ਡੇਹਲੋਂ, 16 ਮਈ (ਅੰਮਿ੍ਤਪਾਲ ਸਿੰਘ ਕੈਲੇ)-ਗੁਰੂ ਨਾਨਕ ਆਯੁਰਵੈਦਿਕ ਮੈਡੀਕਲ ਕਾਲਜ ਗੋਪਾਲਪੁਰ ਵਿਖੇ ਨਵੇਂ ਸੈਸ਼ਨ 2025-26 ਦੇ ਵਿਦਿਆਰਥੀਆਂ ਲਈ ਫਰੈਸ਼ਰ ਅਤੇ 2021-22 ਦੇ ਵਿਦਿਆਰਥੀਆਂ ਵਿਦਾਇਗੀ ਪਾਰਟੀ ਦਿਤੀ ਗਈ | ਇਸ ਸਮੇਂ ਗੁਰੂ ਨਾਨਕ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ, ਜਨਰਲ ਸਕੱਤਰ ਡਾ.ਇਕਬਾਲ ਸਿੰਘ ਵਾਲੀਆ, ਡਾਇਰੈਕਟਰ ਡਾ. ਯਤਿੰਦਰਨਾਥ ਸ਼ਰਮਾ, ਕਾਲਜ ਦੇ ਪਿ੍ੰਸੀਪਲ ਡਾ. ਮਨੀਸ਼ਾ ਸ਼ਰਮਾ, ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ੰਸੀਪਲ ਡਾ. ਸੰਦੀਪ ਕੌਰ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਦੇ ਪਿ੍ੰਸੀਪਲ ਡਾ. ਜੇ. ਸ਼ੋਬੀਆ ਸਮੇਤ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਵੀ ਸ਼ਾਮਿਲ ਸਨ | ਇਸ ਸਮੇਂ ਕਾਲਜ ਦੇ ਪੁਰਾਣੇ ਵਿਦਿਆਰਥੀਆ ਨੇ ਨਵੇਂ ਆਏ ਵਿਦਿਆਰਥੀਆ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆ ਵੱਲੋਂ ਸਭਿਆਚਾਰਕ ਪੋ੍ਰਗਰਾਮ ਗਿੱਧਾ, ਭੰਗੜਾ ਅਤੇ ਗੀਤ ਆਦਿ ਪੇਸ਼ ਕੀਤਾ ਗਿਆ | ਇਸ ਸਮੇਂ ਕਾਲਜ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਵਾਲੀਆ ਨੇ ਨਵੇਂ ਆਏ ਵਿਦਿਆਰਥੀਆ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੁਆਰਾ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ |