30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪਾਇਲ ਨਗਰ ਕੌਂਸਲ ਦੇ 11 ਵਾਰਡਾਂ ਲਈ ਵੱਖ ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 45 ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 17-05-2026
ਪਾਇਲ, 16 ਮਈ (ਨਿਜ਼ਾਮਪੁਰ, ਰਜਿੰਦਰ ਸਿੰਘ)-ਨਗਰ ਕੌਂਸਲ ਚੋਣਾਂ ਲਈ ਵੱਖ ਵੱਖ ਪਾਰਟੀਆਂ ਵੱਲੋਂ ਪਾਇਲ ਦੇ ਕੁੱਲ 11ਵਾਰਡਾਂ ਵਿਚ ਵੱਖੋ ਵੱਖ ਪਾਰਟੀਆਂ ਤੇ ਆਜ਼ਾਦ ਉਮੀਦਵਾਰਾਂ ਸਮੇਤ ਕੁੱਲ 45 ਨਾਮਜ਼ਦਗੀਆਂ ਦਾਖਲ ਹੋਈਆਂ ਹਨ | ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਥਾਨਕ ਆਗੂਆਂ ਤੇ ਉਮੀਦਵਾਰਾਂ ਨਾਲ ਜਾ ਕੇ ਐਸ. ਡੀ. ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ ਕੋਲ ਕਾਗਜ਼ ਦਾਖਲ ਕਰਵਾਏ | ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਨਗਰ ਕੌਸਿਲ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ ਨੇ ਅਕਾਲੀ ਆਗੂਆਂ ਸਮੇਤ ਤਹਿਸੀਲ ਦਫ਼ਤਰ ਪਹੁੰਚੇ ਜਿੱਥੇ ਐਸ. ਡੀ. ਐਮ ਪ੍ਰੀਤਇੰਦਰ ਸਿੰਘ ਬੈਂਸ ਕੋਲ ਆਪਣੇ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਏ | ਇਸ ਮੌਕੇ ਇੰਜੀਨੀਅਰ ਬੋਪਾਰਾਏ ਅਤੇ ਹਲਕਾ ਇੰਚਾਰਜ ਮਦਨੀਪੁਰ ਨੇ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |ਅਕਾਲੀ ਦਲ ਵਾਰਸ ਪੰਜਾਬ ਦੇ ਅਜਾਦ ਉਮੀਦਵਾਰਾਂ ਨੇ ਸੰਦੀਪ ਸਿੰਘ ਰੁਪਾਲੋ ਦੀ ਅਗਵਾਈ ਵਿਚ ਕਾਗ਼ਜ਼ ਦਾਖਲ ਕਰਵਾਏ | ਇਸ ਮੌਕੇ ਸੰਦੀਪ ਸਿੰਘ ਰੁਪਾਲੋ ਨੇ ਕਿਹਾ ਕਿ ਸਾਡੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ | ਵਾਰਡ ਨੰਬਰ 1 ਐਸ. ਸੀ (ਇਸਤਰੀ)ਤੋਂ ਕਾਂਗਰਸ ਪਾਰਟੀ ਵੱਲੋ ਦਾਨੋ ਰਾਣੀ, ਗੁਰਮੀਤ ਕੌਰ, ਭਾਰਤੀ ਜਨਤਾ ਪਾਰਟੀ ਤੋਂ ਸੁਖਵਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਰਾਣੀ , ਜਸਪਾਲ ਕੌਰ, ਆਮ ਆਦਮੀ ਪਾਰਟੀ ਤੋਂ ਪਰੀਤੋ ਤੇ ਮੀਨਾ ਨੇ ਕਾਗ਼ਜ਼ ਦਾਖਲ ਕੀਤੇ ਹਨ | ਵਾਰਡ ਨੰਬਰ 2 ਐਸ.ਸੀ ਤੋਂ ਕਾਂਗਰਸ ਪਾਰਟੀ ਤੋਂ ਰੁਪਿੰਦਰ ਸਿੰਘ, ਸ਼ਰੋਮਣੀ ਅਕਾਲੀ ਦਲ ਬਾਦਲ ਤੋਂ ਗੁਰਪ੍ਰੀਤ ਕੌਰ, ਗੁਰਪਰੀਤ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਹਰਜਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਤੋਂ ਨਛੱਤਰ ਸਿੰਘ ਨੇ ਕਾਗ਼ਜ਼ ਦਾਖਲ ਕੀਤੇ ਹਨ |
ਵਾਰਡ ਨੰਬਰ 3 ਇਸਤਰੀ ਰਿਜ਼ਰਵ ਤੋਂ ਭਾਰਤੀ ਜਨਤਾ ਪਾਰਟੀ ਵਲੋਂ ਪਰਮਿੰਦਰ ਕੌਰ, ਕਾਂਗਰਸ ਪਾਰਟੀ ਵੱਲੋ ਹਰਮੀਤ ਕੌਰ, ਅਜਾਦ ਉਮੀਦਵਾਰ ਵਜੋਂ ਬਲਜਿੰਦਰ ਕੌਰ, ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋ ਰੀਨਾ ਰਾਣੀ, ਪਰਮਜੀਤ ਕੌਰ ਅਤੇ ਆਮ ਆਦਮੀ ਪਾਰਟੀ ਵੱਲੋ ਪਰਮਜੀਤ ਕੌਰ ਵੱਲੋ ਕਾਗਜ਼ ਦਾਖਲ ਕੀਤੇ ਗਏ | ਵਾਰਡ ਨੰਬਰ 4 ਬੀ.ਸੀ ਵਿਚ ਭਾਰਤੀ ਜਨਤਾ ਪਾਰਟੀ ਵੱਲੋ ਦਰਸਨ ਸਿੰਘ, ਸ਼ਰੋਮਣੀ ਅਕਾਲੀ ਦਲ ਬਾਦਲ ਵੱਲੋ ਸੁਨੀਤਾ ਸ਼ਰਮਾ, ਸੁਰਜੀਤ ਸਿੰਘ, ਕਾਂਗਰਸ ਪਾਰਟੀ ਵੱਲ਼ੋ ਧਰਮਿੰਦਰ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋ ਮਨਜੀਤ ਸਿੰਘ ਨੇ ਕਾਗ਼ਜ਼ ਭਰੇ | ਵਾਰਡ ਨੰਬਰ 5ਤੋਂ ਕਾਂਗਰਸ ਪਾਰਟੀ ਵੱਲੋਂ ਮੰਜੂ ਰਾਣੀ, ਭਾਰਤੀ ਜਨਤਾ ਪਾਰਟੀ ਵੱਲੋਂ ਰੀਮਾ ਸ਼ਰਮਾ, ਸ਼ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀਨਾ ਆਂਸਲ, ਬਲਜਿੰਦਰ ਕੌਰ, ਆਮ ਆਦਮੀ ਪਾਰਟੀ ਵੱਲੋਂ ਨੇਹਾ ਅਤੇ ਆਜ਼ਾਦ ਉਮੀਦਵਾਰ ਵਜੋਂ ਅਨੂਰਾਧਾ ਪੁਰੀ ਨੇ ਕਾਗਜ਼ ਭਰੇ | ਵਾਰਡ ਨੰਬਰ 6 ਐਸ.ਸੀ ਤੋਂ ਅਜਾਦ ਉਮੀਦਵਾਰ ਵਜੋਂ ਗਗਨਦੀਪ ਸਿੰਘ, ਕਾਂਗਰਸ ਪਾਰਟੀ ਵੱਲੋਂ ਬਲਬੀਰ ਸਿੰਘ , ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ, ਭਾਰਤੀ ਜਨਤਾ ਪਾਰਟੀ ਵੱਲੋਂ ਕਰਮਜੀਤ ਕੌਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਪ੍ਰੀਤ ਕੌਰ ਤੇ ਗਗਨਦੀਪ ਕੌਰ ਵੱਲੋਂ ਕਾਗ਼ਜ਼ ਦਾਖਲ ਕੀਤੇ ਗਏ ਹਨ | ਵਾਰਡ ਨੰਬਰ 7 ਤੋਂ ਕਾਂਗਰਸ ਪਾਰਟੀ ਵੱਲੋਂ ਕਮਲਜੀਤ ਕੌਰ, ਭਾਰਤੀ ਜਨਤਾ ਪਾਰਟੀ ਵੱਲੋਂ ਸੋਨੀਆ, ਸ਼ਰੋਮਣੀ ਅਕਾਲੀ ਦਲ ਵੱਲੋਂ ਪਰਮਜੀਤ ਕੌਰ, ਗੁਰਦੀਪ ਕੌਰ ਅਤੇ ਆਮ ਆਦਮੀ ਪਾਰਟੀ ਵੱਲੋਂ ਅਮਰਜੀਤ ਕੌਰ ਵੱਲੋਂ ਪੇਪਰ ਦਾਖਲ ਕੀਤੇ ਗਏ | ਵਾਰਡ ਨੰਬਰ 8 ਤੋਂ ਆਜ਼ਾਦ ਉਮੀਦਵਾਰ ਵਜੋਂ ਮਨਦੀਪ ਕੌਰ, ਇੰਦਰਜੀਤ ਸਿੰਘ, ਲਖਵੀਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਵੱਲੋ ਪਰੀਤਮ ਸਿੰਘ, ਜੋਗਿੰਦਰ ਸਿੰਘ, ਆਮ ਆਦਮੀ ਪਾਰਟੀ ਵੱਲੋਂ ਸੁਖਪਰੀਤ ਸਿੰਘ, ਕਾਗਜ ਦਾਖਲ ਕੀਤੇ ਗਏ ਹਨ | ਵਾਰਡ ਨੰਬਰ 9 ਤੋਂ ਸ਼ਰੋਮਣੀ ਅਕਾਲੀ ਦਲ ਵੱਲੋ ਕੁਲਵੀਰ ਸਿੰਘ, ਭੁਪਿੰਦਰ ਸਿੰਘ, ਕਾਂਗਰਸ ਪਾਰਟੀ ਵੱਲੋ ਖਿਆਲ ਸਿੰਘ, ਆਮ ਆਦਮੀ ਪਾਰਟੀ ਵੱਲੋ ਸੁਰਜੀਤ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲ਼ੋ ਭਗਵਾਨ ਸਿੰਘ ਤੇ ਸ਼ਿੰਗਾਰਾ ਸਿੰਘ ਵੱਲੋ ਪੇਪਰ ਦਾਖਲ ਕੀਤੇ ਗਏ ਹਨ | ਵਾਰਡ ਨੰਬਰ 10 ਤੋਂ ਕਾਂਗਰਸ ਪਾਰਟੀ ਵੱਲੋ ਪਰਤਾਪ ਸਿੰਘ ,ਸ਼ਰੋਮਣੀ ਅਕਾਲੀ ਦਲ ਵੱਲੋਂ ਬਲਕਾਰ ਸਿੰਘ, ਮਨਦੀਪ ਸਿੰਘ , ਆਮ ਆਦਮੀ ਪਾਰਟੀ ਵੱਲੋਂ ਬੂਟਾ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਵੱਲੋ ਸੁਖਵੀਰ ਸਿੰਘ ਵੱਲੋ ਕਾਗਜ਼ ਦਾਖਲ ਕੀਤੇ ਗਏ | ਵਾਰਡ ਨੰਬਰ 11 ਤੋਂ ਕਾਂਗਰਸ ਪਾਰਟੀ ਵੱਲੋ ਮਨਜੀਤ ਕੌਰ, ਆਮ ਆਦਮੀ ਪਾਰਟੀ ਵੱਲੋ ਜਗਰੂਪ ਕੌਰ , ਸ਼ਰੋਮਣੀ ਅਕਾਲੀ ਦਲ ਪਰਵੀਨ ਕੁਮਾਰ, ਅਵੀਨਾਸ਼ ਬਾਲਾ, ਭਾਰਤੀ ਜਨਤਾ ਪਾਰਟੀ ਵੱਲ਼ੋ ਸਰਬਜੀਤ ਕੌਰ ਤੇ ਪੂਨਮ ਵੱਲ਼ੋ ਕਾਗ਼ਜ਼ ਦਾਖਲ ਕੀਤੇ ਗਏ |
ਪਿਛਲੀ ਖ਼ਬਰ ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਧਮੀਜਾ ਦੀ ਪਤਨੀ ਨੀਟਾ ਧਮੀਜਾ ਨੇ ਕਾਗ਼ਜ਼ ਦਾਖ਼ਲ ਕੀਤੇ, ਹੀਰਾ ਤੇ ਵਿਜ ਵੀ ਪੁੱਜੇ ਅਗਲੀ ਖ਼ਬਰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਨ ਨੂੰ ਸਮਰਪਿਤ ਨਾਟਕ ਮੇਲਾ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।