30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਿਖੇ ਡਾਇਲੈਸਿਸ ਯੂਨਿਟ 'ਤੇ ਦਿਲ ਦੇ ਰੋਗਾਂ ਦੀ ਓ. ਪੀ. ਡੀ. ਦਾ ਉਦਘਾਟਨ

ਅਜੀਤ ਡੈਸਕ 17-05-2026
ਰਾੜਾ ਸਾਹਿਬ, 15 ਮਈ (ਸੁਖਵੀਰ ਸਿੰਘ ਚਣਕੋਈਆਂ)- ਸੰਤ ਈਸ਼ਰ ਸਿੰਘ ਜੀ ਦੀ ਅਪਾਰ ਕਿਰਪਾ ਅਤੇ ਸੱਚਖੰਡ ਵਾਸੀ ਸੰਤ ਬਲਜਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਹਸਪਤਾਲ ਰਾੜਾ ਸਾਹਿਬ ਵਿਖੇ ਡਾਇਲੈਸਿਸ ਯੂਨਿਟ ਅਤੇ ਦਿਲ ਦੇ ਰੋਗਾਂ ਦੀ ਓ. ਪੀ. ਡੀ. ਦਾ ਉਦਘਾਟਨ ਰਾੜਾ ਸਾਹਿਬ ਸੰਪ੍ਰਦਾਇ ਦੇ ਮੁੱਖ ਸੇਵਾਦਾਰ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਨੇ ਕੀਤਾ | ਹੱਡੀਆਂ ਅਤੇ ਜੋੜਾਂ ਦੇ ਮਾਹਿਰ ਸਰਜਨ ਅਤੇ ਹਸਪਤਾਲ ਦੇ ਚੀਫ਼ ਓਪਰੇਟਿੰਗ ਅਫ਼ਸਰ ਡਾ. ਹਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾੜਾ ਸਾਹਿਬ ਦੇ ਇਸ (ਐਨ. ਏ. ਬੀ. ਐੱਚ) ਤੋਂ ਮਾਨਤਾ ਪ੍ਰਾਪਤ ਹਸਪਤਾਲ ਵਿੱਚ ਹੁਣ ਗੁਰਦੇ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਅਤਿ-ਆਧੁਨਿਕ, ਉੱਚ-ਤਕਨੀਕੀ ਜਰਮਨ ਦੀਆਂ ਮਸ਼ੀਨਾਂ ਨਾਲ ਡਾਇਲੈਸਿਸ ਕੀਤਾ ਜਾਵੇਗਾ | ਇਸ ਤੋਂ ਇਲਾਵਾ ਮਰੀਜ਼ਾਂ ਨੂੰ ਮਾਹਿਰ ਡਾਕਟਰਾਂ ਦੁਆਰਾ ਸਲਾਹ ਮਸ਼ਵਰੇ, ਜ਼ਰੂਰੀ ਦਵਾਈਆਂ ਅਤੇ ਸਿਖਲਾਈ ਪ੍ਰਾਪਤ ਨਰਸਿੰਗ ਸਟਾਫ਼ ਦੀ ਦੇਖਭਾਲ ਵੀ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਗੁ. ਕਰਮਸਰ ਰਾੜਾ ਸਾਹਿਬ ਦੇ ਟਰੱਸਟੀ ਭਾਈ ਮਲਕੀਤ ਸਿੰਘ ਪਨੇਸਰ, ਡਾ. ਗੁਰਨਾਮ ਕੌਰ ਗਰੇਵਾਲ ਅਤੇ ਭਾਈ ਗੁਰਨਾਮ ਸਿੰਘ ਅੜੈ੍ਹਚਾਂ ਵੀ ਸਨ ਜਿਨ੍ਹਾਂ ਦਿਲ ਦੇ ਰੋਗਾਂ ਦੇ ਮਾਹਿਰ ਗੋਲਡ ਮੈਡਲਿਸਟ ਡਾ. ਹਰਸਿਮਰਨ ਸਿੰਘ ਐਮ. ਬੀ. ਬੀ. ਐਸ., ਐਮ. ਡੀ. (ਮੈਡੀਸਨ) ਵੱਲੋਂ ਕੀਤੀ ਜਾਣ ਵਾਲੀ ਹਫ਼ਤਾਵਾਰੀ ਓ. ਪੀ. ਡੀ. ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਰਾੜਾ ਸਾਹਿਬ ਹਸਪਤਾਲ ਵਿੱਚ ਦਿਲ ਦੇ ਰੋਗਾਂ ਦੇ ਮਰੀਜ਼ਾਂ ਦਾ ਚੈੱਕਅਪ ਹਰ ਬੁੱਧਵਾਰ ਦੁਪਹਿਰ 1 ਵਜੇ ਤੋਂ 3:30 ਵਜੇ ਤੱਕ ਕੀਤਾ ਜਾਵੇਗਾ |
ਪਿਛਲੀ ਖ਼ਬਰ ਗੋਪਾਲਪੁਰ ਕਾਲਜ ਵਿਖੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਲਈ ਫਰੈਸ਼ਰ ਅਤੇ ਪੁਰਾਣਿਆਂ ਲਈ ਵਿਦਾਇਗੀ ਪਾਰਟੀ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪਿੰਡ ਮਾਜਰਾ ਨੂੰ ਸ਼ੋ੍ਰਮਣੀ ਕਮੇਟੀ ਵਲੋਂ 30 ਹਜ਼ਾਰ ਰੁਪਏ ਦਾ ਚੈੱਕ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।