸਿੰਘ, ਸਨਵਿੰਦਰ ਸਿੰਘ, ਸੰਦੀਪ ਕੁਮਾਰ ਪਾਲ, ਅਭਿਸ਼ੇਕ ਮਨੋਚਾ, ਰਾਜ ਕੁਮਾਰ, ਹਰਦੀਪ ਸਿੰਘ ਉੱਪਲ, ਅਨੁਰਾਗ ਜੋਸ਼ੀ, 6635 ਈ. ਟੀ. ਟੀ. ਅਧਿਆਪਕ ਯੂਨੀਅਨ ਦੇ ਆਗੂ ਹਰਮਨਜੀਤ ਸਿੰਘ ਅਤੇ ਰਕੇਸ਼ ਕੁਮਾਰ, ਬਲਾਕ ਮਾਂਗਟ-3 ਦੇ ਵਿੱਤ ਸਕੱਤਰ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰਪਾਲ ਸਿੰਘ ਗਿੱਲ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਆਗੂਆਂ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਹੈ | ਵਿੱਤੀ ਮੰਗਾਂ ਦੀ ਪ੍ਰਾਪਤੀ ਲਈ ਮੁਲਾਜ਼ਮਾਂ ਦੇ ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ 17 ਮਈ ਨੂੰ ਮੋਹਾਲੀ ਵਿਖੇ ਰੈਲੀ ਕੀਤੀ ਜਾ ਰਹੀ ਹੈ | ਇਸ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਰੈਲੀ ਦੀ ਸਫਲਤਾ ਲਈ ਮੁਲਾਜ਼ਮਾਂ ਨੂੰ ਮੰਗਾਂ ਸਬੰਧੀ ਜਾਗਰੂਕ ਕਰਨ ਲਈ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੋਹਾਲੀ ਰੈਲੀ ਅਤੇ ਰੋਸ ਮਾਰਚ ਵਿਚ ਬਲਾਕ ਮਾਂਗਟ-3 ਤੋਂ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ |
ਪਿਛਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਸਮਰਾਲਾ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।