27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ ਵਿਦਿਆਰਥੀਆਂ ਨੇ 12ਵੀਂ ਸ਼੍ਰੇਣੀ ਦੇ ਨਤੀਜਿਆਂ 'ਚ ਮੱਲਾਂ ਮਾਰੀਆਂ

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਦੇ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਸਮੇਂ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ, ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਤੇ ਸਟਾਫ਼ ਮੈਂਬਰ | ਤਸਵੀਰ : ਬਲਵਿੰਦਰ ਸਿੰਘ ਲਿੱਤਰ <br/> 18-05-2026
ਰਾਏਕੋਟ, 17 ਮਈ (ਬਲਵਿੰਦਰ ਸਿੰਘ ਲਿੱਤਰ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਵਿਦਿਆਰਥੀ ਬਾਰਵ੍ਹੀਂ ਕਲਾਸ ਦੇ ਐਲਾਨੇ ਨਤੀਜਿਆਂ 'ਚ ਇਲਾਕੇ ਦੇ ਸਕੂਲਾਂ ਵਿਚੋਂ ਮੋਹਰੀ ਰਹੇ | ਇਸ ਮੌਕੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਦੱਸਿਆ ਕਿ 12ਵੀਂ ਕਲਾਸ ਦੇ ਕੁੱਲ 136 ਵਿਦਿਆਰਥੀਆਂ 'ਚੋਂ 18 ਵਿਦਿਆਰਥੀਆਂ ਨੇ 90 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | ਸਾਇੰਸ ਗਰੁੱਪ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਬੱਸੀਆਂ ਨੇ 96.8 ਫ਼ੀਸਦੀ ਅੰਕ ਲੈ ਕੇ ਪੰਜਾਬ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਅਨੀਤਦੀਪ ਕੌਰ ਚਚਰਾੜੀ ਨੇ 96.6 ਫ਼ੀਸਦੀ ਅੰਕਾਂ ਨਾਲ ਦੂਜਾ ਤੇ ਦਮਨਪ੍ਰੀਤ ਕੌਰ ਜੱਟਪੁਰਾ ਨੇ 95.8 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਹਰਮਨਜੋਤ ਕੌਰ ਧਨੇਰ ਨੇ 96.6 ਫ਼ੀਸਦੀ ਅੰਕ, ਗੁਰਨੂਰ ਕੌਰ ਨੱਥੋਵਾਲ ਨੇ 95.4 ਫ਼ੀਸਦੀ ਅੰਕ ਤੇ ਗੁਰਲੀਨ ਕੌਰ ਗਾਗੇਵਾਲ ਨੇ 95 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾਂ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ 'ਚੋਂ ਕਿਰਨਦੀਪ ਕੌਰ ਬੱਸੀਆਂ, ਹਰਸ਼ਪ੍ਰੀਤ ਕੌਰ ਢੋਲਣ ਤੇ ਕੁਲਦੀਪ ਸਿੰਘ ਝੋਰੜਾਂ ਨੇ ਕ੍ਰਮਵਾਰ 94.6, 90.8 ਤੇ 90.6 ਫ਼ੀਸਦੀ ਅੰਕ ਲੈ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਜੇਤੂ ਵਿਦਿਆਰਥੀਆਂ, ਮਾਪਿਆਂ ਤੇ ਇੰਚਾਰਜ ਸਾਹਿਬਾਨ ਮੈਡਮ ਵੀਰਾ ਬਾਲੀ ਕੌੜਾ, ਮੈਡਮ ਸੰਦੀਪ ਕੌਰ, ਰਾਜਵਿੰਦਰ ਕੌਰ, ਗੀਤ ਕੌਰ, ਪ੍ਰਭਜੋਤ ਕੌਰ, ਸੁਖਪਿੰਦਰ ਕੌਰ, ਸੁਰਿੰਦਰ ਸਿੰਘ ਅਤੇ ਸੁਖਵੀਰ ਸਿੰਘ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ ਤੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਡਾ. ਬੀਜਾ ਤੇ ਇੰਦਰਪ੍ਰੀਤ ਮਾਂਗੇਵਾਲ ਵਲੋਂ ਨਗਰ ਦੀਆਂ ਹੋਣਹਾਰ ਬੇਟੀਆਂ ਗੁਰਸਿਮਰਨ ਤੇ ਸਾਨੀਆ ਖ਼ਾਨ ਨੂੰ ਦਿੱਤਾ ਮਾਣ ਸਨ... ਅਗਲੀ ਖ਼ਬਰ ਜਮਹੂਰੀ ਕਿਸਾਨ ਸਭਾ ਨੇ ਗੋਰਸੀਆਂ ਖਾਨ ਮੁਹੰਮਦ ਵਿਖੇ ਭਾਜਪਾ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।