30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦੋਰਾਹਾ ਨਗਰ ਕੌਂਸਲ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਅਜੀਤ ਡੈਸਕ 17-05-2026
ਦੋਰਾਹਾ, 16 ਮਈ (ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਵੱਲੋਂ ਅੱਜ ਦੋਰਾਹਾ ਵਿਖੇ ਲੋਕ ਨਿਰਮਾਣ ਵਿਭਾਗ ਦੇ ਦਫ਼ਤਰ ਵਿਚ ਚੋਣ ਅਧਿਕਾਰੀ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ | ਇਸ ਤੋਂ ਪਹਿਲਾਂ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਗੁਰਦੁਆਰਾ ਸ੍ਰੀ ਦੇਗ ਸਰ ਕਟਾਣਾ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਮਾਤਮਾ ਅੱਗੇ ਅਰਦਾਸ ਕੀਤੀ | ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਕੋਟਲੀ ਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਆਖਿਆ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਲੋਕ ਮਨਾ ਵਿੱਚ ਪੰਜਾਬ ਸਰਕਾਰ ਪ੍ਰਤੀ ਨਿਰਾਸ਼ਾ ਦਾ ਆਲਮ ਹੈ | ਕਿਉਂਕਿ ਆਮ ਆਦਮੀ ਪਾਰਟੀ ਨੇ ਸੱਤਾ ਤੋਂ ਪਹਿਲਾਂ ਲੋਕਾਂ ਨਾਲ ਅਨੇਕਾਂ ਵਾਅਦੇ ਕੀਤੇ ਪਰ ਇਹ ਵਾਅਦੇ ਬਿਲਕੁਲ ਵੀ ਪੂਰੇ ਨਹੀਂ ਕੀਤੇ ਗਏ | ਉਨ੍ਹਾਂ ਕਿਹਾ ਕਿ ਦੋਰਾਹਾ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤ ਪਕੜ ਹੈ ਅਤੇ ਇਸ ਵਾਰ ਦੋਰਾਹਾ ਸ਼ਹਿਰ ਵਾਸੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿੱਚ ਇਤਿਹਾਸਿਕ ਫ਼ਤਵਾ ਦੇਣਗੇ | ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਦੋਬੁਰਜੀ, ਸੀਨੀਅਰ ਆਗੂ ਜਗਜੀਵਨ ਪਾਲ ਸਿੰਘ ਗਿੱਲ, ਸਹਿਰੀ ਕਾਂਗਰਸ ਪ੍ਰਧਾਨ ਵਨੀਤ ਅਸਟ, ਸਾਬਕਾ ਕੌਂਸਲਰ ਰਾਜਵੀਰ ਸਿੰਘ ਰੂਬਲ, ਸਾਬਕਾ ਕੌਂਸਲਰ ਮਨਦੀਪ ਸਿੰਘ ਮਾਂਗਟ ਸਾਬਕਾ ਕੌਂਸਲਰ ਰਜਿੰਦਰ ਸਿੰਘ ਗਹੀਰ ਸਾਬਕਾ ਕੌਂਸਲਰ ਹਰਿੰਦਰ ਕੁਮਾਰ ਹਿੰਦਾ ਸੁਰਿੰਦਰ ਪਾਲ ਸੂਦ, ਰਾਕੇਸ਼ ਬਾਂਸਲ, ਬਾਬਾ ਇੰਦਰਜੀਤ ਸਿੰਘ ਸ਼ਾਲੂ, ਕੁਲਵੰਤ ਸਿੰਘ ਕਾਲੂ, ਕਾਂਗਰਸੀ ਉਮੀਦਵਾਰ, ਕਾਂਗਰਸ ਪਾਰਟੀ ਦੇ ਵਰਕਰ ਤੇ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਖੰਨਾ ਨਗਰ ਕੌਂਸਲ ਦੇ 33 ਵਾਰਡਾਂ ਦੇ ਅਕਾਲੀ ਉਮੀਦਵਾਰਾਂ ਦਾ ਯਾਦਵਿੰਦਰ ਸਿੰਘ ਯਾਦੂ ਨੇ ਕੀਤਾ ਐਲਾਨ ਅਗਲੀ ਖ਼ਬਰ ਯਾਦੂ ਨੇ ਅਕਾਲੀ ਉਮੀਦਵਾਰਾਂ 'ਤੇ ਚੋਣ ਨਾ ਲੜਨ ਲਈ ਦਬਾਅ ਪਾਉਣ ਦੇ ਲਾਏ ਦੋਸ਼, ਰੋਸ਼ਾ ਵਲੋਂ ਐਸ. ਐਸ. ਪੀ. ਨੂੰ ਦਰਖਾਸਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।