25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁ. ਕਰਮਸਰ ਰਾੜਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਗੁ. ਕਰਮਸਰ ਰਾੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ ਜਥੇ ਸਮੇਤ ਭਾਈ ਸੁਖਵਿੰਦਰ ਸਿੰਘ ਅਤੇ ਸੰਤ ਗਿਆਨੀ ਇੰਦਰਜੀਤ ਸਿੰਘ ਕੀਰਤਨ ਵਿਖਿਆਨ ਕਰਦੇ ਹੋਏ | ਤਸਵੀਰ : ਸੁਖਵੀਰ ਸਿੰਘ ਚਣਕੋਈਆਂ <br/> 16-05-2026
ਰਾੜਾ ਸਾਹਿਬ, 15 ਮਈ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਅੱਜ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਜੀ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਜੇਠ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ ਗਿਆ | ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਅੰਮਿ੍ਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਅੰਮਿ੍ਤ ਸੰਚਾਰ ਹੋਇਆ, ਜਿਸ ਵਿਚ 93 ਪ੍ਰਾਣੀਆਂ ਵਲੋਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ ਗਈ | ਜੇਠ ਮਹੀਨੇ ਦੀ ਸੰਗਰਾਂਦ ਦੇ ਸ਼ੁੱਭ ਦਿਹਾੜੇ 'ਤੇ ਗੁਰਮਤਿ ਸਮਾਗਮ ਵਿਚ ਗੁ. ਰਾੜਾ ਸਾਹਿਬ ਦੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ 'ਤੇ ਸੰਤ ਗਿਆਨੀ ਇੰਦਰਜੀਤ ਸਿੰਘ ਨੇ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਿਆ ਅਤੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਸੰਤ ਮੋਹਣ ਸਿੰਘ ਮਹੌਲੀ, ਬਾਬਾ ਬਲਦੇਵ ਸਿੰਘ ਹੈੈੱਡ ਗ੍ਰੰਥੀ, ਬਾਬਾ ਅੰਰ ਸਿੰਘ ਕਥਾ ਵਾਚਕ, ਰਾਗੀ ਭਾਈ ਜਸਵੀਰ ਸਿੰਘ ਕੋਹਲੀ, ਭਾਈ ਜਸਵਿੰਦਰ ਸਿੰਘ ਰਤਵਾੜਾ ਸਾਹਿਬ, ਭਾਈ ਜਸਵੀਰ ਸਿੰਘ ਮਹਿਮੇ ਸਾਹ ਲੋਪੋਂ ਵਾਲਿਆਂ ਨੇ ਵੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ | ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਸੰਗਤਾਂ ਨੂੰ ਜੇਠ ਮਹੀਨੇ ਦੀ ਸੰਗਰਾਂਦ ਦੀ ਵਧਾਈ ਦਿੰਦਿਆਂ ਸਮਾਗਮ ਵਿਚ ਪਹੰੁਚਣ 'ਤੇ ਧੰਨਵਾਦ ਕੀਤਾ ਅਤੇ ਅਗਲੇਰੇ ਸਮਾਗਮਾਂ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਭਾਈ ਗੁਰਨਾਮ ਸਿੰਘ ਅੜੈਚਾਂ, ਪਿ੍ੰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੁੰਡੀ, ਮੋਹਣ ਸਿੰਘ ਦਸਮੇਸ਼ ਕੰਬਾਇਨ ਮਲੇਰਕੋਟਲਾ, ਭਾਈ ਹਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤਾਂ ਸਨ |
ਪਿਛਲੀ ਖ਼ਬਰ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਭਾਈ ਰਾਜਿੰਦਰ ਸਿੰਘ ਕਰਤਾਰਪੁਰ ਵਾਲਿਆਂ ਨੂੰ ਕੀਤਾ ਸਨਮਾਨਿਤ -ਸਿੱਖ ਧਰਮ ਦੇ ਪ੍ਰਚਾ... ਅਗਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।