ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ ਲੰਮੇ ਸਮੇਂ ਤੋਂ ਦਸਤਾਰ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਲਈ ਦਸਤਾਰ ਸਿਖਲਾਈ ਕੈਂਪ, ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ ਤੋਂ ਇਲਾਵਾ ਹੋਰ ਵੀ ਗੁਰਮਤਿ ਮੁਕਾਬਲੇ ਕਰਵਾਏ ਜਾਂਦੇ ਹਨ ਜਿਸ ਤਹਿਤ ਅੱਜ ਗਲੋਡ ਸਟਾਰ ਪਬਲਿਕ ਹਾਈ ਸਕੂਲ ਬੀਜਾ ਵਿਖੇ ਸਕੂਲ ਪੱਧਰੀ ਸੁੰਦਰ ਦਸਤਾਰ ਸਜਾਉਣ ਮੁਕਾਬਲਾ ਕਰਵਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਮਲੇਸ਼ੀਆ ਨੇ ਦੱਸਿਆ ਕਿ ਦਸਤਾਰ ਮੁਕਾਬਲੇ ਦੌਰਾਨ ਸਕੂਲ ਦੇ ਹੀ ਸੈਂਕੜੇ ਬੱਚਿਆਂ ਨੇ ਭਾਗ ਲਿਆ ਜੇਤੂ ਬੱਚਿਆਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ, ਟਰਾਫ਼ੀਆਂ, ਪ੍ਰਸ਼ੰਸਾ ਪੱਤਰ, ਨਾਲ ਸਨਮਾਨਿਤ ਕੀਤਾ ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਪ੍ਰਸ਼ੰਸਾ ਪੱਤਰ ਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦਸਤਾਰ ਸਾਡੇ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਅਨਮੋਲ ਦਾਤ ਹੈ ਇਸ ਲਈ ਜਿਸ ਦੇ ਵੀ ਨਾਮ ਨਾਲ ਸਿੰਘ ਲਗਾਇਆ ਹੋਇਆ ਹੈ ਉਸ ਨੂੰ ਦਸਤਾਰ ਸਜਾਉਣਾ ਲਾਜ਼ਮੀ ਹੈ ਜਿਸ ਤਹਿਤ ਸਾਡੀ ਸੰਸਥਾ ਵੱਲੋਂ ਬੱਚਿਆਂ ਨੂੰ ਦਸਤਾਰਾਂ ਸਜਾਉਣ ਪ੍ਰਤੀ ਜਾਗਰੂਕ ਦੇ ਮਕਸਦ ਨਾਲ ਸਕੂਲਾਂ ਕਾਲਜਾਂ ਅਤੇ ਪਿੰਡਾਂ ਸ਼ਹਿਰਾਂ ਵਿੱਚ ਦਸਤਾਰ ਸਮਾਗਮ ਕਰਵਾਏ ਜਾ ਰਹੇ ਹਨ | ਇਸ ਮੌਕੇ ਸਕੂਲ ਮੈਨੇਜਮੈਂਟ ਵੱਲੋਂ ਗੁਰਦੀਪ ਸਿੰਘ, ਪਿ੍ੰਸੀਪਲ ਲਖਵੀਰ ਕੌਰ, ਧਾਰਮਿਕ ਟੀਚਰ ਕੁਲਦੀਪ ਕੌਰ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸੀਨੀਅਰ ਮੈਂਬਰ ਸੁਖਦੀਪ ਸਿੰਘ ਸੁੱਖ ਫਲੈਕਸ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ, ਅਮਰਗੜ੍ਹ ਹਰਪ੍ਰੀਤ ਸਿੰਘ ਚੀਮਾ, ਚੀਫ਼ ਸਪੋਕਸਮੈਨ ਪ੍ਰਦੀਪ ਬਦੀਨਪੁਰ, ਗੁਰਮੋਹਿਤ ਸਿੰਘ,ਹਰਦੀਪ ਸਿੰਘ ਬੀਜਾਂ, ਸੌਰਭ ਸਿੰਘ ਬੀਜਾਂ ਆਦਿ ਹਾਜ਼ਰ ਸਨ |