ਬੀਜਾ, 16 ਮਈ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਨਤੀਜੇ ਵਿੱਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਦਪੁਰ ਦਾ ਨਤੀਜਾ 100% ਰਿਹਾ | ਪਿ੍ੰਸੀਪਲ ਗੁਰਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚੋਂ ਪਹਿਲਾ ਸਥਾਨ ਬੱਬਲਪ੍ਰੀਤ ਕੌਰ 90%, ਦੂਜਾ ਸਥਾਨ ਹਰਸੁੱਖਪ੍ਰੀਤ ਮਾਂਗਟ ਅਤੇ ਜਸ਼ਨਪ੍ਰੀਤ ਸਿੰਘ 89%, ਤੀਸਰਾ ਸਥਾਨ ਏਾਜਲ 88% ਹਾਸਲ ਕੀਤੇ ਕਾਮਰਸ ਗਰੁੱਪ ਵਿਚੋਂ ਸਾਜੀਆ 84% ਹਾਸਲ ਕੀਤੇ | ਬਾਕੀ ਸਾਰੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਗੁਰਜੀਤ ਕੌਰ ਅਤੇ ਭੁਪਿੰਦਰ ਸਿੰਘ ਖ਼ਜ਼ਾਨਚੀ ਸਾਹਿਬ ਵੱਲੋਂ ਅੱਵਲ ਆਏ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਅਤੇ ਮੀਤ ਪ੍ਰਧਾਨ ਮਨਜੀਤ ਸਿੰਘ, ਖ਼ਜ਼ਾਨਚੀ ਭੁਪਿੰਦਰ ਸਿੰਘ, ਜਤਿੰਦਰ ਸਿੰਘ ਜੋਗਾ, ਪਰਮਿੰਦਰ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ, ਮਨਜੀਤ ਸਿੰਘ, ਹਰਚੰਦ ਸਿੰਘ, ਜਗਦੀਪ ਸਿੰਘ, ਬੇਅੰਤ ਸਿੰਘ, ਰਜਿੰਦਰ ਸਿੰਘ, ਨਵਤੇਜ ਸਿੰਘ, ਹਰਮਨਦੀਪ ਸਿੰਘ,ਜਸਜੋਤ ਕੌਰ, ਮਨਦੀਪ ਕੌਰ, ਹਰਪ੍ਰੀਤ ਕੌਰ, ਸ਼ਮਾ ਰਤਨ, ਨਵਦੀਪ ਕੌਰ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ |