01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਸੰਯੁਕਤ ਕਿਸਾਨ ਮੋਰਚੇ ਵਲੋਂ ਮੋਦੀ ਤੇ ਰਾਜਪਾਲ ਦੇ ਪੁਤਲੇ ਫੂਕ ਕੇ ਰੋਸ ਪ੍ਰਗਟਾਇਆ

ਅਜੀਤ ਡੈਸਕ 17-05-2026
ਸਮਰਾਲਾ, 16 ਮਈ (ਕੁਲਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕੱਲ੍ਹ ਪੰਜਾਬ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਪੰਜਾਬ ਰਾਜ ਭਵਨ ਵੱਲ ਸ਼ਾਂਤੀਮਈ ਪੈਦਲ ਰੋਸ ਮਾਰਚ ਕੀਤਾ ਜਾ ਰਿਹਾ ਸੀ, ਜਦੋਂ ਕਿਸਾਨ ਸੈਕਟਰ 30-31 ਵਾਲੇ ਚੌਂਕ ਕੋਲ ਪੁੱਜੇ ਤਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੀਤੀ ਭਾਰੀ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਉੱਥੇ ਰੋਕ ਲਿਆ ਅਤੇ ਕਿਸਾਨਾਂ ਨਾਲ ਖਿੱਚੋਤਾਣੀ ਕੀਤੀ, ਜਿਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਕਿ ਉਨ੍ਹਾਂ ਦਾ ਮਨੋਰਥ ਅਸ਼ਾਂਤੀ ਫੈਲਾਉਣਾ ਨਹੀਂ ਬਲਕਿ ਸ਼ਾਂਤੀ ਨਾਲ ਆਪਣੀਆਂ ਮੰਗਾਂ ਸਬੰਧੀ ਰਾਜਪਾਲ ਨੂੰ ਜਾਣੂ ਕਰਵਾਉਣਾ ਹੈ, ਪ੍ਰੰਤੂ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ ਗਈਆਂ, ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਲਾਠੀਚਾਰਜ ਕੀਤਾ ਗਿਆ, ਜਿਸ ਕਾਰਨ ਕਈ ਕਿਸਾਨ ਅਤੇ ਅÏਰਤਾਂ ਜ਼ਖਮੀ ਹੋ ਗਏ | ਜਿਸ ਤੋਂ ਗ਼ੁੱਸੇ ਵਿੱਚ ਆ ਕੇ ਕਿਸਾਨਾਂ ਨੇ ਉੱਥੇ ਹੀ ਧਰਨਾ ਲਗਾ ਦਿੱਤਾ | ਅੱਜ ਕਿਸਾਨਾਂ ਉੱਤੇ ਕੀਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਦਾ ਵਿਰੋਧ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਭੱਟੀਆਂ ਅਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮਨਜੀਤ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਹੇਠ ਸਥਾਨਕ ਐਸ. ਡੀ. ਐਮ. ਦੇ ਦਫਤਰ ਅੱਗੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਰਾਜਪਾਲ ਦਾ ਪੁਤਲਾ ਫੂਕਿਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੱਜ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ਵੱਲੋਂ 21 ਮਈ ਨੂੰ ਸਾਂਝੇ ਰੂਪ ਵਿੱਚ ਮੀਟਿੰਗ ਕੀਤੀ ਜਾਵੇਗੀ, ਜਿੱਥੇ ਇਸ ਤਾਨਾਸ਼ਾਹੀ ਵਿਰੁੱਧ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ ਅਤੇ ਤਿੱਖੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ | ਇਸ ਮੌਕੇ ਜੋਗਿੰਦਰ ਸਿੰਘ ਸੇਹ, ਮੁਖ਼ਤਿਆਰ ਸਿੰਘ ਸਰਵਰਪੁਰ, ਕੁਲਵਿੰਦਰ ਸਿੰਘ ਪੂਰਬਾ ਬਲਾਕ ਪ੍ਰਧਾਨ, ਜਸਦੇਵ ਸਿੰਘ ਮੁੱਤੋਂ, ਸੁੱਖਾ ਬਾਬਾ ਸੰਗਤਪੁਰਾ, ਕਰਮਜੀਤ ਸਿੰਘ ਅਡਿਆਣਾ, ਕਰਮਜੀਤ ਸਿੰਘ ਮਾਛੀਵਾੜਾ, ਬੰਤ, ਬਾਬਾ, ਮਨਜੀਤ ਸਿੰਘ ਪਵਾਤ, ਧਿਆਨ ਸਿੰਘ ਮਾਨੂੰਪੁਰ, ਤਪਿੰਦਰ ਸਿੰਘ ਰੁਪਾਲੋਂ, ਸੁੱਖਾ, ਹਰਪਾਲ ਸਿੰਘ ਰੁਪਾਲੋਂ, ਜਸਵਿੰਦਰ ਸਿੰਘ ਕੁੱਲੇਵਾਲ, ਬਲਿਹਾਰ ਸਿੰਘ, ਕੁਲਵਿੰਦਰ ਸਿੰਘ, ਘੋਲੀ ਦੀਵਾਲਾ, ਹਰਦੀਪ ਸਿੰਘ ਭਰਥਲਾ, ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾ, ਬਲਜਿੰਦਰ ਸਿੰਘ ਹਰਿਓਾ, ਦਲਜੀਤ ਸਿੰਘ ਊਰਨਾਂ ਜਨਰਲ ਸਕੱਤਰ ਬਲਾਕ ਸਮਰਾਲਾ, ਕਮਿੱਕਰ ਸਿੰਘ, ਕਸ਼ਮੀਰਾ ਸਿੰਘ, ਹਰਚੰਦ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਰਾਏ ਸਿੰਘ, ਹਰਪਾਲ ਸਿੰਘ, ਮੇਜਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਜਸਵਿੰਦਰ ਸਿੰਘ ਸਲੌਦੀ, ਰਣਧੀਰ ਸਿੰਘ, ਬਹਾਦਰ ਸਿੰਘ ਪਪੜੌਦੀ, ਕੈਪਟਨ ਗੁਰਚਰਨ ਸਿੰਘ ਆਦਿ ਤੋਂ ਇਲਾਵਾ ਕਿਸਾਨ ਹਾਜਰ ਸਨ |
ਭਾਰਤੀ ਕਿਸਾਨ ਯੂਨੀ. ਏਕਤਾ ਉਗਰਾਹਾਂ ਨੇ ਪਿੰਡ ਘੁਡਾਣੀ ਕਲ੍ਹਾਂ ਵਿਖੇ ਪੁਤਲਿਆਂ ਨੂੰ ਲਾਇਆ ਲਾਂਬੂ, ਕੀਤੀ ਨਾਅਰੇਬਾਜ਼ੀ
ਰਾੜਾ ਸਾਹਿਬ, (ਸੁਖਵੀਰ ਸਿੰਘ ਚਣਕੋਈਆਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਪੰਜਾਬ ਦੇ ਗਵਰਨਰ ਤੇ ਭਾਰਤੀ ਜਨਤਾ ਪਾਰਟੀ ਦੇ ਪੁਤਲਿਆਂ ਨੂੰ ਪਿੰਡ ਘੁਡਾਣੀ ਕਲਾਂ ਲਾਂਬੂ ਲਾਇਆ ਅਤੇ ਪੰਜਾਬ ਗਵਰਨਰ ਤੇ ਭਾਜਪਾ ਸਰਕਾਰ ਮੁਰਦਾਬਾਦ ਦੀ ਨਾਅਰੇਬਾਜ਼ੀ ਕੀਤੀ ਗਈ | ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰਨਾ ਦੇ ਨੋਟੀਫ਼ਿਕੇਸ਼ਨ ਨੂੰ ਰੱਦ ਕਰਵਾਉਣ ਲਈ, ਪੰਜਾਬ ਯੂਨੀਵਰਸਿਟੀ ਪੰਜਾਬ ਨੂੰ ਦੇਣ ਅਤੇ ਰਿਪੇਰੀਅਨ ਕਾਨੂੰਨ ਅਨੁਸਾਰ ਪਾਣੀ ਦੀ ਵੰਡ ਬਾਰੇ ਬੀਤੇ ਕੱਲ੍ਹ ਚੰਡੀਗੜ੍ਹ ਰਾਜ ਭਵਨ ਜਾਂਦਿਆਂ ਕਿਸਾਨਾਂ 'ਤੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਤੇ ਲਾਠੀ ਚਾਰਜ ਕੀਤਾ ਗਿਆ ਜਿਸਦੇ ਵਿਰੋਧ ਵਿੱਚ ਅੱਜ ਪੁਤਲੇ ਫੂਕੇ ਗਏ ਹਨ | ਇਸ ਮੌਕੇ ਸਰਬਜੀਤ ਸਿੰਘ, ਯੁਵਰਾਜ ਸਿੰਘ, ਸੁਖਬੀਰ ਸਿੰਘ, ਜਗਮੋਹਨ ਸਿੰਘ, ਬਹਾਦਰ ਸਿੰਘ , ਬਲਦੇਵ ਸਿੰਘ, ਮੋਹਨ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਸਨ |
ਭਾਕਿਯੂ ਰਾਜੇਵਾਲ ਵਲੋਂ ਕੇਂਦਰ ਸਰਕਾਰ ਤੇ ਗਵਰਨਰ ਦੇ ਪੁਤਲੇ ਫੂਕ ਰੋਸ ਪ੍ਰਦਰਸ਼ਨ
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਾਕ ਲੁਧਿਆਣਾ-2 ਦੇ ਪ੍ਰਧਾਨ ਜਗਰਾਜ ਸਿੰਘ ਪੰਧੇਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਗਵਰਨਰ ਦੇ ਪੁਤਲੇ ਫੂਕ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੇ ਗ਼ੁੱਸੇ ਦਾ ਪ੍ਰਗਟਾਵਾ ਕੀਤਾ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਜਗਰਾਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸੁਸਾਇਟੀਆਂ ਦੇ ਨੋਟੀਫ਼ਿਕੇਸ਼ਨ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਜਦੋਂ ਕਿਸਾਨ ਗਵਰਨਰ ਨੂੰ ਮੰਗ ਪੱਤਰ ਦੇਣ ਜਾ ਰਹੇ ਸਨ ਤਾਂ ਪ੍ਰਸ਼ਾਸਨ ਵੱਲੋਂ ਕਿਸਾਨਾਂ 'ਤੇ ਪਾਣੀ ਦੀਆਂ ਬੌਛਾਰਾਂ ਮਾਰੀਆਂ ਗਈਆਂ ਅਤੇ ਧੱਕਾ-ਮੁੱਕੀ ਵੀ ਕੀਤੀ ਗਈ ਦੇ ਕਈ ਕਿਸਾਨਾਂ ਨੂੰ ਗਿ੍ਫ਼ਤਾਰ ਵੀ ਕੀਤਾ ਗਿਆ, ਇਸ ਕਾਰਵਾਈ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸਾਹਾਬਾਣਾ, ਮੀਤ ਪ੍ਰਧਾਨ ਰਵਿੰਦਰ ਸਿੰਘ ਗਰਚਾ, ਕੁਲਦੀਪ ਸਿੰਘ ਗੱਦੋਵਾਲ ਇਕਾਈ ਪ੍ਰਧਾਨ, ਹਰਕੀਰਤ ਸਿੰਘ ਇਕਾਈ ਪ੍ਰਧਾਨ, ਗਿੰਦੀ ਸਾਹਾਬਣਾ, ਹਰਪ੍ਰੀਤ ਸਿੰਘ ਬੁੱਟਰ, ਰਵਿੰਦਰ ਸਿੰਘ ਜੰਡਿਆਲੀ ,ਹਰਪਿੰਦਰ ਸਿੰਘ ਮੇਹਲੋ, ਰਣਧੀਰ ਸਿੰਘ ਗਰਚਾ, ਰਣਧੀਰ ਸਿੰਘ ਸਰਪੰਚ ,ਗੁਰਦੀਪ ਸਿੰਘ ਗਰਚਾ, ਜੀਤੀ ਗਰਚਾ, ਸੀਰਾ ਸਰਪੰਚ ਕਟਾਣੀ, ਸ਼ਿੰਦਾ ਚਹਿਲਾ ਹਾਜ਼ਰ ਸਨ |
ਪਿਛਲੀ ਖ਼ਬਰ ਸੀ. ਐਚ. ਸੀ. ਡੇਹਲੋਂ ਵਿਖੇ ਰਾਸ਼ਟਰੀ ਡੇਂਗੂ ਦਿਵਸ ਮਨਾਉਣ ਸਮੇਂ ਸਿਹਤ ਕਰਮਚਾਰੀਆਂ ਵਲੋਂ ਜਾਗਰੂਕਤਾ ਰੈਲੀ ਅਗਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।