30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਯਾਦੂ ਨੇ ਅਕਾਲੀ ਉਮੀਦਵਾਰਾਂ 'ਤੇ ਚੋਣ ਨਾ ਲੜਨ ਲਈ ਦਬਾਅ ਪਾਉਣ ਦੇ ਲਾਏ ਦੋਸ਼, ਰੋਸ਼ਾ ਵਲੋਂ ਐਸ. ਐਸ. ਪੀ. ਨੂੰ ਦਰਖਾਸਤ

ਅਜੀਤ ਡੈਸਕ 17-05-2026
ਖੰਨਾ, 16 ਮਈ (ਹਰਜਿੰਦਰ ਸਿੰਘ ਲਾਲ)-ਆਪ ਸਰਕਾਰ ਦੇ ਵਿਧਾਇਕ ਤੇ ਉਨ੍ਹਾਂ ਦੇ ਵਰਕਰ ਸੱਤਾ ਦੇ ਨਸ਼ੇ ਵਿੱਚ ਚੂਰ ਹਨ, ਲੋਕਤੰਤਰ ਦਾ ਘਾਣ ਕਰਕੇ ਸਰਕਾਰ ਵੱਲੋਂ ਨਗਰ ਕੌਂਸਲ ਚੋਣ ਲੜ ਰਹੇ ਅਕਾਲੀ ਉਮੀਦਵਾਰ ਹਰਦੀਪ ਸਿੰਘ ਹਨੀ ਰੋਸ਼ਾ ਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਧਮਕਾਉਣ ਤੇ ਪਰਚਾ ਦਰਜ ਕਰਨ ਦੀਆਂ ਧਮਕੀਆਂ ਦੇਣਾ ਬੇਹੱਦ ਨਿੰਦਣਯੋਗ ਹੈ | ਇਹ ਦੋਸ਼ ਅੱਜ ਇੱਥੇ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਲਾਏ | ਯਾਦੂ ਨੇ ਕਿਹਾ ਕਿ ਰੋਸ਼ਾ ਪਰਿਵਾਰ ਦੇ ਦੋ ਮੈਂਬਰ ਅਕਾਲੀ ਦਲ ਵਲੋਂ 2 ਵਾਰਡਾਂ ਤੋਂ ਚੋਣ ਲੜ ਰਹੇ ਹਨ | ਪਹਿਲਾਂ ਇੰਨ੍ਹਾਂ ਨੂੰ ਨਾਮਜਦਗੀ ਪੇਪਰ ਦਾਖਲ ਕਰਵਾਉਣ ਵਿਚ ਰੁਕਾਵਟਾਂ ਪਾਈਆਂ ਗਈਆਂ | ਯਾਦੂ ਨੇ ਦੱਸਿਆ ਕਿ ਸਾਬਕਾ ਕੌਂਸਲਰ ਤਲਵਿੰਦਰ ਕੌਰ ਰੋਸ਼ਾ ਵੱਲੋਂ ਐਸ. ਐਸ. ਪੀ. ਖੰਨਾ ਨੂੰ ਇਕ ਦਰਖਾਸਤ ਦਿੱਤੀ ਗਈ ਹੈ, ਜਿਸ ਵਿੱਚ ਆਪ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਵੱਲੋਂ ਪੁਲਿਸ ਤੇ ਪ੍ਰੈਸ਼ਰ ਪਾਕੇ ਹਰਦੀਪ ਸਿੰਘ ਹਨੀ ਰੋਸ਼ਾ ਨੂੰ ਨਾਜਾਇਜ ਕੇਸ ਵਿੱਚ ਫਸਾਉਣ ਸਬੰਧੀ, ਪਰਿਵਾਰਕ ਮੈਂਬਰਾਂ ਨੂੰ ਚੋਣ ਨਾ ਲੜਨ ਦੀ ਧਮਕੀ ਦੇਣ ਸਬੰਧੀ ਸ਼ਿਕਾਇਤ ਕੀਤੀ ਗਈ ਹੈ ਅਤੇ ਸੁਰੱਖਿਆ ਦੀ ਮੰਗ ਕੀਤੀ ਗਈ | ਯਾਦੂ ਨੇ ਕਿਹਾ ਕਿ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਵੀ ਗੱਲਬਾਤ ਹੋਈ ਹੈ | ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਸੱਤਾ ਬਚਾਉਣ ਲਈ ਹਰ ਹੱਥਕੰਡਾ ਅਪਣਾ ਰਹੀ ਹੈ ਪਰ ਜਨਤਾ ਦੇ ਹੱਕਾਂ 'ਤੇ ਡਾਕਾ ਮਾਰਨ ਵਾਲਿਆਂ ਨੂੰ ਲੋਕ ਸਮਾਂ ਆਉਣ ਤੇ ਕਰਾਰਾ ਜਵਾਬ ਦੇਣਗੇ |
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ ਅਗਲੀ ਖ਼ਬਰ ਸਮਰਾਲਾ ਨਗਰ ਕੌਂਸਲ ਦੇ 15 ਵਾਰਡਾਂ ਲਈ 101 ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।