ਬੀਜਾ, 16 ਮਈ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਹੇਠ ਚੱਲ ਰਿਹਾ ਮਾਤਾ ਗੰਗਾ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਮੰਜੀ ਸਾਹਿਬ, ਕੋਟਾਂ ਪਿਛਲੇ ਲਗਾਤਾਰ ਤਿੰਨ ਦਹਾਕਿਆਂ ਤੋਂ ਇਲਾਕੇ ਭਰ ਵਿੱਚ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ | ਤੀਹਾਂ ਵਰਿ੍ਹ੍ਹਆਂ ਵਿੱਚ ਹਜ਼ਾਰਾਂ ਵਿਦਿਆਰਥੀ ਇਸ ਸੰਸਥਾ ਤੋਂ ਸਿੱਖਿਆ ਹਾਸਲ ਕਰਕੇ ਅਕਾਦਮਿਕ, ਸਮਾਜਿਕ, ਧਾਰਮਿਕ ਅਤੇ ਪਰਿਵਾਰਕ ਖੇਤਰ ਵਿੱਚ ਸਾਬਤ ਕਦਮੀਂ ਸਿਰ ਉੱਚਾ ਕਰਕੇ ਤੁਰਦਿਆਂ ਕੋਟਾਂ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ | ਇਲਾਕਾ ਨਿਵਾਸੀਆਂ, ਵਿਦਿਆਰਥੀਆਂ ਤੇ ਮਾਪਿਆਂ ਦੀ ਚਿਰੋਕਣੀ ਮੰਗ ਵੱਲ ਉਚੇਚਾ ਧਿਆਨ ਦਿੰਦਿਆਂ ਰਘਬੀਰ ਸਿੰਘ ਸਹਾਰਨਮਾਜਰਾ (ਆਨਰੇਰੀ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਅੱਜ ਕਾਲਜ ਵਿੱਚ ਪਿ੍ੰਸੀਪਲ ਡਾ. ਗਗਨਦੀਪ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਕਾਲਜ ਦੀ ਬਿਹਤਰੀ ਲਈ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਰਸਾਈ | ਪਿ੍ੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਵਰ੍ਹ੍ਹੇ ਨਾਲੋਂ ਸਕੂਲ ਦੇ ਵਿਦਿਆਰਥੀਆਂ ਦੀ ਗਿਣਤੀ ਇਸ ਵਰ੍ਹ੍ਹੇ ਦੁੱਗਣਾ ਅੰਕੜਾ ਪਾਰ ਕਰ ਗਈ ਹੈ ਜੋ ਕਿ ਕਿਸੇ ਵੀ ਸੰਸਥਾ ਲਈ ਮਾਣ ਵਾਲੀ ਗੱਲ ਹੈ | ਸਹਾਰਨਮਾਜਰਾ ਸਾਹਿਬ ਨੇ ਵਿੱਦਿਅਕ ਅਦਾਰੇ ਵਿੱਚ ਵਿਦਿਆਰਥੀਆਂ ਦੀ ਦੁੱਗਣੀ ਹੋਈ ਗਿਣਤੀ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਵਿਸ਼ਵਾਸ ਦਿਵਾਇਆ ਕਿ ਇਲਾਕੇ ਵਿੱਚ ਹਰ ਸੰਭਵ ਰੂਟ 'ਤੇ ਬੱਸ ਭੇਜੀ ਜਾਵੇਗੀ ਤਾਂ ਜੋ ਵਿਦਿਆਰਥੀਆਂ ਨੂੰ ਆਉਣ-ਜਾਣ ਵਿੱਚ ਪਰੇਸ਼ਾਨੀ ਨਾ ਹੋਵੇ | ਇਸ ਸਮੇਂ ਸਹਾਰਨਮਾਜਰਾ ਵੱਲੋਂ ਕਾਲਜ ਦੇ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੇ ਸਿਰਤੋੜ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਜਿਨ੍ਹ੍ਹਾਂ ਦੀ ਰਹਿਨੁਮਾਈ ਹੇਠ ਸੰਸਥਾ ਦੀ ਪ੍ਰਤਿਸ਼ਠਾ ਤੇ ਮਾਨ- ਸਨਮਾਨ ਵਿੱਚ ਦਿਨ ਦੁੱਗਣਾ ਤੇ ਰਾਤ ਚੌਗੁਣਾ ਵਾਧਾ ਹੋਇਆ | ਅੰਤ ਵਿੱਚ ਸਹਾਰਨਮਾਜਰਾ ਜੀ ਨੇ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਸਕੂਲ ਬੱਸਾਂ ਨੂੰ ਹਰੀ ਝੰਡੀ ਦੇ ਕੇ ਤੋਰਿਆ ਅਤੇ ਵਿਦਿਆਰਥੀਆਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਸੰਸਥਾ ਲਈ ਹੋਰ ਨਵੀਆਂ ਬੱਸਾਂ ਮੁਹੱਈਆ ਕਰਵਾਉਣ ਲਈ ਭਰੋਸਾ ਦਿਵਾਇਆ |