ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਦਸਵੀਂ ਤੇ ਬਾਰਵੀਂ ਸ਼੍ਰੇਣੀ ਦੇ ਬੋਰਡ ਨਤੀਜਿਆਂ 'ਚ ਸ੍ਰੀ ਸਵਾਮੀ ਬ੍ਰਹਮਾਨੰਦ ਜੀ ਭੂਰੀ ਵਾਲੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਰ੍ਹਮੀ ਦੇ ਵਿਦਿਆਰਥਣਾਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਮੱਲਾਂ ਮਾਰੀਆਂ | ਇਸ ਸੰਬੰਧੀ ਸਕੂਲ ਪਿ੍ੰਸੀਪਲ ਹਰਿੰਦਰ ਕੌਰ ਨੇ ਦੱਸਿਆ ਕਿ ਦਸਵੀਂ ਦੇ ਇਮਤਿਹਾਨਾਂ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ 100 ਫ਼ੀਸਦੀ ਰਿਹਾ | ਇਸੇ ਤਰ੍ਹਾਂ ਬਾਰ੍ਹਵੀਂ ਸ਼੍ਰੇਣੀ ਦੇ ਨਤੀਜੇ 'ਚੋਂ 93 ਫ਼ੀਸਦੀ ਵਿਦਿਆਰਥੀ ਪਾਸ ਹੋਣ ਵਿਚ ਸਫ਼ਲ ਹੋਏ | ਦਸਵੀਂ ਜਮਾਤ ਦੇ ਨਤੀਜੇ 'ਚ ਰਾਜਦੀਪ ਕੌਰ ਧਾਲੀਵਾਲ ਨੇ 89.3 ਫ਼ੀਸਦੀ ਅੰਕਾਂ ਨਾਲ ਪਹਿਲਾ, ਜਸਕਰਨ ਕੌਰ 77 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਗੁਰਜੋਤ ਕੌਰ ਨੇ 73.38 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਬਾਰ੍ਹਵੀਂ ਕਲਾਸ ਦੇ ਸਾਇੰਸ ਗਰੁੱਪ ਦੇ ਨਤੀਜੇ 'ਚੋਂ ਵਿਦਿਆਰਥਣ ਕਰਨਦੀਪ ਕੌਰ ਨੇ 83 ਫ਼ੀਸਦੀ ਅੰਕ, ਰਾਧਿਕਾ ਨੇ 81 ਫ਼ੀਸਦੀ ਅੰਕ ਤੇ ਵੀਰਪਾਲ ਕੌਰ ਨੇ 79 ਫ਼ੀਸਦੀ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲੀ, ਦੂਜੀ ਤੇ ਤੀਜੀ ਪੁਜੀਸ਼ਨ ਹਾਸਿਲ ਕੀਤੀ, ਆਰਟਸ ਗਰੁੱਪ ਦੇ ਨਤੀਜੇ 'ਚੋਂ ਵਿਦਿਆਰਥਣ ਅਕਾਸ਼ਦੀਪ ਕੌਰ ਨੇ 89 ਫ਼ੀਸਦੀ ਅੰਕਾਂ ਨਾਲ ਪਹਿਲਾ, ਮਨਪ੍ਰੀਤ ਕੌਰ ਨੇ 86 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਰਾਜਦੀਪ ਕੌਰ ਨੇ 84 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ, ਕਾਮਰਸ ਗਰੁੱਪ 'ਚੋਂ 85 ਫ਼ੀਸਦੀ ਅੰਕਾਂ ਨਾਲ ਜਸਮੀਨ ਕੌਰ ਨੇ ਪਹਿਲੀ, 83 ਫ਼ੀਸਦੀ ਅੰਕਾਂ ਨਾਲ ਸੁਮਨਦੀਪ ਕੌਰ ਨੇ ਦੂਸਰੀ ਤੇ 82 ਫ਼ੀਸਦੀ ਅੰਕ ਪ੍ਰਾਪਤ ਕਰਕੇ ਹਰਮਨਦੀਪ ਕੌਰ ਨੇ ਤੀਜੀ ਪੁਜੀਸ਼ਨ ਪ੍ਰਾਪਤ ਕਰਕੇ ਸੰਸਥਾ ਅਤੇ ਆਪਣੇ ਮਾਪਿਆਂ ਦਾ ਨਾਂਅ ਚਮਕਾਇਆ ਹੈ | ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜਾਈ ਕਰਦਿਆਂ ਪਿ੍ੰਸੀਪਲ ਹਰਿੰਦਰ ਕੌਰ ਨੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ | ਇਸ ਮੌਕੇ ਐੱਸ. ਐੱਮ. ਸੀ. ਕਮੇਟੀ ਦੇ ਚੇਅਰਮੈਨ ਸਤਪਾਲ ਸਿੰਘ ਤੇ ਸਮੂਹ ਕਮੇਟੀ ਮੈਂਬਰ, ਸਕੂਲ ਵੈੱਲਫੇਅਰ ਕਮੇਟੀ ਮੈਂਬਰ ਦਰਸ਼ਨ ਸਿੰਘ, ਕਰਮਜੀਤ ਸਿੰਘ, ਜਗਜੀਤ ਸਿੰਘ, ਸੁਖਦੇਵ ਸਿੰਘ, ਬੂਟਾ ਸਿੰਘ ਅਤੇ ਸਕੂਲ ਸਟਾਫ਼ ਲੈਕਚਰਾਰ ਗੁਰਦੀਪ ਸਿੰਘ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਹਰਪ੍ਰੀਤ ਕੌਰ, ਲੈਕਚਰਾਰ ਮਿਸ ਮੁਸਕਾਨ, ਲੈਕਚਰਾਰ ਰਾਜਵਿੰਦਰ ਕੌਰ, ਲੈਕਚਰਾਰ ਸੁਮਨਪਾਲ ਸਿੰਘ, ਲੈਕਚਰਾਰ ਗੁਰਸ਼ਰਨ ਕੌਰ, ਸ਼੍ਰੀਮਤੀ ਰਣਜੀਤ ਕੌਰ, ਜਸਵੀਰ ਸਿੰਘ ਤੱਖਰ, ਗੁਰਚੈਨ ਸਿੰਘ, ਮਨਦੀਪ ਕੌਰ, ਰੁਪਿੰਦਰ ਕੌਰ, ਸਰਬਜੋਤ ਕੌਰ ਆਦਿ ਵਲੋਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਗਈ |