30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸਿਵਲ ਹਸਪਤਾਲ ਸਮਰਾਲਾ ਵਿਚ ਡੇਂਗੂ ਦਿਵਸ ਤਹਿਤ ਜਾਗਰੂਕਤਾ ਕੈਂਪ

ਅਜੀਤ ਡੈਸਕ 17-05-2026
ਸਮਰਾਲਾ, 16 ਮਈ (ਕੁਲਵਿੰਦਰ ਸਿੰਘ)-ਸਿਵਲ ਸਰਜਨ ਲੁਧਿਆਣਾ ਡਾਕਟਰ ਰਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਹਸਪਤਾਲ ਸਮਰਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਾਰਿਕਾ ਦੀ ਯੋਗ ਅਗਵਾਈ ਹੇਠ ਨੈਸ਼ਨਲ ਡੇਂਗੂ ਦਿਵਸ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਐਸ. ਐਮ. ਓ ਡਾਕਟਰ ਸਾਰਿਕਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ 16 ਮਈ ਨੂੰ ਨੈਸ਼ਨਲ ਡੇਂਗੂ ਦਿਵਸ ਮਨਾਇਆ ਜਾਂਦਾ ਹੈ | ਇਸ ਸਾਲ ਦਾ ਮੁੱਖ ਥੀਮ ਚੈੱਕ, ਸਾਫ ਅਤੇ ਢੱਕੋ ਹੈ | ਇਸ ਥੀਮ ਦਾ ਮੁੱਖ ਮੰਤਵ ਘਰਾਂ ਵਿੱਚ ਰੱਖੇ ਪਾਣੀ ਦੇ ਕੰਟੇਨਰਾਂ ਨੂੰ ਚੈੱਕ ਕਰੋ ਤੇ ਜੇਕਰ ਉਹਨਾਂ ਵਿੱਚ ਪਾਣੀ ਖੜਾ ਹੈ ਉਸ ਨੂੰ ਸਾਫ ਕਰਕੇ ਧੁੱਪ ਲਗਾਓ, ਕੰਮ 'ਚ ਆਉਣ ਵਾਲੇ ਪਾਣੀ ਨੂੰ ਢੱਕ ਕੇ ਰੱਖੋ | ਡੇਂਗੂ ਬੁਖ਼ਾਰ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ | ਇਸ ਲਈ ਸਾਨੂੰ ਹਰ ਸ਼ੁੱਕਰਵਾਰ ਨੂੰ ਡੇਂਗੂ ਦੇ ਵਾਰ ਵੱਜੋਂ ਮਨਾਉਣਾ ਚਾਹੀਦਾ ਹੈ | ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਟਾਇਰਾਂ, ਗਮਲਿਆਂ, ਫ਼ਰਿਜਾਂ ਦੀਆਂ ਟਰੇਆਂ ਆਦਿ ਪਾਣੀ ਦੇ ਕੰਟੇਨਰਾਂ ਵਿੱਚ ਖੜ੍ਹੇ ਪਾਣੀ ਨੂੰ ਚੰਗੀ ਤਰ੍ਹਾਂ ਸਾਫ਼ ਕਰਕੇ ਸੁਕਾ ਦੇਣਾ ਚਾਹੀਦਾ ਹੈ | ਡੇਂਗੂ ਬੁਖ਼ਾਰ ਦੇ ਮੁੱਖ ਲੱਛਣ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ, ਨੱਕ-ਮੂੰਹ ਅਤੇ ਮਸੂੜੇ੍ਹ ਵਿਚੋਂ ਖੂਨ ਦਾ ਵਗਣਾ ਆਦਿ ਹਨ | ਡੇਂਗੂ ਦਾ ਇਲਾਜ ਅਤੇ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ | ਬੁਖ਼ਾਰ ਵਿੱਚ ਪੈਰਾਸਿਟਾਮੋਲ ਜਾਂ ਕਰੋਸੀਨ ਦਵਾਈ ਦੀ ਹੀ ਵਰਤੋਂ ਕਰੋ | ਐਸਪੀਰਿਨ ਜਾਂ ਬਰੂਫਨ ਦਵਾਈ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਇਸ ਮੌਕੇ ਕੁਲਾਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵਿਚਕਾਰ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਪ੍ਰਦੀਪ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਨਰਸਿੰਗ ਕਾਲਜ ਦੇ ਵਿਦਿਆਰਥੀ ਨਾਲ ਸ਼ਹਿਰ ਵਿਚ ਡੇਂਗੂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਿਵਲ ਹਸਪਤਾਲ ਸਮਰਾਲਾ ਦਾ ਸਮੂਹ ਸਟਾਫ਼ ਅਤੇ ਕੁਲਾਰ ਨਰਸਿੰਗ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਗੁ: ਸਿੱਧਸਰ ਸਾਹਿਬ ਵਿਖੇ ਹੋਮਿਓਪੈਥਿਕ ਮੈਡੀਕਲ ਕੈਂਪ ਦੌਰਾਨ 101 ਮਰੀਜ਼ਾਂ ਦਾ ਚੈੱਕਅਪ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ... ਅਗਲੀ ਖ਼ਬਰ ਖੰਨਾ ਵਿਖੇ ਰਾਸ਼ਟਰੀ ਲੋਕ ਅਦਾਲਤ ਦੌਰਾਨ 1.72 ਕਰੋੜ ਰੁਪਏ ਦੇ 108 ਕੇਸਾਂ ਦਾ ਮੌਕੇ 'ਤੇ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।