ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਚੰਡੀਗੜ੍ਹ 'ਚ ਸ਼ਾਂਤੀਪੂਰਵਕ ਗਵਰਨਰ ਪੰਜਾਬ ਨੂੰ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਉੱਪਰ ਭਾਜਪਾ ਦੇ ਇਸ਼ਾਰੇ ਤੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੀਤੇ ਜਬਰ ਵਿਰੁੱਧ ਕਿਸਾਨਾਂ ਵਲੋਂ ਡੇਹਲੋ ਮੁੱਖ ਚੌਂਕ ਵਿਖੇ ਭਾਜਪਾ ਅਤੇ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਰੋਸ ਪ੍ਰਦਰਸ਼ਨ ਦੀ ਅਗਵਾਈ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਆਗੂ ਰਾਜਵੀਰ ਸਿੰਘ ਕਿਲ੍ਹਾ ਰਾਏਪੁਰ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਆਸੀ ਕਲਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਕਮਲ ਸਿੰਘ ਘਵੱਦੀ ਨੇ ਕੀਤੀ | ਇਸ ਸਮੇਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਜਸਵਿੰਦਰ ਸਿੰਘ ਕਾਲਖ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਭਾਈ ਸ਼ਮਸ਼ੇਰ ਸਿੰਘ ਆਸੀ ਕਲਾਂ ਨੇ ਕਿਹਾ ਕਿ ਭਾਜਪਾ ਨੇ ਚੰਡੀਗੜ੍ਹ ਵਿੱਚ ਕਿਸਾਨਾਂ ਉੱਪਰ ਜਬਰ ਕਰਕੇ ਆਪਣਾ ਲੋਕ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ | ਉਹਨਾਂ ਕਿਹਾ ਕਿ ਪਹਿਲਾਂ ਹੀ ਭਾਜਪਾ ਪੰਜਾਬ ਦੀਆਂ ਹੱਕੀ ਮੰਗਾਂ ਪ੍ਰਤੀ ਬੇਰੁਖ਼ੀ ਵਾਲਾ ਵਰਤਾਉ ਕਰ ਰਹੀ ਹੈ | ਹੁਣ ਪੰਜਾਬ ਦੇ ਲੋਕਾਂ ਨੂੰ ਚੰਡੀਗੜ੍ਹ ਵਿੱਚ ਵੜਨ ਤੋਂ ਵੀ ਰੋਕਿਆ ਜਾ ਰਿਹਾ ਹੈ | ਆਗੂਆਂ ਨੇ ਸਖ਼ਤ ਲਹਿਜ਼ੇ ਵਿੱਚ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ, ਮੁਕਤ ਵਪਾਰ ਅਤੇ ਇਸ ਵਿੱਚ ਖੇਤੀ ਅਤੇ ਕਿਸਾਨਾਂ ਦਾ ਸਹਾਇਕ ਧੰਦੇ ਸ਼ਾਮਲ ਕਰਨ, ਹੱਦ ਕਰਜ਼ਿਆਂ ਦੀ ਲਿਮਟ ਵਧਾਉਣ ਅਤੇ ਉਸ ਲਈ ਫ਼ੰਡ ਜਾਰੀ ਕਰਨ, ਕਿਸਾਨ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਨਾ ਮੰਨੀਆਂ ਤਾਂ ਅੰਦੋਲਨ ਹੋਰ ਤੇਜ਼ ਕਰਕੇ ਭਾਜਪਾ ਦਾ ਪਿੰਡਾਂ ਵਿੱਚ ਸਖ਼ਤ ਵਿਰੋਧ ਕੀਤਾ ਜਾਵੇਗਾ | ਇਸ ਸਮੇਂ ਸੁਰਜੀਤ ਸਿੰਘ ਸੀਲੋਂ, ਗੁਰਉਪਦੇਸ਼ ਸਿੰਘ ਘੁੰਗਰਾਣਾ, ਦਫਤਰ ਸਕੱਤਰ ਨਛੱਤਰ ਸਿੰਘ ਅਤੇ ਡਾ. ਕੁਲਵੰਤ ਸਿੰਘ ਮੋਹੀ ਨੇ ਕਿਹਾ ਕਿ ਉਹ ਸੰਯੁਕਤ ਕਿਸਾਨ ਮੋਰਚੇ ਵੱਲੋ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਮੀਟਿੰਗਾਂ, ਜਲਸੇ ਕਰਕੇ ਲੋਕਾਂ ਨੂੰ ਭਾਜਪਾ ਦੇ ਕਿਸਾਨ ਵਿਰੋਧੀ ਫ਼ੈਸਲਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਦਾ ਮੁਹਿੰਮ ਚਲਾਉਣਗੇ | ਇਸ ਮੌਕੇ ਸੁਖਦੇਵ ਸਿੰਘ ਗਰੇਵਾਲ, ਪਰਮਜੀਤ ਸਿੰਘ ਪੀਜਵਾਲੇ ਮੋਹੀ, ਕੈਪਟਨ ਹਰਦੇਵ ਸਿੰਘ, ਦਰਸ਼ਨ ਸਿੰਘ ਰੰਗੀਆਂ, ਸਵਰਨਜੀਤ ਸਿੰਘ ਜੜਤੌਲੀ, ਜਸਵੰਤ ਸਿੰਘ ਰੰਗੀਆਂ, ਰਾਜਵੰਤ ਸਿੰਘ ਘੁੰਗਰਾਣਾ, ਹਰਨੇਕ ਸਿੰਘ ਘੁੰਗਰਾਣਾ, ਚਮਕੌਰ ਸਿੰਘ ਛਪਾਰ, ਗੁਰਜੀਤ ਸਿੰਘ ਛਪਾਰ, ਬਲਵੀਰ ਸਿੰਘ ਭੁੱਟਾ, ਗੋਗੀ ਸਿੰਘ ਨਾਰੰਗਵਾਲ, ਅਵਤਾਰ ਸਿੰਘ ਗੋਗੀ, ਰਣਧੀਰ ਸਿੰਘ ਕਿਲ੍ਹਾ ਰਾਏਪੁਰ, ਹਰਨੇਕ ਸਿੰਘ ਆਸੀ ਕਲਾਂ, ਜਸਮਿੰਦਰ ਸਿੰਘ ਕਾਟਾਂ ਸਮੇਤ ਹਾਜ਼ਰ ਸਨ |