ਸਾਹਨੇਵਾਲ, 16 ਮਈ (ਅਮਰਜੀਤ ਸਿੰਘ ਮੰਗਲੀ)-ਆਪਣਾ ਅਣਮਨੁੱਖੀ ਵਤੀਰਾ ਛੱਡ ਤੁਰੰਤ ਮੰਗਾਂ ਮੰਨੇ ਪੰਜਾਬ ਸਰਕਾਰ | ਪੰਜਾਬ ਸਰਕਾਰ ਨੂੰ ਪੂਰੇ ਪੰਜਾਬ ਵਿਚ ਹੜਤਾਲ ਉੱਪਰ ਬੈਠੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਉੱਪਰ ਫ਼ੌਰਨ ਤੌਰ 'ਤੇ ਵਿਚਾਰ ਕਰਨਾ ਚਾਹੀਦਾ ਹੈ | ਉਪਰੋਕਤ ਵਿਚਾਰ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਮਨਵੀਰ ਸਿੰਘ ਧਾਲੀਵਾਲ ਦੇ ਨਗਰ ਕੌਂਸਲ ਸਾਹਨੇਵਾਲ ਦੇ ਬਾਹਰ ਹੜਤਾਲ ਉੱਪਰ ਬੈਠੇ ਸਫ਼ਾਈ ਸੇਵਕਾਂ ਨੂੰ ਮਿਲਣ ਤੋਂ ਬਾਅਦ ਪੈੱ੍ਰਸ ਨੂੰ ਜਾਰੀ ਕੀਤੇ ਬਿਆਨ ਵਿੱਚ ਕਹੇ | ਐਡਵੋਕੇਟ ਧਾਲੀਵਾਲ ਨੇ ਕਿਹਾ ਕਿ ਪਿਛਲੇ ਤਕਰੀਬਨ 10 ਦਿਨ ਤੋਂ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਤਪਦੀ ਗਰਮੀ ਵਿੱਚ ਹੜਤਾਲ ਉੱਪਰ ਬੈਠੇ ਹਨ ਪਰ ਅਜੇ ਤੱਕ ਨਾ ਤਾਂ ਸਥਾਨਕ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਨਾ ਹੀ ਪੰਜਾਬ ਸਰਕਾਰ ਦੇ ਕੋਈ ਨੁਮਾਇੰਦੇ ਨੇ ਉਨ੍ਹਾਂ ਦੀ ਕੋਈ ਸਾਰ ਲਈ ਹੈ | ਉਨ੍ਹਾਂ ਆਮ ਪਬਲਿਕ ਨੂੰ ਵੀ ਅਪੀਲ ਕੀਤੀ ਉਹ ਇਹਨਾਂ ਸਫ਼ਾਈ ਸੇਵਕਾਂ ਦਾ ਸਾਥ ਦੇਣ ਕਿਉਂਕਿ ਸਫ਼ਾਈ ਸੇਵਕਾਂ ਨੇ ਕੋਰੋਨਾ ਕਾਲ ਜਿਹੇ ਅÏਖੇ ਹਾਲਾਤ ਦੌਰਾਨ ਵੀ ਆਪਣੀਆਂ ਸੇਵਾਵਾਂ ਬਾਖ਼ੂਬੀ ਨਿਭਾਈਆਂ ਸਨ | ਇਸ ਮੌਕੇ ਉਨ੍ਹਾਂ ਨਾਲ ਐਸ. ਪੀ. ਐਸ ਗਿੱਲ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਇੰਟਕ ਫੈਡਰੇਸ਼ਨ, ਕੌਂਸਲਰ ਅਮਨ ਪਨੇਸਰ, ਦਿਲਬਾਗ ਰਾਣਾ ਅਤੇ ਹੋਰ ਸਾਥੀ ਹਾਜ਼ਰ ਸਨ |